14.32C Vancouver
ADS

May 4, 2020 7:18 PM -

ਕਿਊਬੈਕ 'ਚ ਮੌਂਟਰੀਅਲ ਦੇ ਰਿਟੇਲ ਸਟੋਰਾਂ ਨੂੰ ਖੋਲ੍ਹਣ ਲਈ ਹੁਣ ਇੱਕ ਹਫਤੇ ਦੀ ਹੋਰ ਉਡੀਕ

Share On
quebec-pushing-back-the-reopening-of-retail-stores-in-montreal-by-one-week
Quebec Premier Froncois Legault during a press conference. The Canadian Press

ਕਿਊਬੈਕ ਦੇ ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਦਾ ਕਹਿਣਾ ਹੈ ਕਿ ਰਿਟੇਲ ਸਟੋਰਾਂ ਨੂੰ ਖੋਲ੍ਹਣ ਦੀ ਤਰੀਕ ਨੂੰ ਇੱਕ ਹਫਤਾ ਅੱਗੇ ਵਧਾਇਆ ਜਾ ਰਿਹਾ ਹੈ।

ਗ੍ਰੇਟਰ ਮੌਂਟਰੀਅਲ ਇਲਾਕੇ 'ਚ ਹੁਣ ਸਟੋਰ 18 ਮਈ ਤੋਂ ਖੋਲ੍ਹੇ ਜਾਣਗੇ।

ਪ੍ਰੀਮਿਅਰ ਨੇ ਕਿਹਾ ਕਿ ਮੌਂਟਰੀਅਲ ਦੇ ਹਸਪਤਾਲਾਂ 'ਚ ਅਜੇ ਬਹੁਤ ਸਾਰੇ ਕੋਵਿਡ-19 ਮਰੀਜ਼ ਹਨ ਅਤੇ ਰਿਟੇਲ ਸਟੋਰਾਂ ਨੂੰ ਸੁਰੱਖਿਅਤ ਤਰੀਕੇ ਨਾਲ ਨਹੀਂ ਖੋਲ੍ਹਿਆ ਜਾ ਸਕਦਾ।

ਹਾਲਾਂਕਿ ਉਨ੍ਹਾਂ ਕਿਹਾ ਕਿ ਕੰਟਰਸਕਸ਼ਨ ਅਤੇ ਮੈਨੂਫੈਕਚਰਿੰਗ ਸੈਕਟਰ ਨੂੰ ਸੂਬੇ 'ਚ 11 ਮਈ ਤੋਂ ਖੋਲ੍ਹਿਆ ਜਾ ਰਿਹਾ ਹੈ।

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 32,623 ਤਕ ਪਹੁੰਚ ਗਈ ਹੈ।

ਦੂਜੇ ਪਾਸੇ ਸੂਬੇ 'ਚ 75 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ ਵੀ 2,280 ਹੋ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 758 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

Latest news

27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link