19.36C Vancouver
ADS

Jan 6, 2026 2:04 PM - Connect Newsroom - Jasmine Singh with files from The Canadian Press

ਕਿਊਬੈਕ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਅਧਿਆਪਕਾਂ ਨੂੰ “Mr.” ਜਾਂ “Ms.” ਕਹਿਣਾ ਲਾਜ਼ਮੀ

Share On
quebec-schools-enforce-formal-address-rules-as-part-of-new-student-conduct-codes
Students arrive at a Quebec school following the winter break. (Photo: The Canadian Press)

ਕਿਊਬੈਕ ਸਰਕਾਰ ਨੇ ਨਵੇਂ ਸੀਵਲਿਟੀ ਰੂਲਸ ਤਹਿਤ ਐਲੀਮੈਂਟਰੀ ਅਤੇ ਹਾਈ ਸਕੂਲਾਂ ਵਿਚ ਵਿਦਿਆਰਥੀਆਂ ਲਈ ਆਪਣੇ ਅਧਿਆਪਕਾਂ ਅਤੇ ਸਟਾਫ ਨੂੰ ਸੰਬੋਧਨ ਕਰਨ ਵੇਲੇ ਰਸਮੀ ਭਾਸ਼ਾ ਦੀ ਵਰਤੋਂ ਕਰਨਾ ਜ਼ਰੂਰੀ ਕਰ ਦਿੱਤਾ ਹੈ। ਇਨ੍ਹਾਂ ਨਵੇਂ ਨਿਯਮਾਂ ਅਨੁਸਾਰ, ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਅਤੇ ਸਟਾਫ਼ ਨੂੰ "Mr." ਜਾਂ "Ms." ਕਹਿ ਕੇ ਬੁਲਾਉਣਾ ਹੋਵੇਗਾ।

ਇਸ ਤੋਂ ਇਲਾਵਾ ਫਰੈਂਚ ਭਾਸ਼ਾ ਵਿਚ ਗੱਲਬਾਤ ਦੌਰਾਨ 'ਯੂ' ਦੇ ਵਧੇਰੇ ਫੋਰਮਲ ਅਤੇ ਸਤਿਕਾਰਯੋਗ ਸ਼ਬਦ ਦੀ ਵਰਤੋਂ ਕਰਨੀ ਹੋਵੇਗੀ। ਨਵੇਂ ਨਿਯਮਾਂ ਵਿਚ ਸਿਰਫ਼ ਬੋਲਚਾਲ ਹੀ ਨਹੀਂ ਬਲਕਿ ਵਿਦਿਆਰਥੀਆਂ ਵਿਚਕਾਰ ਆਪਸੀ ਸਤਿਕਾਰ, ਸਕੂਲਾਂ ਦੀ ਪ੍ਰੋਪਰਟੀ ਦਾ ਮਾਣ ਸਨਾਮਨ ਕਰਨ ਅਤੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਮਰਦ ਅਤੇ ਔਰਤ ਬਰਾਬਰ ਹਨ।

ਕਿਊਬੈਕ ਵਿਚ ਸਕੂਲ, ਪ੍ਰਿੰਸੀਪਲ ਅਤੇ ਪ੍ਰਸ਼ਾਸਕ ਦੀ ਐਸੋਸੀਏਸ਼ਨ ਦੇ ਪ੍ਰਧਾਨ ਆਂਡਰੇ ਬਰਨੀਅਰ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਕੂਲਾਂ ਵਿਚ ਸਤਿਕਾਰ ਦੀ ਭਾਵਨਾ ਵਧੇਗੀ, ਹਾਲਾਂਕਿ ਉਨ੍ਹਾਂ ਕਿ ਇਹ ਨਿਯਮ ਸਾਲ ਦੇ ਵਿਚਕਾਰ ਦੀ ਬਜਾਏ ਫਾਲ ਵਿਚ ਲਾਗੂ ਹੋਣੇ ਚਾਹੀਦੇ ਸਨ। ਸਕੂਲ ਪ੍ਰਸ਼ਾਸਨ ਨੂੰ ਇਹ ਵੀ ਤੈਅ ਕਰਨ ਦੇ ਹੁਕਮ ਦਿੱਤੇ ਗਏ ਹਨ ਕਿ ਜਿਹੜੇ ਬੱਚੇ ਨਵੇਂ ਕੋਡ ਔਫ਼ ਕੰਡਕਟ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇ, ਜਿਸ ਵਿਚ ਵਾਰਨਿੰਗ ਤੋਂ ਲੈ ਕੇ ਗੰਭੀਰ ਮਾਮਲਿਆਂ ਵਿਚ ਸਕੂਲ ਵਿਚੋਂ ਕੱਢੇ ਜਾਣ ਤੱਕ ਸਜ਼ਾ ਹੋ ਸਕਦੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link