12.02C Vancouver
ADS

Sep 7, 2023 5:21 PM - The Canadian Press

ਕਿਊਬੈਕ ਕੋਰਟ ਆਫ ਅਪੀਲ ਜੱਜ ਵਿਦੇਸ਼ੀ ਦਖਲਅੰਦਾਜ਼ੀ ਦੀ ਕਰਨਗੇ ਜਨਤਕ ਜਾਂਚ

Share On
quebec-court-of-appeal-judge-will-head-public-inquiry-into-foreign-interference
The Liberals initially named former governor general David Johnston as a special rapporteur to examine the issue and promised to follow his recommendations, including if he called for a public inquiry.(Photo: The Canadian Press)

ਪਬਲਿਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਕਿਊਬਿਕ ਕੋਰਟ ਆਫ ਅਪੀਲ ਦੇ ਜਸਟਿਸ Marie-Josée Hogue ਕੈਨੇਡਾ ਦੀਆਂ ਚੋਣਾਂ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਦੀ ਜਨਤਕ ਜਾਂਚ ਦੀ ਅਗਵਾਈ ਕਰਨਗੇ।

Hogue ਦੀ ਪਹਿਲੀ ਰਿਪੋਰਟ 29 ਫਰਵਰੀ ਨੂੰ ਆਵੇਗੀ।

ਉਹਨਾਂ ਦਾ ਮੁੱਖ ਫੋਕਸ ਚੀਨ ਅਤੇ ਰੂਸ ਸਮੇਤ ਹੋਰ ਰਾਜਾਂ ਵੱਲੋਂ ਕਥਿਤ ਦਖਲਅੰਦਾਜ਼ੀ ਦੀਆਂ ਕਾਰਵਾਈਆਂ 'ਤੇ ਕੇਂਦਰਿਤ ਹੋਵੇਗਾ।

ਇਸ ਤੋਂ ਪਹਿਲਾਂ ਪੀ. ਐੱਮ. ਜਸਟਿਨ ਟਰੂਡੋ ਵਲੋਂ ਵਿਦੇਸ਼ੀ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਸਾਬਕਾ ਗਵਰਨਰ ਜਨਰਲ ਡੇਵਿਡ ਜੌਹਨਸਟਨ ਨੂੰ ਕੰਮ ਸੌਂਪਿਆ ਗਿਆ ਸੀ।

ਪਰ ਉਨ੍ਹਾਂ ਨੇ ਜੂਨ ਵਿੱਚ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ 'ਤੇ ਹੋ ਰਹੀ ਰਹੀ ਸਿਆਸਤ ਕਾਰਨ ਉਹ ਇਸ ਜਾਂਚ ਤੋਂ ਵੱਖ ਹੋ ਰਹੇ ਹਨ।

ਵਿਰੋਧੀ ਧਿਰਾਂ ਦਾ ਇਲਜ਼ਾਮ ਸੀ ਕਿ ਜੌਹਨਸਟਨ ਦੇ ਟਰੂਡੋ ਪਰਿਵਾਰ ਨਾਲ ਪੁਰਾਣੇ ਸਬੰਧ ਹਨ ਅਤੇ ਉਹ ਇਸ ਮਾਮਲੇ ਵਿਚ ਨਿਰਪੱਖ ਜਾਂਚ ਨਹੀਂ ਕਰਨਗੇ।

ਹੁਣ ਪਬਲਿਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਐਲਾਨ ਕੀਤਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ ਤੇ ਜਸਟਿਸ Marie-Josée Hogue ਕਰਨਗੇ।

ਦੱਸ ਦਈਏ ਕਿ ਹੋਗ ਨੇ 1986 ਵਿੱਚ ਯੂਨੀਵਰਸਟੀ ਡੀ ਸ਼ੇਰਬਰੂਕ ਤੋਂ ਸਿਵਲ ਲਾਅਜ਼ ਦੀ ਆਪਣੀ ਬੈਚਲਰ ਕੀਤੀ ਅਤੇ ਅਗਲੇ ਸਾਲ ਕਿਊਬਿਕ ਦੇ ਬਾਰ ਵਿੱਚ ਦਾਖਲਾ ਲਿਆ ਗਿਆ।

ਉਨ੍ਹਾਂ ਨੂੰ 19 ਜੂਨ, 2015 ਨੂੰ ਕਿਊਬਿਕ ਦੀ ਅਪੀਲ ਕੋਰਟ ਵਿੱਚ ਨਿਯੁਕਤ ਕੀਤਾ ਗਿਆ ਸੀ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link