11.7C Vancouver
ADS

Sep 1, 2021 4:17 PM -

ਕੂਏਬੇਕ ਵਿੱਚ ਵੈਕਸੀਨ ਪਾਸਪੋਰਟ ਸਿਸਟਮ ਅੱਜ ਤੋਂ ਲਾਗੂ

Share On
quebec-launches-covid-19-vaccine-passport-system-across-province
A woman looks at the Quebec government's new vaccine passport called VaxiCode on a phone in Montreal, Wednesday, Aug. 25, 2021. Quebecers are required starting today to show proof of vaccination to access businesses and events the government deems non-essential, such as restaurants, gyms and festivals. THE CANADIAN PRESS/Graham Hughes

ਕੂਏਬੇਕ ਵਿੱਚ ਵੈਕਸੀਨ ਪਾਸਪੋਰਟ ਸਿਸਟਮ ਅੱਜ ਤੋਂ ਲਾਗੂ ਹੋ ਗਿਆ ਹੈ।

ਅੱਜ ਤੋਂ ਉੱਥੇ ਰਹਿੰਦੇ ਲੋਕਾਂ ਲਈ ਜਿਮ, ਰੈਸਟੋਰੈਂਟ, ਅਤੇ ਫੈਸਟੀਵਲਸ ਤੇ ਜਾਣ ਲਈ ਆਪਣੇ ਵੈਕਸੀਨ ਲੱਗੀ ਹੋਣ ਦਾ ਸਬੂਤ ਦਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਸਰਕਾਰ ਦਾ ਕਹਿਣਾ ਸੀ ਕਿ ਇਹ ਸਿਸਟਮ ਇਕੋਨਮੀ ਨੂੰ ਚੱਲਦਾ ਰੱਖਣ ਲਈ ਅਤੇ ਕੋਵਿਡ 19 ਦੇ ਸਪ੍ਰੈਡ ਨੂੰ ਰੋਕਣ ਲਈ ਲਾਗੂ ਕਰਨਾ ਲਾਜ਼ਮੀ ਸੀ।

ਉੱਥੇ ਦੇ ਹੈਲਥ ਡਿਪਾਰਟਮੇਂਟ ਵੱਲੋਂ ਉੱਥੇ ਰਹਿੰਦੇ ਕਈ ਮਿਲੀਅਨ ਲੋਕਾਂ ਨੂੰ ਕਉ ਆਰ ਕੋਡ ਦਿੱਤੇ ਗਏ ਹਨ।

ਇਹਨਾਂ ਨੂੰ ਰੈਸਟੋਰੈਂਟ, ਜਿਮ ਜਾਂ ਅਜਿਹੀ ਕਿਸੇ ਵੀ ਥਾਂ ਤੇ ਜਾਣ ਲਈ ਇਹ ਕਉ ਆਰ ਕੋਡ ਦਿਖਾਉਣਾ ਪਵੇਗਾ।

ਇਹ ਨਵਾਂ ਕਦਮ ਉਸ ਵੇਲੇ ਚੱਕਿਆ ਗਿਆ ਹੈ ਜਦ ਅੱਜ ਸੂਬੇ ਵਿੱਚ ਕੋਵਿਡ 19 ਦੇ 690 ਨਵੇਂ ਕੇਸ ਅਤੇ 2 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ।

ਇਸ ਸਮੇਂ 138 ਮਰੀਜ਼ ਹਸਪਤਾਲ ਵਿੱਚ ਹਨ ਅਤੇ ਇੰਟੈਨਸਿਵ ਦੇਖਭਾਲ ਯੂਨਿਟ ਵਿੱਚ 40 ਮਰੀਜ਼ ਦਾਖਿਲ ਹਨ।

ਉੱਥੇ ਦੇ ਸਿਹਤ ਮੰਤਰੀ ਨੇ ਕਿਹਾ ਕਿ ਅਗਲੇ 2 ਹਫ਼ਤੇ ਗ੍ਰੇਸ ਪੀਰਿਯਡ ਹੋਵੇਗਾ ਉਸ ਤੋਂ ਬਾਅਦ 15 ਸਿਤੰਬਰ ਤੋਂ ਜੇ ਕਿਸੇ ਕੋਲ ਇਹ ਸਬੂਤ ਨਾਂ ਹੋਇਆ ਤਾਂ ਉਹਨਾਂ ਤੇ ਜੁਰਮਾਨੇ ਲਗਾਏ ਜਾਣਗੇ।

ਉੱਥੇ 12 ਸਾਲ ਤੋਂ ਵੱਧ ਉਮਰ ਦੇ 87% ਲੋਕਾਂ ਦੇ ਵੈਕਸੀਨ ਦਾ ਇੱਕ ਟੀਕਾ ਲੱਗ ਚੁੱਕਿਆ ਹੈ ਅਤੇ 80.8% ਦੇ ਦੋਵੇਂ ਟੀਕੇ ਲੱਗ ਚੁੱਕੇ ਹਨ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link