13.67C Vancouver
ADS

Jul 9, 2026 4:35 PM - Connect Newsroom - Ramandeep Kaur with files from The Canadian Press

ਕਿਊਬੈਕ ਨੇ ਓਨਟਾਰੀਓ ਦੇ ਘੱਟ ਤਜਰਬੇਕਾਰ ਟਰੱਕ ਡਰਾਈਵਰਾਂ ਲਈ ਲਾਇਸੈਂਸ ਤਬਦੀਲੀ ਦੇ ਨਵੇਂ ਨਿਯਮ ਕੀਤੇ ਲਾਗੂ

Share On
quebec-introduces-testing-requirement-for-newer-ontario-truck-drivers-seeking-licence-transfers
Quebec officials say the new requirements are intended to reduce the risk of collisions involving heavy vehicles while the province reviews the situation. (Photo: The Canadian Press)

ਕਿਊਬੈਕ ਸਰਕਾਰ ਨੇ ਭਾਰੀ ਵਾਹਨਾਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਓਨਟਾਰੀਓ ਦੇ ਘੱਟ ਤਜਰਬੇਕਾਰ ਟਰੱਕ ਡਰਾਈਵਰਾਂ ਲਈ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ।

ਵੀਰਵਾਰ ਨੂੰ ਕੀਤੇ ਗਏ ਇਸ ਐਲਾਨ ਅਨੁਸਾਰ, ਓਨਟਾਰੀਓ ਦੇ ਉਹ ਟਰੱਕ ਡਰਾਈਵਰ ਜਿਨ੍ਹਾਂ ਕੋਲ ਕਲਾਸ 1 ਡਰਾਈਵਿੰਗ ਲਾਇਸੰਸ ਦਾ ਦੋ ਸਾਲ ਤੋਂ ਘੱਟ ਦਾ ਤਜਰਬਾ ਹੈ ਅਤੇ ਉਹ ਕਿਊਬੈਕ ਵਿਚ ਕੰਮ ਕਰਨ ਲਈ ਆਪਣਾ ਲਾਇਸੰਸ ਬਦਲਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹੁਣ ਪ੍ਰੈਕਟੀਕਲ ਪ੍ਰੀਖਿਆ ਪਾਸ ਕਰਨੀ ਹੋਵੇਗੀ। ਜੇਕਰ ਕੋਈ ਡਰਾਈਵਰ ਇਸ ਟੈਸਟ ਵਿਚ ਦੋ ਵਾਰ ਫੇਲ੍ਹ ਹੋ ਜਾਂਦਾ ਹੈ ਤਾਂ ਉਸ ਲਈ ਟ੍ਰੇਨਿੰਗ ਲੈਣਾ ਲਾਜ਼ਮੀ ਹੋਵੇਗਾ।

ਕਿਊਬੈਕ ਦੇ ਟ੍ਰਾਂਸਪੋਰਟ ਮੰਤਰੀ Benoit Charette ਨੇ ਦੱਸਿਆ ਕਿ ਇਹ ਬਦਲਾਅ ਆਰਜ਼ੀ ਹਨ ਅਤੇ ਇਹ ਫੈਸਲਾ ਓਨਟਾਰੀਓ ਦੇ ਆਡੀਟਰ ਜਨਰਲ ਦੀ ਮਈ ਵਿਚ ਜਾਰੀ ਹੋਈ ਉਸ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ ਜਿਸ ਵਿਚ ਖੁਲਾਸਾ ਹੋਇਆ ਸੀ ਕਿ ਓਨਟਾਰੀਓ ਸਰਕਾਰ commercial ਟਰੱਕ ਡਰਾਈਵਰਾਂ ਦੀ ਟ੍ਰੇਨਿੰਗ ਅਤੇ ਲਾਇਸੈਂਸ ਪ੍ਰਣਾਲੀ ਦੀ ਸਹੀ ਤਰੀਕੇ ਨਾਲ ਨਿਗਰਾਨੀ ਨਹੀਂ ਕਰ ਰਹੀ ਹੈ, ਜਿਸ ਕਾਰਨ ਸੜਕਾਂ 'ਤੇ ਕਈ ਅਣਜਾਣ ਡਰਾਈਵਰ ਆ ਰਹੇ ਹਨ।

ਇਸ ਤੋਂ ਪਹਿਲਾਂ ਕਿਊਬੈਕ ਵਿਚ ਓਨਟਾਰੀਓ ਤੋਂ ਆਉਣ ਵਾਲੇ ਹੈਵੀ ਡਿਊਟੀ ਟਰੱਕ ਡਰਾਈਵਰਾਂ ਦੇ ਲਾਇਸੰਸ ਆਟੋਮੈਟਿਕ ਹੀ ਬਦਲ ਦਿੱਤੇ ਜਾਂਦੇ ਸਨ। ਕਿਊਬੈਕ ਸਰਕਾਰ ਨੇ temporary foreign workers ਵਲੋਂ ਸੁਰੱਖਿਅਤ ਡਰਾਈਵਿੰਗ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਵਰਕਿੰਗ ਗਰੁੱਪ ਦਾ ਗਠਨ ਵੀ ਕੀਤਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link