12.31C Vancouver
ADS

Nov 15, 2023 6:58 PM - Connect News

ਕਤਰ ਨੇ ਇਜ਼ਰਾਈਲ/ਹਮਾਸ ਨੂੰ ਜੰਗਬੰਦੀ ਦੇ ਬਦਲੇ ਬੰਧਕਾਂ ਨੂੰ ਰਿਹਾਅ ਕਰਨ ਦਾ ਪ੍ਰਸਤਾਵ ਦਿੱਤਾ

Share On
qatar-proposes-israel-hamas-to-release-hostages-in-exchange-for-ceasefire
Officials said Hamas is close to agreeing to the deal, but Israel has not yet agreed and negotiations are ongoing. (Photo: The Canadian Press)

ਕਤਰ ਦੇ ਮੀਡੀਏਟਰਸ ਨੇ ਇਜ਼ਰਾਈਲ ਅਤੇ ਹਮਾਸ ਸਾਹਮਣੇ ਇੱਕ ਨਵਾਂ ਪ੍ਰਸਤਾਵ ਪੇਸ਼ ਕੀਤਾ ਹੈ ਜਿਸ ਤਹਿਤ ਜੰਗ ਰੋਕਣ ਦੇ ਬਦਲੇ ਕੁੱਝ ਬੰਧਕਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ।

ਕਿਹਾ ਜਾ ਰਿਹਾ ਹੈ ਕਿ ਹਮਾਸ ਦੇ ਕਬਜ਼ੇ ਵਿੱਚ 240 ਲੋਕ ਹਨ ਜੋ ਉਸ ਨੇ 7 ਅਕਤੂਬਰ ਨੂੰ ਇਜ਼ਰਾਇਲ 'ਤੇ ਹਮਲਾ ਕਰਨ ਮਗਰੋਂ ਬੰਧਕ ਬਣਾਏ ਸਨ ਅਤੇ ਇਹ ਇਸ ਸਮੇਂ ਗਾਜ਼ਾ ਵਿੱਚ ਹਨ।

ਰਿਪੋਰਟਸ ਮੁਤਾਬਕ ਕਤਰ ਦੇ ਅਧਿਕਾਰੀਆਂ ਵੱਲੋਂ ਜਿਸ ਪ੍ਰਸਤਾਵ 'ਤੇ ਇਜ਼ਰਾਈਲ ਅਤੇ ਹਮਾਸ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਤਹਿਤ ਹਮਾਸ ਨੇ ਤਿੰਨ ਦਿਨ ਲਈ ਜੰਗ ਰੋਕਣ ਦੀ ਸ਼ਰਤ ਰੱਖੀ ਹੈ ਅਤੇ ਬਦਲੇ ਵਿੱਚ 50 ਬੰਧਕਾਂ ਨੂੰ ਰਿਹਾਅ ਕਰਨ ਲਈ ਸਹਿਮਤੀ ਪ੍ਰਗਟਾਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਮਾਸ ਇਸ ਸਮਝੌਤੇ ਲਈ ਲਗਭਗ ਰਾਜ਼ੀ ਹੈ ਪਰ ਇਜ਼ਰਾਈਲ ਨੇ ਅਜੇ ਤੱਕ ਕੋਈ ਸਹਿਮਤੀ ਨਹੀਂ ਦਿੱਤੀ ਅਤੇ ਗੱਲਬਾਤ ਦਾ ਦੌਰ ਜਾਰੀ ਹੈ।

ਗੌਰਤਲਬ ਹੈ ਕਿ ਇਜ਼ਰਾਇਲ ਵਲੋਂ ਜਵਾਬੀ ਕਾਰਵਾਈ ਵਿੱਚ ਗਾਜ਼ਾ ਵਿੱਚ ਹੁਣ ਤੱਕ 11000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹਮਾਸ ਦੇ 7 ਅਕਤੂਬਰ ਹਮਲੇ ਵਿੱਚ ਇਜ਼ਰਾਇਲ ਵਿੱਚ 1,200 ਲੋਕ ਮਰੇ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link