14.09C Vancouver
ADS

Dec 14, 2023 5:33 PM - The Canadian Press

ਕਿਊਬੈਕ ਨੇ 2 ਵੱਡੀਆਂ ਯੂਨੀਵਰਸਿਟੀਆਂ ਲਈ ਟਿਊਸ਼ਨ ਫੀਸ 'ਚ ਕੀਤਾ ਵਾਧਾ,ਫ੍ਰੈਂਚ ਭਾਸ਼ਾ ਕੀਤੀ ਲਾਜ਼ਮੀ

Share On
quebec-hikes-tuition-for-mcgill-concordia-imposes-french-requirement
Higher Education Minister Pascale Déry announced the new measures today, saying the government wants Canadian and foreign graduates to better integrate in Quebec society. (Photo :The Canadian Press)

ਸੂਬੇ ਤੋਂ ਬਾਹਰਲੇ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਦੁੱਗਣਾ ਕਰਨ ਦੇ ਫੈਸਲੇ ਨੂੰ ਲੈ ਕੇ ਕਿਊਬੈਕ ਸਰਕਾਰ ਦੀ ਯੋਜਨਾ ਦੀ ਜੰਮ ਕੇ ਨਿੰਦਾ ਹੋ ਰਹੀ ਸੀ। ਇਸੇ ਵਿਰੋਧ ਦੇ ਵਿਚਾਲੇ ਹੁਣ ਕਿਊਬੈਕ ਸਰਕਾਰ ਟਿਊਸ਼ਨ ਫੀਸ ਨੂੰ ਵਧਾ ਕੇ $12,000 ਪ੍ਰਤੀ ਸਾਲ ਕਰ ਰਹੀ ਹੈ। ਇਸਦੇ ਨਾਲ ਹੀ ਮੈਕਗਿਲ ਅਤੇ ਕੋਨਕੋਰਡੀਆ ਯੂਨੀਵਰਸਿਟੀਆਂ ਵਿੱਚ ਆਉਣ ਵਾਲੇ ਸੂਬੇ ਤੋਂ ਬਾਹਰਲੇ ਵਿਦਿਆਰਥੀਆਂ ਲਈ ਫ੍ਰੈਂਚ ਭਾਸ਼ਾ ਨੂੰ ਲਾਜ਼ਮੀ ਤੌਰ 'ਤੇ ਲਾਗੂ ਕਰ ਰਹੀ ਹੈ।

ਉੱਚ ਸਿੱਖਿਆ ਮੰਤਰੀ ਪਾਸਕੇਲ ਡੇਰੀ ਨੇ ਅੱਜ ਨਵੇਂ ਉਪਾਵਾਂ ਦੀ ਘੋਸ਼ਣਾ ਕਰਦੇ ਹੋਏ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਕਿਊਬੈਕ ਸੁਸਾਇਟੀ ਦੀ ਬਿਹਤਰੀ ਲਈ ਉਹ ਕੈਨੇਡੀਅਨ ਅਤੇ ਵਿਦੇਸ਼ੀ ਗ੍ਰੈਜੂਏਟ ਨੂੰ ਇਕੱਠਾ ਕਰਨਾ ਚਾਹੁੰਦੇ ਹਨ।

ਦੱਸ ਦਈਏ ਕਿ ਪਹਿਲਾਂ ਕਿਊਬੈਕ ਨੇ ਸ਼ੁਰੂ ਵਿੱਚ ਸੂਬੇ ਤੋਂ ਬਾਹਰ ਦੇ ਵਿਦਿਆਰਥੀਆਂ ਲਈ ਟਿਊਸ਼ਨ ਫੀਸ $8,992 ਤੋਂ ਵਧਾ ਕੇ ਲਗਭਗ $17,000 ਕਰਨ ਦਾ ਪ੍ਰਸਤਾਵ ਰੱਖਿਆ ਸੀ, ਪਰ ਅੱਜ ਦੀ ਘੋਸ਼ਣਾ ਵਿੱਚ ਇਸ ਰਕਮ ਨੂੰ ਘਟਾ ਦਿੱਤਾ ਗਿਆ ਹੈ। ਹਾਲਾਂਕਿ ਸਰਕਾਰ ਨੇ ਇਸ ਨਵੀਂ ਲੋੜ ਨੂੰ ਲਾਜ਼ਮੀ ਕਰਦੇ ਹੋਏ ਕਿਹਾ ਕਿ ਅੰਗਰੇਜ਼ੀ ਯੂਨੀਵਰਸਿਟੀਆਂ ਵਿੱਚ 80 ਫ਼ੀਸਦੀ ਸੂਬੇ ਤੋਂ ਬਾਹਰ ਦੇ ਵਿਦਿਆਰਥੀਆਂ ਨੂੰ ਗ੍ਰੈਜੂਏਟ ਹੋਣ ਤੋਂ ਪਹਿਲਾਂ ਫ੍ਰੈਂਚ ਭਾਸ਼ਾ ਆਉਣੀ ਜ਼ਰੂਰੀ ਹੈ।

ਫ੍ਰੈਂਚ-ਭਾਸ਼ਾ ਦੇ ਨਵੇਂ ਮਾਪਦੰਡ 2025-26 ਅਕਾਦਮਿਕ ਸਾਲ ਲਈ ਲਾਗੂ ਹੋਣਗੇ ਅਤੇ ਟਿਊਸ਼ਨ ਫੀਸ ਵਿੱਚ ਵਾਧਾ ਫਾਲ ਵਿੱਚ ਸ਼ੁਰੂ ਹੋਵੇਗਾ। ਕਿਊਬੈਕ ਦੀ ਅੰਗਰੇਜ਼ੀ-ਭਾਸ਼ਾ ਦੀ ਯੂਨੀਵਰਸਿਟੀ ਬਿਸ਼ਪ ਟਿਊਸ਼ਨ ਫੀਸ ਵਾਧੇ ਤੋਂ ਬੇਸ਼ੱਕ ਬਚ ਗਈ ਹੈ ਪਰ ਉਸ ਨੂੰ ਫ੍ਰੈਂਚ ਭਾਸ਼ਾ ਦੀਆਂ ਲੋੜਾਂ ਪੂਰੀਆਂ ਕਰਨੀਆਂ ਪੈਣਗੀਆਂ।

ਜ਼ਿਕਰਯੋਗ ਹੈ ਕਿ ਕਿਊਬੈਕ ਤੋਂ ਬਾਹਰ ਕੈਨੇਡੀਅਨਾਂ ਲਈ ਟਿਊਸ਼ਨ ਫੀਸ 2024 ਦੀ ਸ਼ੁਰੂਆਤ ਵਿੱਚ $8,992 ਤੋਂ ਵੱਧ ਕੇ $17,000 ਕਰ ਦਿੱਤੀ ਗਈ ਸੀ ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਹ ਫ਼ੀਸ $20,000 ਕਰਨ ਦਾ ਐਲਾਨ ਕੀਤਾ ਗਿਆ ਸੀ , ਜਿਸਦਾ ਲਗਾਤਾਰ ਵਿਰੋਧ ਹੋ ਰਿਹਾ ਸੀ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link