15.44C Vancouver
ADS

Dec 27, 2023 5:27 PM - The Canadian Press

ਕਿਊਬੈਕ ਦੇ ਸਕੂਲਾਂ 'ਚ ਹੁਣ ਕਲਾਸਰੂਮ 'ਚ ਮੋਬਾਇਲ ਫੋਨ ਲਿਜਾਣ 'ਤੇ ਲੱਗੀ ਪਾਬੰਦੀ

Share On
quebec-students-forbidden-from-using-cellphones-in-classrooms-after-winter-break
The directive, which aims to reduce distractions in class, enters into force Dec 31 and applies to public elementary and secondary schools. (Photo: The Canadian Press)

ਕਿਊਬੈਕ ਦੇ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ 'ਤੇ ਪਾਬੰਦੀ ਲੱਗਣ ਜਾ ਰਹੀ ਹੈ। ਓਨਟੇਰੀਓ ਤੋਂ ਬਾਅਦ ਇਸ ਤਰ੍ਹਾਂ ਦੇ ਨਿਯਮ ਲਾਗੂ ਕਰਨ ਵਾਲਾ ਇਹ ਦੂਜਾ ਸੂਬਾ ਹੈ। ਕਿਊਬੈਕ ਸਰਕਾਰ ਦਾ ਕਹਿਣਾ ਹੈ ਕਿ 31 ਦਸੰਬਰ ਤੋਂ ਸੂਬੇ ਦੇ ਪਬਲਿਕ ਐਲੀਮੈਂਟਰੀ ਤੇ ਸੈਕੰਡਰੀ ਸਕੂਲਾਂ ਦੇ ਕਲਾਸਰੂਮ ਵਿੱਚ ਮੋਬਾਇਲ ਫੋਨ ਦੀ ਵਰਤੋਂ ਦੀ ਇਜਾਜ਼ਤ ਨਹੀਂ ਹੋਵੇਗੀ।

ਹਾਲਾਂਕਿ, ਸਿੱਖਿਆ ਨਾਲ ਸਬੰਧਤ ਕੁੱਝ ਮਾਮਲਿਆਂ ਵਿੱਚ ਵਿਦਿਆਰਥੀਆਂ ਨੂੰ ਇਸ ਦੀ ਵਰਤੋਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਸਿੱਖਿਆ ਮੰਤਰੀ ਬਰਨਾਰਡ ਡਰੇਨਵਿਲ ਨੇ ਇਸ ਬੈਨ ਦੀ ਘੋਸ਼ਣਾ ਅਗਸਤ ਵਿੱਚ ਕੀਤੀ ਸੀ। ਹਾਲਾਂਕਿ, ਸੂਬੇ ਦੇ ਬਹੁਤ ਸਾਰੇ ਸਕੂਲਾਂ ਵਿੱਚ ਪਹਿਲਾਂ ਹੀ ਮੋਬਾਇਲ ਫੋਨ ਦੀ ਵਰਤੋਂ ਨੂੰ ਘਟਾਉਣ ਦੇ ਨਿਯਮ ਲਾਗੂ ਸਨ। ਵਾਰਵਿਕ ਦੇ ਇੱਕ ਹਾਈ ਸਕੂਲ ਦੇ ਟੀਚਰ ਨੇ ਕਿਹਾ ਕਿ ਉਹ ਤਕਨਾਲੋਜੀ ਵਿਰੋਧੀ ਨਹੀਂ ਹਨ ਪਰ ਸੱਚਾਈ ਇਹ ਹੈ ਕਿ ਬਹੁਤ ਸਾਰੇ ਸਟੂਡੈਂਟਸ ਇਸ ਦਾ ਇਸਤੇਮਾਮਲ ਟਿਕ ਟੋਕ ਅਤੇ ਗੇਮਾਂ ਲਈ ਕਰਦੇ ਦੇਖੇ ਜਾਂਦੇ ਹਨ।

ਕਿਊਬੈਕ ਦੇ ਸਿੱਖਿਆ ਵਿਭਾਗ ਨੇ ਹੁਕਮ ਦਿੱਤੇ ਹਨ ਕਿ 31 ਦਸੰਬਰ ਤੱਕ ਸਾਰੇ ਸਕੂਲਾਂ ਵਿੱਚ ਕਲਾਸਰੂਮ ਵਿੱਚ ਸੈੱਲਫੋਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਵਾਲੀ ਪਾਲਿਸੀ ਲਾਗੂ ਹੋਣੀ ਚਾਹੀਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਦਿਆਰਥੀਆਂ ਲਈ ਜੁਰਮਾਨਾ ਲਗਾਉਣ ਦੀ ਜ਼ਿੰਮੇਵਾਰੀ ਵੱਖ-ਵੱਖ ਸਕੂਲ ਬੋਰਡ 'ਤੇ ਛੱਡੀ ਗਈ ਹੈ।

ਗੌਰਤਲਬ ਹੈ ਕਿ ਜੁਲਾਈ ਵਿੱਚ ਯੂਨੈਸਕੋ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਮੋਬਾਇਲ ਫੋਨ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਕਾਵਟ ਪਾ ਸਕਦੇ ਹਨ ਜਿਸ ਤੋਂ ਬਾਅਦ ਇਹ ਮੁੱਦਾ ਚਰਚਾ ਵਿੱਚ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link