14.86C Vancouver
ADS

Aug 25, 2025 4:48 PM - Connect Newsroom

ਅਮਰੀਕਾ: ਭਿਆਨਕ ਕਰੈਸ਼ 'ਚ ਸ਼ਾਮਿਲ ਟਰੱਕ ਚਾਲਕ ਹਰਜਿੰਦਰ ਸਿੰਘ ਨੂੰ ਨਹੀਂ ਮਿਲੀ ਜ਼ਮਾਨਤ

Share On
punjabi-truck-driver-involved-in-crash-and-accused-of-being-in-us-illegally-denied-bail
Harjinder was arrested on August 16 in connection with the August 12 crash.(Image - Screengrab from the petition on Change.org) (Petition link - https://www.change.org/p/deport-supporters-of-harjinder-singh-s-commutation)

ਫਲੋਰੀਡਾ ਦੇ ਇੱਕ ਜੱਜ ਨੇ ਫੋਰਟ ਪੀਅਰਸ ਵਿਚ ਵਾਪਰੇ ਜਾਨਲੇਵਾ ਹਾਦਸੇ ਦੇ ਸਬੰਧ ਵਿਚ ਸ਼ਨੀਵਾਰ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹਰਜਿੰਦਰ ਨੂੰ 12 ਅਗਸਤ ਦੇ ਹਾਦਸੇ ਲਈ 16 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਸਿੰਘ ਨੇ ਆਪਣੇ ਸੈਮੀਟਰੱਕ ਨਾਲ ਗੈਰ-ਕਾਨੂੰਨੀ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਇੱਕ ਮਿਨੀਵੈਨ ਟ੍ਰੇਲਰ ਨਾਲ ਟਕਰਾ ਗਈ ਅਤੇ ਉਸ ਵਿਚ ਸਵਾਰ ਤਿੰਨੋਂ ਲੋਕ ਮਾਰੇ ਗਏ।

ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ 28 ਸਾਲਾ ਹਰਜਿੰਦਰ ਸਿੰਘ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ 'ਤੇ ਸੀ ਅਤੇ ਉਹ 2018 ਵਿਚ ਮੈਕਸੀਕੋ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਇਆ ਸੀ। ਉਸ ਨੂੰ ਸੇਂਟ ਲੂਸੀ ਕਾਉਂਟੀ ਦੀ ਜੇਲ੍ਹ ਵਿਚ ਰੱਖਿਆ ਗਿਆ ਹੈ।

ਜੱਜ ਲੌਰੇਨ ਸਵੀਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਕਿਹਾ ਕਿ ਹਰਜਿੰਦਰ ਸਿੰਘ ਗੈਰ-ਕਾਨੂੰਨੀ ਵਿਦੇਸ਼ੀ ਹੈ ਅਤੇ ਉਸ ਦੇ ਭੱਜਣ ਦਾ ਖਤਰਾ ਕਾਫ਼ੀ ਜ਼ਿਆਦਾ ਹੈ। ਉਥੇ ਹੀ, ਇਸ ਹਾਦਸੇ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਨਵੇਂ ਡਰਾਈਵਿੰਗ ਵਰਕ ਪਰਮਿਟਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।

Latest news

abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
abbotsford-mission-byelection-four-candidates-face-off-in-debate-on-key-issues
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ: ਚਾਰ ਉਮੀਦਵਾਰ ਆਹਮੋ-ਸਾਹਮਣੇ, ਅਹਿਮ ਮੁੱਦਿਆਂ ’ਤੇ ਹੋਈ ਬਹਿਸ

ਐਬਟਸਫੋਰਡ-ਮਿਸ਼ਨ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਬੁੱਧਵਾਰ ਰਾਤ 4 ਉਮੀਦਵਾਰਾਂ ਵਿਚਕਾਰ ਡਿਬੇਟ ਮੁਕੰਮਲ ਹੋ ਗਈ ਹੈ। ਐਬਟਸਫੋਰਡ ਚੈਂਬਰ ਆਫ਼ ਕਾਮਰਸ ਵੱਲੋਂ ਕਰਾਵਈ ਗਈ ਇਸ ਡਿਬੇਟ ਵਿਚ ਐਨ.ਡੀ.ਪੀ. ਦੀ Pam Alexis, ਬੀਸੀ ਕੰਜ਼ਰਵੇਟਿਵ ਲੀਡਰ Kerry-Lynne Findlay, CentreBC ਦੀ ਲਖਵਿੰਦਰ ਕੌਰ ਝੱਜ ਅਤੇ ਗ੍ਰੀਨ ਪਾਰਟੀ ਦੇ ਸਟੀਫਨ ਫਾਉਲਰ ਸ਼ਾਮਲ ਹੋਏ, ਡਿਬੇਟ ਵਿਚ ਟ੍ਰਾਂਸਪੋਰਟੇਸ਼ਨ, ਕਿਫਾਇਤੀ ਅਤੇ ਟੈਕਸ ਨਾਲ ਜੁੜੇ ਪ੍ਰਮੁੱਖ ਮੁੱਦੇ ਰਹੇ, ਖਾਸ ਤੌਰ 'ਤੇ ਹਾਈਵੇਅ 11 ਦੀ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਲਖਵਿੰਦਰ ਝੱਜ ਨੇ ਇਸ ਦੇ ਵਿਸਥਾਰ ਦੀ ਵਕਾਲਤ ਕੀਤੀ।
four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link