14.23C Vancouver
ADS

Oct 17, 2023 6:09 PM - The Canadian Press

ਕਿਊਬੈਕ ਲੇਬਰ ਯੂਨੀਅਨਾਂ ਦੇ ਮੈਂਬਰਾਂ ਨੇ ਹੜਤਾਲ ਦੇ ਪੱਖ 'ਚ ਦਿੱਤੇ 95 ਪ੍ਰਤੀਸ਼ਤ ਵੋਟ

Share On
quebec-labour-unions-in-health-care-education-vote-95-per-cent-for-strike-mandate
The unions are seeking a three-year contract with annual increases tied to the inflation rate, two percentage points above inflation in the first year, three points higher in the second and four points higher in the third. (Photo: The Canadian Press)

ਚਾਰ ਪ੍ਰਮੁੱਖ ਕਿਊਬੈਕ ਲੇਬਰ ਯੂਨੀਅਨਾਂ ਦੇ ਇੱਕ ਸਾਂਝੇ ਮੋਰਚੇ ਨੇ ਜਨਰਲ ਹੜਤਾਲ ਦੇ ਪੱਖ ਵਿੱਚ 95 ਪ੍ਰਤੀਸ਼ਤ ਵੋਟ ਦਿੱਤੇ ਹਨ।

ਇਹ ਯੂਨੀਅਨਾਂ ਸਿਹਤ ਸੰਭਾਲ, ਸਿੱਖਿਆ ਅਤੇ ਸਮਾਜਿਕ ਸੇਵਾਵਾਂ ਵਿੱਚ 420,000 ਜਨਤਕ ਖੇਤਰ ਦੇ ਕਰਮਚਾਰੀਆਂ ਦੀ ਨੁਮਾਇੰਦਗੀ ਕਰ ਰਹੀਆਂ ਹਨ।

ਸੀਐੱਸਕਿਊ ਯੂਨੀਅਨ ਦੇ ਪ੍ਰਧਾਨ ਏਰਿਕ ਗਿੰਗਰਸ ਦਾ ਕਹਿਣਾ ਹੈ ਕਿ ਘੋਸ਼ਿਤ ਕੀਤੇ ਗਏ ਮਜ਼ਬੂਤ ਫਤਵੇ ਤੋਂ ਪਤਾ ਲੱਗਦਾ ਹੈ ਕਿ ਮੈਂਬਰ ਅੱਕ ਚੁੱਕੇ ਹਨ ਅਤੇ ਬਿਹਤਰ ਕੰਮਕਾਜੀ ਹਾਲਾਤ ਚਾਹੁੰਦੇ ਹਨ।

ਕਨਫੈਡਰੇਸ਼ਨ ਆਫ ਨੈਸ਼ਨਲ ਟਰੇਡ ਯੂਨੀਅਨਜ਼ ਦੇ ਉਪ-ਪ੍ਰਧਾਨ François Énault ਨੇ ਕਿਹਾ ਕਿ ਜੇਕਰ ਕਰਮਚਾਰੀ ਹੜਤਾਲ ਕਰਨ ਦੀ ਚੋਣ ਕਰਦੇ ਹਨ ਤਾਂ ਇਹ ਨਵੰਬਰ ਤੋਂ ਪਹਿਲਾਂ ਨਹੀਂ ਹੋਵੇਗੀ।

ਦਰਅਸਲ ਯੂਨੀਅਨਾਂ ਮਹਿੰਗਾਈ ਦਰ ਨਾਲ ਜੁੜੇ ਸਾਲਾਨਾ ਵਾਧੇ ਦੇ ਨਾਲ ਤਿੰਨ ਸਾਲਾਂ ਦੇ ਇਕਰਾਰਨਾਮੇ ਦੀ ਮੰਗ ਕਰ ਰਹੀਆਂ ਹਨ।

Latest news

rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link