17.72C Vancouver
ADS

May 19, 2021 5:21 PM -

ਵਧਦੀ ਨੇੜਤਾ ਵਿਚਾਲੇ ਪੁਤਿਨ ਅਤੇ ਸ਼ੀ ਜਿਨਪਿੰਗ ਨੇ ਨਿਊਕਲੀਅਰ ਐਨਰਜੀ ਪ੍ਰੋਜੈਕਟਸ ਦੀ ਕੀਤੀ ਸ਼ੁਰੂਆਤ

Share On
putin-xi-initiate-projects-in-show-of-warming-ties
China has being seeking to reduce its reliance on coal for electricity, but the political aspects of the event were as important as the economic implications. (Photo - ANI)

ਚੀਨ ਦੇ ਲੀਡਰ ਸ਼ੀ ਜਿਨ ਪਿੰਗ ਅਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਵੱਲੋਂ ਅੱਜ ਇੱਕ ਵੀਡੀਓ ਕਾਨਫਰੰਸ ਕੀਤੀ ਗਈ।

ਇਸ ਦੌਰਾਨ ਕੁਝ ਨਿਊਕਲੀਅਰ ਐਨਰਜੀ ਪ੍ਰੋਜੈਕਟਸ ਦੀ ਸ਼ੁਰੂਆਤ ਕੀਤੀ ਗਈ।

ਇਹ ਈਵੈਂਟ ਦੋਵਾਂ ਦੇਸ਼ਾਂ ਵਿਚਾਲੇ ਦੀ ਵਧਦੀ ਨੇੜਤਾ ਦਰਸ਼ਾਉਣ ਵਾਲਾ ਉਪਰਾਲਾ ਮੰਨਿਆ ਜਾ ਰਿਹਾ ਹੈ।

ਇਸ ਬੈਠਕ ਨੂੰ ਇਸਲਈ ਵੀ ਖਾਸ ਮੰਨਿਆ ਜਾ ਰਿਹਾ ਹੈ ਕਿ ਦੋਵਾਂ ਦੇਸ਼ਾਂ ਨੂੰ ਅਮਰੀਕਾ ਦੇ ਮੁੱਖ 'ਜੀਓਪੌਲੀਟੀਕਲ ਰਾਈਵਲ' ਵਜੋਂ ਵੇਖਿਆ ਜਾਂਦਾ ਹੈ।

ਚੀਨ ਦੇ ਸਟੇਟ ਮੀਡੀਆ ਨੇ ਦੋਵਾਂ ਲੀਡਰਾਂ ਨੂੰ ਇੱਕ-ਦੂਜੇ ਦਾ ਸਵਾਗਤ ਕਰਦੇ ਵਿਖਾਇਆ।

ਇਸੇ ਦੌਰਾਨ ਐਲਾਨ ਕੀਤਾ ਗਿਆ ਕਿ ਚੀਨ ਦੇ 2 ਨਿਊਕਲੀਅਰ ਪਲਾਂਟਸ 'ਤੇ ਰੂਸ ਦੇ ਡਿਜ਼ਾਈਨ ਕੀਤੇ ਰੀਐਕਟਰਸ ਦੀ ਕੰਸਟ੍ਰਕਸ਼ਨ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ।

ਯਾਦ ਰਹੇ ਮਾਸਕੋ ਅਤੇ ਬੀਜਿੰਗ ਨੇ ਆਪਣੀਆਂ ਵਿਦੇਸ਼ ਨੀਤੀਆਂ ਨੂੰ ਨੇੜੇ ਲਿਆਂਦਾ ਹੈ, ਖਾਸ ਤੌਰ 'ਤੇ ਜਦੋਂ ਮਸਲਾ ਅਮਰੀਕਾ ਦੇ ਵਿਰੋਧ ਨਾਲ ਸੰਬੰਧਤ ਹੋਵੇ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link