16.39C Vancouver
ADS

Jul 13, 2020 3:39 PM -

ਟਰੂਡੋ ਅਤੇ ਮੁਸਲਮਾਨਾਂ ਨੂੰ ਕਥਿਤ ਤੌਰ ਤੇ ਧਮਕੀਆਂ ਦੇਣ ਤੋਂ ਬਾਅਦ ਕਿਊਬੈਕ ਦੇ ਇੱਕ ਆਦਮੀ ‘ਤੇ ਲੱਗੇ ਨਸਲਕੁਸ਼ੀ ਦੇ ਦੋਸ਼

Share On
quebec-man-facing-genocide-charge-linked-to-alleged-threats-against-trudeau-muslims
Prime Minister Justin Trudeau rises in the House of Commons Wednesday July 8, 2020 in Ottawa. THE CANADIAN PRESS/Adrian Wyld

ਬੀਤੇ ਦਸੰਬਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਮੁਸਲਮਾਨਾਂ ਨੂੰ ਕਥਿਤ ਤੌਰ ਤੇ ਆਨਲਾਈਨ ਧਮਕੀਆਂ ਦੇਣ ਦੇ ਸਬੰਧ ਵਿੱਚ ਕਿਊਬੈਕ ਦਾ ਇਕ ਆਦਮੀ ਦੋ ਨਵੇਂ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।

ਆਰ.ਸੀ.ਐੱਮ.ਪੀ. ਅਨੁਸਾਰ ਬੁਸ਼ਰਵਿਲ, ਕਿਊਬੈਕ ਦਾ 62 ਸਾਲਾ ਆਂਦਰੇ ਔਡਿਟ ਨਿਆਂ ਪ੍ਰਣਾਲੀ ਨੂੰ ਡਰਾਉਣ ਅਤੇ ਨਸਲਕੁਸ਼ੀ ਨੂੰ ਉਤਸ਼ਾਹਤ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅੱਜ ਮੌਨਟ੍ਰਿਅਲ ਦੇ ਦੱਖਣ ਵਿੱਚ ਸਥਿਤ ਅਦਾਲਤ ਸਾਮਣੇ ਪੇਸ਼ ਹੋਵੇਗਾ।

ਕੋਰਪਰਲ ਚਾਰਲਸ ਪੋਇਰੇਇਰ ਮੁਤਾਬਕ ਔਡਿਟ ਉੱਤੇ ਪ੍ਰਧਾਨ ਮੰਤਰੀ ਨੂੰ ਡਰਾਉਣ ਦੇ ਦੋਸ਼ ਹਨ।

ਆਰ.ਸੀ.ਐੱਮ.ਪੀ. ਮੁਤਾਬਕ ਪਿਛਲੇ ਸਾਲ ਸ਼ੁਰੂ ਕੀਤੀ ਗਈ ਜਾਂਚ ਵਿੱਚ ਕਥਿਤ ਤੌਰ ਤੇ ਟਰੂਡੋ ਅਤੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਲਿਖੀਆਂ ਗਈਆਂ ਨਫ਼ਰਤ, ਧਮਕੀਆਂ ਜਾਂ ਹਿੰਸਾ ਨੂੰ ਭੜਕਾਉਣ ਵਾਲੀਆਂ 100 ਦੇ ਕਰੀਬ ਔਨਲਾਈਨ ਪੋਸਟਾਂ ਸਾਹਮਣੇ ਆਈਆਂ ਹਨ।

ਔਡਿਟ ਨੂੰ ਪਹਿਲਾਂ ਦਸੰਬਰ ਵਿੱਚ ਨਫ਼ਰਤ ਨੂੰ ਭੜਕਾਉਣ ਅਤੇ ਨਫ਼ਰਤ ਦੀ ਇੱਛਾ ਨਾਲ ਪ੍ਰਚਾਰ ਕਰਨ ਲਈ ਚਾਰਜ ਕੀਤਾ ਗਿਆ ਸੀ।

ਪੁਲਿਸ ਅਨੁਸਾਰ ਸਬੂਤਾਂ ਦੇ ਪੂਰੇ ਵਿਸ਼ਲੇਸ਼ਣ ਤੋਂ ਬਾਅਦ ਹੁਣ ਦੋ ਨਵੇਂ ਚਾਰਜ ਲਾਏ ਗਏ ਹਨ।


Latest news

carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link