12.72C Vancouver
ADS

Oct 31, 2024 6:03 PM - The Canadian Press

ਕਿਊਬੈਕ ਸਰਕਾਰ ਨੇ ਇਮੀਗ੍ਰੇਸ਼ਨ ’ਤੇ ਸ਼ਿਕੰਜਾ ਕੱਸਣ ਲਈ ਚੁੱਕੇ ਠੋਸ ਕਦਮ

Share On
quebec-freezes-two-major-immigration-streams-citing-pressure-on-services
Immigration Minister Jean-François Roberge said today the government has frozen the Quebec Experience Program, a path for permanent residency for foreign students who have graduated in the province.(Photo: The Canadian Press)

ਕਿਊਬੈਕ ਸਰਕਾਰ ਨੇ ਇਮੀਗ੍ਰੇਸ਼ਨ ’ਤੇ ਸ਼ਿਕੰਜਾ ਕੱਸਣ ਲਈ ਨਾਗਰਿਕਤਾ ਨਾਲ ਜੁੜੇ ਦੋ ਪ੍ਰਮੁੱਖ ਪ੍ਰੋਗਰਾਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਦੇ ਇਮੀਗ੍ਰੇਸ਼ਨ ਮਿਨਿਸਟਰ ਜੀਨ-ਫਰਾਂਕੋਇਸ ਰੋਬਰਗੇ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਨੂੰ ਕਿਊਬੈਕ ਵਿਚ ਆਉਣ ਵਾਲੇ ਨਵੇਂ ਆਉਣ ਵਾਲੇ ਦੀ ਗਿਣਤੀ ਨੂੰ ਬਿਹਤਰ ਢੰਗ ਨਾਲ ਕੰਟਰੋਲ ਕਰਨ ਵਿਚ ਮਦਦ ਮਿਲੇਗੀ।

ਪ੍ਰੀਮੀਅਰ ਫਰੈਂਕੋਇਸ ਲੇਗੌਲਟ ਦੀ ਸਰਕਾਰ ਨੇ ਜਿਨ੍ਹਾਂ ਦੋ ਪ੍ਰੋਗਰਾਮਾਂ ਨੂੰ ਮੁਅੱਤਲ ਕੀਤਾ ਹੈ, ਉਨ੍ਹਾਂ ਵਿਚ ਸੂਬੇ ਦਾ ਰੈਗੂਲਰ ਸਕਿਲਡ ਵਰਕਰ ਪ੍ਰੋਗਰਾਮ ਅਤੇ ਕਿਊਬੈਕ ਅਨੁਭਵ ਪ੍ਰੋਗਰਾਮ ਸ਼ਾਮਲ ਹਨ। ਇਨ੍ਹਾਂ ਜ਼ਰੀਏ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੀ. ਆਰ. ਲਈ ਅਪਲਾਈ ਕਰਨ ਦਾ ਰਸਤਾ ਮਿਲਦਾ ਸੀ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਦੋਵੇਂ ਪ੍ਰੋਗਰਾਮਾਂ ’ਤੇ ਰੋਕ 30 ਜੂਨ 2025 ਤੱਕ ਲਾਗੂ ਰਹੇਗੀ।

ਕਿਊਬੈਕ ਸਰਕਾਰ ਵਲੋਂ ਸੂਬੇ ਵਿਚ ਆਉਣ ਵਾਲੇ ਨਵੇਂ ਪ੍ਰਵਾਸੀਆਂ ਦੀ ਗਿਣਤੀ ਨੂੰ ਸੀਮਤ ਕਰਨ ਲਈ ਚੁੱਕਿਆ ਗਿਆ ਇਹ ਲੇਟਸਟ ਕਦਮ ਹੈ। ਲੇਗੌਲਟ ਸਰਕਾਰ ਨੇ ਇਸੇ ਮਹੀਨੇ ਹੀ ਇਸ ਸੰਬੰਧੀ ਖੁਦ ਨੂੰ ਅਧਿਕਾਰ ਦੇਣ ਲਈ ਕਾਨੂੰਨ ਪੇਸ਼ ਕੀਤਾ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link