9.03C Vancouver
ADS

Feb 3, 2022 10:46 PM - The Canadian Press

ਬਰਨਬੀ 'ਚ ਵਾਪਰੇ ਕ੍ਰੈਸ਼ 'ਚ ਸ਼ਾਮਿਲ ਕਿਊਬੈਕ ਵਾਸੀ ਨੂੰ ਘਰੇਲੂ ਪ੍ਰੋਵਿੰਸ 'ਚ ਕੀਤਾ ਕਾਬੂ, ਕੀਤਾ ਬੀ.ਸੀ. ਦੇ ਸਪੁਰਦ

Share On
quebec-man-involved-in-burnaby-crash-arrested-in-his-home-province
RCMP say a Quebec man involved in a crash in Burnaby nearly two years ago that seriously injured his passenger has been arrested in his home province. (Photo - Burnaby RCMP/Twitter)

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਬਰਨਬੀ 'ਚ ਵਾਪਰੇ ਕਰੈਸ਼ 'ਚ ਸ਼ਾਮਿਲ ਕਿਊਬੈਕ ਵਾਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਘਟਨਾ ਕਰੀਬ 2 ਸਾਲ ਪਹਿਲਾਂ ਵਾਪਰੀ ਸੀ।

ਘਟਨਾ 'ਚ ਉਸ ਦੇ ਨਾਲ ਬੈਠੀ ਸਵਾਰੀ ਬੁਰੀ ਤਰ੍ਹਾਂ ਜਖਮੀ ਹੋ ਗਈ ਸੀ।

ਪੁਲਿਸ ਨੇ ਦੱਸਿਆ ਕਿ ਵਿਅਕਤੀ ਨੂੰ ਬੀ.ਸੀ. ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਦੋਸ਼ਾਂ ਦਾ ਸਾਹਮਣਾ ਕਰ ਸਕੇ।

ਮਾਮਲਾ ਜੂਨ 2020 'ਚ ਵਾਪਰੇ ਕਰੈਸ਼ ਨਾਲ ਸੰਬੰਧਤ ਹੈ ਜਦ ਇੱਕ ਡੌਜ ਡਰਾਂਗੋ ਗੱਡੀ ਪਲਟ ਗਈ ਸੀ।

ਪੁਲਿਸ ਨੇ ਦੱਸਿਆ ਸੀ ਕਿ ਵਾਹਨ ਚਾਲਕ ਮੌਕੇ ਤੋਂ ਨਿਕਲ ਗਿਆ ਸੀ ਅਤੇ ਗੱਡੀ 'ਚ ਸਵਾਰ ਇੱਕ ਔਰਤ ਗੰਭੀਰ ਜਖਮੀ ਹੋ ਗਈ ਸੀ।

ਬੀਤੇ ਸਾਲ ਮਈ 'ਚ ਵਾਹਨ ਚਾਲਕ ਖਿਲਾਫ ਇੰਪੇਅਰਡ ਡਰਾਈਵਿੰਗ ਅਤੇ ਅਪਰਾਧਿਕ ਅਣਗਹਿਲੀ ਦੇ ਦੋਸ਼ ਤੈਅ ਕੀਤੇ ਗਏ ਸਨ।

ਪਰ 33 ਸਾਲਾ ਚਾਲਕ ਇਸ ਤੋਂ ਪਹਿਲਾਂ ਹੀ ਸੂਬਾ ਛੱਡ ਕੇ ਚਲਾ ਗਿਆ ਸੀ।

ਹਾਲਾਂਕਿ ਇਸ ਨੂੰ ਜਨਵਰੀ 'ਚ ਕਿਊਬੈਕ ਦੇ ਲਵਾਲ 'ਚ ਕਾਬੂ ਕਰ ਲਿਆ ਗਿਆ ਸੀ ਅਤੇ ਬੀਤੇ ਮਹੀਨੇ ਬੀ.ਸੀ. ਪਹੁੰਚਾਇਆ ਗਿਆ ਸੀ।

ਅੱਜ ਉਸ ਦੀ ਕੋਰਟ 'ਚ ਪੇਸ਼ੀ ਹੈ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link