16.79C Vancouver
ADS

Aug 28, 2026 2:13 PM - Connect Newsroom - Ramandeep Kaur with files from The Canadian Press

ਟਰੰਪ ਬਣੇ ਕਿਊਬੈਕ ਚੋਣਾਂ ’ਚ ਮੁੱਖ ਮੁੱਦਾ, ਰਿਫਰੈਂਡਮ ਪਿੱਛੇ 5 ਅਕਤੂਬਰ ਨੂੰ ਵੋਟਿੰਗ

Share On
quebec-election-campaign-heats-up-as-trump-and-trade-war-take-centre-stage
Trump and Trade War Dominate Quebec Election Campaign. (Photo: The Canadian Press)

ਕਿਊਬੈਕ ਵਿਚ 5 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਿਆਸੀ ਮੁਹਿੰਮ ਭੱਖ ਚੁੱਕੀ ਹੈ ਅਤੇ ਇਸ ਵਾਰ ਚੋਣਾਂ ਦਾ ਸਾਰਾ ਮਾਹੌਲ ਸਥਾਨਕ ਮੁੱਦਿਆਂ ਤੋਂ ਵੱਧ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਅਤੇ ਟਰੇਡ ਵਾਰ ਦੇ ਆਲੇ-ਦੁਆਲੇ ਘੁੰਮ ਰਿਹਾ ਹੈ ਤੇ ਰਿਫਰੈਂਡਮ ਦਾ ਮੁੱਦਾ ਵੀ ਪਿਛੋਕੜ ਵਿਚ ਚਲਾ ਗਿਆ ਹੈ।

ਸੂਬੇ ਦੀ ਸੱਤਾਧਾਰੀ ਕੋਲੀਸ਼ਨ ਐਵੇਨਿਰ ਕਿਊਬੈਕ ਦੀ ਲੀਡਰ ਅਤੇ ਮੌਜੂਦਾ ਪ੍ਰੀਮੀਅਰ ਕ੍ਰਿਸਟੀਨ ਫਰੈਚੇਟ ਨੇ ਆਪਣੀ ਮੁਹਿੰਮ ਦਾ ਆਗਾਜ਼ ਕਰਦਿਆਂ ਟਰੰਪ ਨੂੰ ਹੀ ਆਪਣਾ ਮੁੱਖ ਵਿਰੋਧੀ ਦੱਸਿਆ। ਉਨ੍ਹਾਂ ਇਸ ਟਰੇਡ ਵਾਰ ਦੀ ਤੁਲਨਾ ਇੱਕ ਵੱਡੇ ਤੂਫਾਨ ਨਾਲ ਕਰਦਿਆਂ ਵੋਟਰਾਂ ਨੂੰ ਕਿਹਾ ਕਿ ਅਮਰੀਕਾ ਵਲੋਂ ਆਰਥਿਕ ਹਮਲਿਆਂ ਦੇ ਇਸ ਮੁਸ਼ਕਲ ਦੌਰ ਵਿਚ ਉਨ੍ਹਾਂ ਦੀ ਪਾਰਟੀ ਹੀ ਸੂਬੇ ਨੂੰ ਸਥਿਰਤਾ ਅਤੇ ਸੁਰੱਖਿਆ ਪ੍ਰਦਾਨ ਕਰ ਸਕਦੀ ਹੈ।

ਦੂਜੇ ਪਾਸੇ, ਕੈਨੇਡਾ ਤੋਂ ਵੱਖ ਹੋਣ ਦਾ ਸਮਰਥਨ ਕਰਨ ਵਾਲੀ Parti Québécois ਵੀ ਆਪਣੀ ਆਰਥਿਕ ਟੀਮ 'ਤੇ ਜ਼ੋਰ ਦਿੰਦੇ ਹੋਏ ਟਰੰਪ ਦੇ ਆਰਥਿਕ ਝਟਕਿਆਂ ਤੋਂ ਸੂਬੇ ਨੂੰ ਪ੍ਰੋਟੈਕਟ ਕਰਨ ਦੇ ਤੌਰ 'ਤੇ ਖੁਦ ਨੂੰ ਸਭ ਤੋਂ ਯੋਗ ਦਾਅਵੇਦਾਰ ਵਜੋਂ ਪੇਸ਼ ਕਰਦੀ ਨਜ਼ਰ ਆ ਰਹੀ ਹੈ। PQ ਲੀਡਰ ਪਾਲ ਸੇਂਟ-ਪੀਅਰੇ ਪਲੈਮੰਡਨ ਨੇ ਵੀਰਵਾਰ ਨੂੰ ਭਾਸ਼ਣ ਦੌਰਾਨ ਰਿਫਰੈਂਡਮ ਕਰਵਾਉਣ ਦਾ ਸਿਰਫ ਇੱਕ ਵਾਰ ਜ਼ਿਕਰ ਕੀਤਾ ਅਤੇ ਉਹ ਪਿਛਲੇ ਹਫ਼ਤੇ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਜਦੋਂ ਤੱਕ ਟਰੰਪ ਸੱਤਾ ਵਿਚ ਹਨ ਉਹ ਕੋਈ ਰਿਫਰੈਂਡਮ ਨਹੀਂ ਕਰਵਾਉਣਗੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link