15.52C Vancouver
ADS

Jun 6, 2024 7:38 PM - The Canadian Press

ਹੁਣ ਸਿਆਸਤਦਾਨਾਂ ਨੂੰ ਧਮਕਾਉਣ ਜਾਂ ਹਰਾਸ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਹੋ ਸਕਦੈ ਜੁਰਮਾਨਾ

Share On
quebec-adopts-law-to-fine-people-who-intimidate-harass-politicians
The Coalition Avenir Québec government has said the law is necessary to stem the rise in resignations of elected officials, particularly at the municipal level, but critics have said it threatens free speech rights.(Photo: The Canadian Press)

ਕਿਊਬੈਕ ਵਿਚ ਹੁਣ ਸਿਆਸਤਦਾਨ ਨੂੰ ਧਮਕਾਉਣ ਜਾਂ ਹਰਾਸ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ $1,500 ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਸੂਬੇ ਦੀ ਵਿਧਾਨ ਸਭਾ ਨੇ ਇਸ ਸਬੰਧੀ ਕਾਨੂੰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਸਰਕਾਰ ਨੇ ਬਿਆਨ ਵਿਚ ਕਿਹਾ ਕਿ ਜਨਤਾ ਵਲੋਂ ਚੁਣੇ ਗਏ ਨੁਮਾਇੰਦਿਆਂ ਖਿਲਾਫ ਵੱਧ ਰਹੀ ਨਫ਼ਰਤ ਨੂੰ ਰੋਕਣ ਲਈ ਇਹ ਕਾਨੂੰਨ ਜ਼ਰੂਰੀ ਹੈ, ਦੂਜੇ ਪਾਸੇ ਆਲੋਚਕਾਂ ਨੇ ਇਸ ਨੂੰ ਬੋਲਣ ਦੀ ਆਜ਼ਾਦੀ ’ਤੇ ਹਮਲਾ ਦੱਸਿਆ ਹੈ।

ਸਰਕਾਰ ਨੇ ਕਿਊਬੈਕ ਦੀਆਂ ਨਗਰਪਾਲਿਕਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਵਲੋਂ ਇੱਕ ਸਰਵੇਖਣ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਇਹ ਕਾਨੂੰਨ ਪੇਸ਼ ਕੀਤਾ ਸੀ, ਇਸ ਸਰਵੇ ਵਿਚ 74 ਫੀਸਦੀ ਚੁਣੇ ਹੋਏ ਨਗਰਪਾਲਿਕਾ ਦੇ ਆਗੂ ਨੇ ਉਨ੍ਹਾਂ ਨੂੰ ਧਮਕਾਉਣ ਅਤੇ ਹਰਾਸ ਕੀਤੇ ਜਾਣ ਦੀ ਰਿਪੋਰਟ ਕੀਤੀ ਸੀ। ਰਿਪੋਰਟ ਮੁਤਾਬਕ, 2021 ਵਿਚ ਚੋਣਾਂ ਹੋਣ ਤੋਂ ਬਾਅਦ ਸੂਬੇ ਭਰ ਵਿਚ 741 ਸਿਆਸਤਦਾਨ ਇਸ ਵਜ੍ਹਾ ਨਾਲ ਅਸਤੀਫਾ ਦੇ ਚੁੱਕੇ ਹਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link