21.86C Vancouver
ADS

Jan 14, 2026 5:20 PM - Connect Newsroom - Jasmine Singh with files from The Canadian Press

ਕਿਊਬੈਕ ਦੇ ਪ੍ਰੀਮੀਅਰ ਫਰਾਂਸਵਾ ਲੇਗੋ ਨੇ ਚੋਣਾਂ ਤੋਂ ਪਹਿਲਾਂ ਅਸਤੀਫੇ ਦਾ ਕੀਤਾ ਐਲਾਨ

Share On
quebec-premier-françois-legault-announces-resignation-ahead-of-fall-provincial-election
Quebec Premier François Legault speaks to reporters at the National Assembly in Quebec City. (Photo: The Canadian Press)

ਕੈਨੇਡਾ ਦੇ ਫਰੈਂਚ-ਭਾਸ਼ੀ ਸੂਬੇ ਕਿਊਬੈਕ ਵਿਚ ਵੱਡੀ ਸਿਆਸੀ ਹਲਚਲ ਹੋਈ ਹੈ। ਪ੍ਰੀਮੀਅਰ ਫਰਾਂਸਵਾ ਲੇਗੋ ਨੇ ਅੱਜ ਸਵੇਰੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ। ਲੇਗੋ ਨੇ ਨੇ ਕਿਹਾ ਕਿ ਉਹ ਆਪਣੀ ਪਾਰਟੀ ਕੋਲੀਸ਼ਨ ਐਵੇਨਿਰ ਕਿਊਬੈਕ ਦੀ ਅਗਵਾਈ ਛੱਡ ਰਹੇ ਹਨ ਅਤੇ ਅਗਾਮੀ ਅਕਤੂਬਰ ਦੀਆਂ ਚੋਣਾਂ ਦੀ ਕਮਾਨ ਨਹੀਂ ਸੰਭਾਲਣਗੇ।

ਸਾਲ 2018 ਤੋਂ ਸੂਬੇ ਦੀ ਵਾਗਡੋਰ ਸੰਭਾਲ ਰਹੇ ਲੇਗੋ ਨੇ ਆਪਣੇ ਵਿਦਾਇਗੀ ਭਾਸ਼ਣ ਵਿਚ ਸੂਬੇ ਦੇ ਲੋਕਾਂ ਦੀ ਬਦਲਾਅ ਦੀ ਇੱਛਾ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ, "ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਕਿਊਬੈਕ ਵਾਸੀ ਨਵਾਂ ਪ੍ਰੀਮੀਅਰ ਚਾਹੁੰਦੇ ਹਨ।"ਲੇਗੋ ਨੇ ਪਿਛਲੇ ਕਾਫ਼ੀ ਸਮੇਂ ਤੋਂ ਡਿੱਗਦੀ ਲੋਕਪ੍ਰਿਯਤਾ ਅਤੇ ਪਾਰਟੀ ਦੇ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਹੇ ਸਨ। ਤਾਜ਼ਾ ਚੋਣ ਸਰਵੇਖਣਾਂ ਵਿਚ ਉਨ੍ਹਾਂ ਦੀ ਪਾਰਟੀ ਆਪਣੇ ਵਿਰੋਧੀ ਪਾਰਟੀ ਕਿਊਬੈਕਵਾ ਤੋਂ ਕਾਫ਼ੀ ਪਿੱਛੇ ਚੱਲ ਰਹੀ ਸੀ।

ਮੰਨਿਆ ਜਾ ਰਿਹਾ ਹੈ ਕਿ ਚੋਣਾਂ ਵਿਚ ਹੋਣ ਵਾਲੀ ਸੰਭਾਵਿਤ ਹਾਰ ਨੂੰ ਦੇਖਦਿਆਂ ਉਨ੍ਹਾਂ ਨੇ ਸਨਮਾਨਜਨਕ ਤਰੀਕੇ ਨਾਲ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। ਤਾਜ਼ਾ ਚੋਣ ਸਰਵੇਖਣਾਂ ਵਿਚ ਭਵਿੱਖਬਾਣੀ ਕੀਤੀ ਗਈ ਸੀ ਕਿ ਆਉਣ ਵਾਲੀਆਂ ਚੋਣਾਂ ਵਿਚ ਸੱਤਾਧਾਰੀ ਪਾਰਟੀ ਆਪਣੀਆਂ ਸਾਰੀਆਂ ਸੀਟਾਂ ਵੀ ਗੁਆ ਸਕਦੀ ਹੈ। ਲੇਗੋ ਨੇ ਕਿਹਾ ਕਿ ਉਹ ਨਵੇਂ ਲੀਡਰ ਦੀ ਚੋਣ ਹੋਣ ਤੱਕ ਪ੍ਰੀਮੀਅਰ ਵਜੋਂ ਕੰਮ ਕਰਨਗੇ। ਗੌਰਤਲਬ ਹੈ ਕਿ 2011 ਵਿਚ ਉਨ੍ਹਾਂ ਕੋਲੀਸ਼ਨ ਐਵੇਨਿਰ ਕਿਊਬੈਕ ਪਾਰਟੀ ਦੀ ਨੀਂਹ ਰੱਖੀ ਸੀ ਅਤੇ 2018 ਤੋਂ ਲਗਾਤਾਰ ਦੋ ਵਾਰ ਸੂਬੇ ਦੀ ਸੱਤਾ ਸੰਭਾਲੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link