15.43C Vancouver
ADS

Apr 27, 2020 8:36 PM -

ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਓਲੰਪਿਕ ਤਗਮਾ ਜੇਤੂ ਜੋਆਨੀ ਰੌਸ਼ੇ ਤੇ ਫੁਟਬਾਲ ਖਿਡਾਰੀ ਲੌਰੈਂਟ ਟਾਰਡਿਫ ਸਮੇਤ ਕੀਤਾ ਹਜ਼ਾਰਾਂ ਲੋਕਾਂ ਦਾ ਧੰਨਵਾਦ

Share On
quebec-premier-thanked-thousands-of-people-including-olympic-medal-winner-joannie-rochette-and-football-player-laurent-duvernay-tardif
A person wearing protective equipment looks out of a window at the Herron seniors residence Monday April 13, 2020 in Dorval near Montreal's Trudeau airport. Thirty-one residents are confirmed to have died in the past month.THE CANADIAN PRESS/Ryan Remiorz

ਕਿਊਬੈਕ 'ਚ ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਆਖਿਆ ਹੈ, ਕਿ ਓਹ ਸਾਰੇ ਹੀ ਲੋਕਾਂ ਦੇ ਧੰਨਵਾਦੀ ਹਨ, ਜਿੰਨਾ ਨੇ ਉਨ੍ਹਾਂ ਦੀ ਅਪੀਲ ਤੋਂ ਬਾਅਦ ਸਿਹਤ ਸੰਬੰਧੀ ਸੇਵਾਵਾਂ ਨਿਭਾਉਣ ਲਈ ਯੋਗਦਾਨ ਪਾਉਣ ਵਾਸਤੇ ਅੱਗੇ ਆਉਣ ਲਈ ਕੋਸ਼ਿਸ਼ ਕੀਤੀ ਹੈ।

ਪ੍ਰੀਮਿਅਰ ਨੇ ਕਿਹਾ ਕਿ ਵੱਡੀ ਗਿਣਤੀ 'ਚ ਲੋਕ ਸਿਹਤ ਸੰਬੰਧੀ ਸੇਵਾਵਾਂ ਨਿਭਾਉਣ ਲਈ ਆਪਣੇ ਸੀ.ਵੀ. ਭੇਜ ਰਹੇ ਹਨ।

ਉਨ੍ਹਾਂ ਉਚੇਚੇ ਤੌਰ 'ਤੇ ਓਲੰਪਿਕ ਤਗਮੇ ਜੇਤੂ ਫਿਗਰ ਸਕੇਟਰ, ਜੋਆਨੀ ਰੋਸ਼ੇ ਅਤੇ ਸੁਪਰ ਬੌਲ ਜੇਤੂ, ਫੁਟਬਾਲ ਖਿਡਾਰੀ ਲੌਰੇਂਟ ਟਾਰਡਿਫ ਦਾ ਧੰਨਵਾਦ ਕੀਤਾ, ਜਿੰਨਾ ਸਿਹਤ ਸੰਬੰਧੀ ਸੇਵਾਵਾਂ ਨਿਭਾਉਣ ਲਈ ਅੱਗੇ ਆਉਣ ਦਾ ਉਪਰਾਲਾ ਕੀਤਾ।

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 24,982 ਤਕ ਪਹੁੰਚ ਗਈ ਹੈ।

ਦੂਜੇ ਪਾਸੇ ਸੂਬੇ 'ਚ 84 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ ਵੀ 1,599 ਹੋ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 875 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link