17.06C Vancouver
ADS

Dec 19, 2025 5:08 PM - Connect Newsroom - Ramandeep Kaur with files from The Canadian Press

ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਪਣੀ ਸਾਲਾਨਾ ਅੰਤਿਮ ਪ੍ਰੈੱਸ ਕਾਨਫਰੰਸ ਦੀ ਕੀਤੀ ਸ਼ੁਰੂਆਤ

Share On
putin-opens-annual-news-conference-amid-renewed-international-focus-on-ukraine-war
Russian President Vladimir Putin speaks during his annual year-end news conference in Moscow. (Photo: The Canadian Press)

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁੱਕਰਵਾਰ ਨੂੰ ਆਪਣੀ ਸਾਲਾਨਾ ਅੰਤਿਮ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਕੀਤੀ। ਹਰ ਸਾਲ ਹੋਣ ਵਾਲੀ ਇਹ ਲਾਈਵ ਪ੍ਰੈੱਸ ਕਾਨਫਰੰਸ ਦੇਸ਼-ਪੱਧਰੀ ਕਾਲ-ਇਨ ਸ਼ੋਅ ਨਾਲ ਜੁੜੀ ਹੁੰਦੀ ਹੈ, ਜਿਸ ਰਾਹੀਂ ਦੇਸ਼ ਭਰ ਦੇ ਨਾਗਰਿਕ ਪੁਤਿਨ ਨੂੰ ਸਿੱਧੇ ਸਵਾਲ ਪੁੱਛ ਸਕਦੇ ਹਨ।

25 ਸਾਲਾਂ ਤੋਂ ਪੁਤਿਨ ਇਸ ਮੰਚ ਨੂੰ ਆਪਣੀ ਤਾਕਤ ਮਜ਼ਬੂਤ ਕਰਨ ਅਤੇ ਨੈਸ਼ਨਲ ਤੇ ਇੰਟਰਨੈਸ਼ਨਲ ਮਸਲਿਆਂ ‘ਤੇ ਆਪਣੇ ਵਿਚਾਰ ਰੱਖਣ ਲਈ ਵਰਤਦੇ ਆ ਰਹੇ ਹਨ। ਇਸ ਵਾਰ ਇਹ ਪ੍ਰੋਗਰਾਮ ਇਸ ਲਈ ਵੀ ਅਹਿਮ ਹੈ ਕਿ ਰੂਸ ਦੇ ਰਾਸ਼ਟਰਪਤੀ ਅਮਰੀਕਾ ਵੱਲੋਂ ਯੂਕਰੇਨ ਨਾਲ ਪੇਸ਼ ਕੀਤੇ ਸ਼ਾਂਤੀ ਸਮਝੌਤੇ ਦੇ ਪ੍ਰਸਤਾਵ ‘ਤੇ ਕੀ ਪ੍ਰਤੀਕਿਰਿਆ ਦਿੰਦੇ ਹਨ।

ਜ਼ਿਕਰਯੋਗ ਹੈ ਕਿ ਲਗਭਗ ਚਾਰ ਸਾਲਾਂ ਤੋਂ ਚੱਲ ਰਹੀ ਰੂਸ ਅਤੇ ਯੂਕਰੇਨ ਦੀ ਜੰਗ ਨੂੰ ਖਤਮ ਕਰਨ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੱਡੀ ਪੱਧਰ ‘ਤੇ ਰਾਜਨੀਤਿਕ ਯਤਨ ਸ਼ੁਰੂ ਕੀਤੇ ਹਨ। ਹਾਲਾਂਕਿ, ਟਰੰਪ ਦੀਆਂ ਇਹ ਕੋਸ਼ਿਸ਼ਾਂ ਰੂਸ ਅਤੇ ਯੂਕਰੇਨ ਦੀਆਂ ਵੱਖ-ਵੱਖ ਮੰਗਾਂ ਕਾਰਨ ਸਿਰੇ ਨਹੀਂ ਚੜ੍ਹ ਸਕੀਆਂ ਹਨ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link