16.79C Vancouver
ADS

Jan 21, 2020 5:34 PM -

ਕਿਊਬੈਕ ਦੇ ਇਮੀਗਰੇਸ਼ਨ ਮਨਿਸਟਰ ਮੁਤਾਬਕ ਰਿਫਿਊਜੀ ਸਪਾਂਸਰਸ਼ਿਪ ਪ੍ਰੋਗਰਾਮ ਵਿੱਚ ਸੁਧਾਰ ਦੀ ਲੋੜ

Share On
quebec-minister-says-reform-needed-after-people-line-up-for-days-to-sponsor-refugees
Immigration Minister Simon Jolin-Barrette speaks during question period Thursday, December 5, 2019 at the legislature in Quebec City. THE CANADIAN PRESS/Jacques Boissinot

ਕਿਊਬੈਕ ਦੇ ਇਮੀਗਰੇਸ਼ਨ ਮਨਿਸਟਰ (Immigration Minister) ਨੇ ਇਹ ਗੱਲ ਸਵੀਕਾਰ ਕੀਤੀ ਕਿ ਸੂਬੇ ਦੇ ਰਿਫਿਊਜੀ ਸਪਾਂਸਰਸ਼ਿਪ ਪ੍ਰੋਗਰਾਮ (Refugee Sponsorship Program) ਵਿੱਚ ਸੁਧਾਰ ਹੋਣ ਦੀ ਲੋੜ ਹੈ। ਕਿਊਬੈਕ ਦੀ ਸਰਕਾਰ ਵੱਲੋਂ ਵੀਕੈਂਡ ਦੌਰਾਨ ਉਨ੍ਹਾਂ ਲੋਕਾਂ ਵਾਸਤੇ ਇਮੀਗ੍ਰੇਸ਼ਨ ਦਫਤਰ ਖੁੱਲ੍ਹੇ ਰੱਖੇ ਗਏ ਜੋ ਰਿਫਿਊਜੀ ਪਰਿਵਾਰਾਂ ਨੂੰ ਸਪਾਂਸਰ ਕਰਨ ਵਾਸਤੇ ਅਰਜ਼ੀਆਂ ਭਰਨਾ ਚਾਹੁੰਦੇ ਹਨ।

ਮਾਂਟਰੀਆਲ ਦੇ ਇਮੀਗ੍ਰੇਸ਼ਨ ਵਿਭਾਗ ਦੇ ਬਾਹਰ ਸੈਂਕੜੇ ਅਜਿਹੇ ਲੋਕ ਮੌਜੂਦ ਸਨ।

ਸਰਕਾਰ ਵੱਲੋਂ ਸਿਰਫ਼ 750 ਅਰਜ਼ੀਆਂ ਹੀ ਮਨਜ਼ੂਰ ਕੀਤੀਆਂ ਜਾਣੀਆਂ ਸਨ ਜੋ ਕਿ ਫਰਸਟ ਕਮ ਫਰਸਟ ਬੇਸਿਸ (first come first basis) ਤੇ ਅਧਾਰਤ ਸਨ ਅਤੇ ਸਿਰਫ਼ ਉਨ੍ਹਾਂ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਜਾਣੀ ਹੈ ਜੋ ਕੋਰੀਅਰ (courier) ਰਾਹੀਂ ਭੇਜੀਆਂ ਗਈਆਂ।

ਜ਼ਿਆਦਾਤਰ ਅਰਜ਼ੀਆਂ ਉਨ੍ਹਾਂ ਸੰਸਥਾਵਾਂ ਵਾਸਤੇ ਰੱਖੀਆਂ ਗਈਆਂ ਹਨ ਜੋ ਕਿ ਅਸਾਇਲਮ (asylum) ਦੀ ਇੱਛਾ ਰੱਖਣ ਵਾਲਿਆਂ ਨੂੰ ਕਿਊਬੈਕ ਬੁਲਾਉਣਾ ਚਾਹੁੰਦੇ ਹਨ ਅਤੇ ਸਿਰਫ਼ ਸੌ ਅਰਜ਼ੀਆਂ ਦੋ ਤੋਂ ਪੰਜ ਵਿਅਕਤੀਆਂ ਦੇ ਉਨ੍ਹਾਂ ਗਰੁੱਪਾਂ ਵਾਸਤੇ ਹਨ ਜੋ ਰਿਫਿਊਜੀ ਪਰਿਵਾਰਾਂ ਨੂੰ ਸਪਾਂਸਰ ਕਰਨ ਦੇ ਚਾਹਵਾਨ ਹਨ।

ਬਹੁਤ ਸਾਰੇ ਲੋਕਾਂ ਨੇ ਸ਼ੁੱਕਰਵਾਰ ਤੋਂ ਹੀ ਵਿਭਾਗ ਦੇ ਮਾਂਟਰੀਅਲ ਦਫ਼ਤਰਾਂ ਵਿੱਚ ਦਫ਼ਤਰ ਖੁੱਲ੍ਹਣ ਦੀ ਉਡੀਕ ਕਰਨੀ ਸ਼ੁਰੂ ਕਰ ਦਿੱਤੀ।

ਕਈ ਲੋਕਾਂ ਨੂੰ ਸਪਾਂਸਰਸ਼ਿਪ ਐਪਲੀਕੇਸ਼ਨਜ਼ ਨੂੰ ਕੋਰੀਅਰ ਕਰਨ ਵਾਸਤੇ ਕਈ ਸੌ ਡਾਲਰ ਖ਼ਰਚਨੇ ਪਏ ਅਤੇ ਕੁਝ ਰਿਪੋਰਟਾਂ ਮੁਤਾਬਕ ਲੋਕ ਇੱਕ ਦੂਸਰੇ ਤੋਂ ਅੱਗੇ ਲੱਗਣ ਵਾਸਤੇ ਰਿਸ਼ਵਤ ਵੀ ਦੇਣ ਨੂੰ ਤਿਆਰ ਸਨ।

ਇੰਮੀਗ੍ਰੇਸ਼ਨ ਮਨਿਸਟਰ ਸਾਈਮਨ ਜੋਲੀ ਬਰੈੱਟ (Immigration Minister Simon Jolin-Barrette) ਨੇ ਟਵਿੱਟਰ ਰਾਹੀਂ ਕਿਹਾ ਕਿ ਸਪਾਂਸਰਸ਼ਿਪ ਐਪਲੀਕੇਸ਼ਨ ਦੀ ਪ੍ਰਕਿਰਿਆ ਵਿੱਚ ਕਾਫ਼ੀ ਮਸਲੇ ਸੁਧਾਰਨੇ ਬਾਕੀ ਹਨ। ਜ਼ਿਕਰਯੋਗ ਹੈ ਕਿ ਕਿਊਬੈਕ ਵੱਲੋਂ 2020 ਵਿੱਚ 4500 ਤੋਂ 5500 ਰਿਫਿਊਜੀ ਲਿਆਉਣ ਦੀ ਯੋਜਨਾ ਹੈ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link