15.9C Vancouver
ADS

Dec 10, 2025 7:44 PM - Connect Newsroom - Ramandeep Kaur with files from The Canadian Press

ਕਿਉਬੈਕ ਦੀ ਭ੍ਰਿਸ਼ਟਾਚਾਰ ਵਿਰੋਧੀ ਯੂਨਿਟ ਨੇ ਸੂਬਾਈ ਲਿਬਰਲ ਪਾਰਟੀ ਖ਼ਿਲਾਫ਼ ਜਾਂਚ ਕੀਤੀ ਸ਼ੁਰੂ

Share On
quebec-anticorruption-unit-opens-criminal-probe-into-provincial-liberal-party
Members of Quebec’s anticorruption police are seen in Montreal during a previous operation. (Photo: The Canadian Press)

ਕਿਊਬੈਕ ਵਿਚ ਲਿਬਰਲ ਪਾਰਟੀ ਇਸ ਸਮੇਂ ਵੱਡੇ ਸਿਆਸੀ ਸੰਕਟ ਵਿਚ ਘਿਰ ਗਈ ਹੈ। ਸੂਬੇ ਦੀ ਭ੍ਰਿਸ਼ਟਾਚਾਰ ਵਿਰੋਧੀ ਯੂਨਿਟ ਨੇ ਪਾਰਟੀ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਹੈ। ਰਿਪੋਰਟਸ ਮੁਤਾਬਕ, ਜਾਂਚ ਦਾ ਮੁੱਖ ਕਾਰਨ ਲੀਡਰਸ਼ਿਪ ਦੌੜ ਨਾਲ ਸਬੰਧਤ ਦੋਸ਼ ਹਨ, ਜਿਸ ਵਿਚ ਪਾਬਲੋ ਰੋਡਰਿਗੇਜ਼ ਲੀਡਰ ਬਣੇ ਸਨ, ਜੋ ਕਿ ਫੈਡਰਲ ਸਰਕਾਰ ਵਿਚ ਟ੍ਰਾਂਸਪੋਰਟ ਮਿਨਿਸਟਰ ਵੀ ਰਹਿ ਚੁੱਕੇ ਹਨ।

ਦੋਸ਼ ਹੈ ਕਿ ਲੀਡਰਸ਼ਿਪ ਦੌੜ ਦੌਰਾਨ ਕੁਝ ਮੈਂਬਰਾਂ ਨੂੰ ਰੋਡਰਿਗੇਜ਼ ਦਾ ਸਮਰਥਨ ਕਰਨ ਬਦਲੇ ਨਕਦ ਇਨਾਮ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਵਿਚ ਕਥਿਤ ਤੌਰ 'ਤੇ ਵਿਧਾਨ ਸਭਾ ਦੇ ਫੰਡਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਦੇ ਉਦੇਸ਼ਾਂ ਲਈ ਵਰਤਣ ਦੇ ਦੋਸ਼ ਸ਼ਾਮਲ ਹਨ। ਰੋਡਰਿਗੇਜ਼ ਨੇ ਜਾਂਚ ਦਾ ਸਵਾਗਤ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਪਾਰਟੀ ਪੂਰਾ ਸਹਿਯੋਗ ਕਰੇਗੀ।

ਉਹਨਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਅਸੀਂ ਇਸ ਮਾਮਲੇ ਦੀ ਤਹਿ ਤੱਕ ਜਾਈਏ ਅਤੇ ਜੇ ਕਿਸੇ ਨੇ ਕੋਈ ਗੈਰ-ਕਾਨੂੰਨੀ ਕੰਮ ਕੀਤਾ ਹੈ ਤਾਂ ਸੱਚ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਲੀਡਰ ਵਜੋਂ ਮੈਂ ਬਿਨਾਂ ਝਿਜਕ ਕਾਰਵਾਈ ਕਰਾਂਗਾ। ਰੋਡਰਿਗੇਜ਼ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਲੀਡਰਸ਼ਿਪ ਦੌੜ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਸੇਵਾਮੁਕਤ ਜੱਜ ਨੂੰ ਨਿਯੁਕਤ ਕੀਤਾ ਹੈ, ਜਿਸ ਦੀ ਰਿਪੋਰਟ ਜਨਵਰੀ 2026 ਦੇ ਅਖੀਰ ਤੱਕ ਆਉਣ ਦੀ ਉਮੀਦ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link