15.83C Vancouver
ADS

Dec 20, 2023 7:40 PM - The Canadian Press

ਕਿਊਬੈਕ 'ਚ ਲੇਬਰ ਯੂਨੀਅਨਾਂ ਨੇ ਨਵੇਂ ਸਾਲ 'ਚ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦੀ ਦਿੱਤੀ ਚੇਤਾਵਨੀ

Share On
quebec-labour-unions-threaten-unlimited-strike-in-new-year-if-no-deal-is-reac
Four Quebec public sector unions representing hundreds of thousands of workers say they will launch an unlimited strike early in the new year if they don't reach a deal with the government. (Photo :The Canadian Press)

ਸੈਂਕੜੇ ਹਜ਼ਾਰਾਂ ਕਾਮਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਚਾਰ ਕਿਊਬੈਕ ਪਬਲਿਕ ਸੈਕਟਰ ਯੂਨੀਅਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਸਰਕਾਰ ਨਾਲ ਸਮਝੌਤਾ ਨਾ ਹੋਇਆ ਤਾਂ ਉਹ ਨਵੇਂ ਸਾਲ ਦੇ ਸ਼ੁਰੂ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਨਗੇ।

ਕੌਮਨ ਫਰੰਟ ਨਾਂ ਦੇ ਬੈਨਰ ਹੇਠ ਹੜਤਾਲ ਕਰ ਰਹੀਆਂ ਚਾਰ ਯੂਨੀਅਨਾਂ ਦਾ ਕਹਿਣਾ ਹੈ ਕਿ 2023 ਦੇ ਅੰਤ ਤੋਂ ਪਹਿਲਾਂ ਸਮਝੌਤਾ ਕਰਨਾ ਅਜੇ ਵੀ ਸੰਭਵ ਹੈ। ਪਰ ਅਜਿਹਾ ਕਰਨ ਲਈ ਗੱਲਬਾਤ ਨੂੰ ਤੇਜ਼ ਕਰਨ ਦੀ ਜ਼ਰੂਰਤ ਹੈ।ਕੌਮਨ ਫਰੰਟ ਦੇ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ 2024 ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਹੈ।

ਦੱਸ ਦਈਏ ਕਿ ਕਿਊਬੈਕ ਦੇ 420,000 ਪਬਲਿਕ ਸੈਕਟਰ ਵਰਕਰਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਯੂਨੀਅਨਾਂ ਨੇ 8 ਦਸੰਬਰ ਤੋਂ 14 ਦਸੰਬਰ ਤੱਕ ਤਿੰਨ ਹੜਤਾਲਾਂ ਕੀਤੀਆਂ ਹਨ।ਜਿਨ੍ਹਾਂ ਵਿੱਚ ਅਧਿਆਪਕ, ਸਿੱਖਿਆ ਸਹਾਇਤਾ ਸਟਾਫ ਅਤੇ ਲੈਬ ਟੈਕਨੀਸ਼ੀਅਨ ਸ਼ਾਮਲ ਹਨ।

ਸੂਬਾ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਸਾਲ ਦੇ ਅੰਤ ਤੋਂ ਪਹਿਲਾਂ ਯੂਨੀਅਨਾਂ ਨਾਲ ਸਮਝੌਤਾ ਕਰਨ ਦੀ ਉਮੀਦ ਕਰਦੀ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link