13.2C Vancouver
ADS

Sep 28, 2023 6:06 PM - The Canadian Press

ਟਰੂਡੋ ਤੇ ਪ੍ਰੀਮੀਅਰ ਲਿਗੋਅ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਮਾਰੀ ਗੋਲੀ, ਜਾਂਚ ਸ਼ੁਰੂ

Share On
quebec-police-watchdog-investigating-shooting-of-legault-trudeau-threat-suspect
According to the BEI, an officer who was looking through a window shot the suspect when he saw him point a gun toward the door where officers were entering.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਕਿਊਬੈਕ ਦੇ ਪ੍ਰੀਮੀਅਰ ਫ਼੍ਰੈਂਸੁਆ ਲਿਗੋਅ ਨੂੰ ਧਮਕੀਆਂ ਦੇਣ ਵਾਲੇ ਸ਼ੱਕੀ ਵਿਅਕਤੀ ਨੂੰ ਪ੍ਰੋਵਿੰਸ਼ੀਅਲ ਪੁਲਿਸ ਟੈਕਟੀਕਲ ਟੀਮ ਦੇ ਇੱਕ ਮੈਂਬਰ ਵੱਲੋਂ ਗੋਲੀ ਮਾਰਨ ਤੋਂ ਬਾਅਦ ਕਿਊਬੈਕ ਦੀ ਪੁਲਿਸ ਵਾਚਡੋਗ ਜਾਂਚ ਕਰ ਰਹੀ ਹੈ।

ਏਜੰਸੀ ਦਾ ਕਹਿਣਾ ਹੈ ਕਿ ਇਹ ਗੋਲੀਬਾਰੀ ਮਾਂਟਰੀਅਲ ਤੋਂ ਲਗਭਗ 180 ਕਿਲੋਮੀਟਰ ਪੂਰਬ ਵਿੱਚ ਸਕਾਟਸਟਾਉਨ ਵਿੱਚ ਇੱਕ ਘਰ ਵਿੱਚ ਬੁੱਧਵਾਰ ਸਵੇਰੇ ਗ੍ਰਿਫਤਾਰੀ ਦੀ ਕੋਸ਼ਿਸ਼ ਵੇਲੇ ਹੋਈ ਹੈ।

ਬੀਈਆਈ ਦੇ ਅਨੁਸਾਰ ਸ਼ੱਕੀ ਨੂੰ ਉਸ ਵੇਲੇ ਗੋਲੀ ਮਾਰ ਦਿੱਤੀ ਗਈ ਜਦੋਂ ਇੱਕ ਅਧਿਕਾਰੀ ਨੇ ਉਸਨੂੰ ਦਰਵਾਜ਼ੇ ਵੱਲ ਇੱਕ ਬੰਦੂਕ ਦਿਖਾਉਂਦੇ ਹੋਏ ਦੇਖਿਆ ਜਿਸ ਦਰਵਾਜ਼ੇ ਵਿੱਚੋਂ ਹੋਰ ਪੁਲਿਸ ਅਧਿਕਾਰੀ ਦਾਖਲ ਹੋ ਰਹੇ ਸਨ।

ਗੋਲੀ ਲੱਗਣ ਤੋਂ ਬਾਅਦ ਵਿਅਕਤੀ ਜ਼ਖਮੀ ਹੋ ਗਿਆ ਸੀ ਤੇ ਉਸਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

ਮਾਂਟਰੀਅਲ ਪੁਲਿਸ ਨੇ ਬੁੱਧਵਾਰ ਦੇਰ ਰਾਤ ਪੁਸ਼ਟੀ ਕੀਤੀ ਕਿ ਸ਼ੱਕੀ ਵਿਅਕਤੀ ਨੇ ਕਥਿਤ ਤੌਰ 'ਤੇ ਲਿਗੋਅ ਅਤੇ ਟਰੂਡੋ ਨੂੰ ਧਮਕੀਆਂ ਦਿੱਤੀਆਂ ਸਨ।

ਲਿਗੋਅ ਦੇ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਸਥਿਤੀ ਤੋਂ ਜਾਣੂ ਹੈ ਅਤੇ ਇਸ ਤਰ੍ਹਾਂ ਦੀਆਂ ਧਮਕੀਆਂ ਅਸਵੀਕਾਰਨਯੋਗ ਹਨ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link