12.64C Vancouver
ADS

Aug 14, 2024 5:47 PM - The Canadian Press

ਕਿਊਬੈਕ ਨੇ ਮੌਤ ਦੀ ਇੱਛਾ ਦੇ ਕਾਨੂੰਨ ਨੂੰ ਦਿੱਤੀ ਹਰੀ ਝੰਡੀ, ਕਿਹਾ ਓਟਵਾ ਵਲੋਂ ਕਾਨੂੰਨ ਦੀ ਤਬਦੀਲੀ ਦੀ ਨਹੀਂ ਕਰ ਸਕਦੇ ਹੋਰ ਉਡੀਕ

Share On
quebec-to-authorize-early-requests-for-maid-wont-wait-for-ottawa-to-change-law
The province has been calling on the federal government to modify the Criminal Code to allow people to make such requests, but Quebec says it won't wait any longer.(Photo: The Canadian Press)

ਕਿਊਬੈਕ ਨੇ ਮਰਨ ’ਚ ਡਾਕਟਰੀ ਸਹਾਇਤਾ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ, ਸੂਬੇ ਨੇ ਐਲਾਨ ਕੀਤਾ ਕਿ ਉਹ ਇਸ ਕਾਨੂੰਨ ਲਈ ਓਟਵਾ ਵਲੋਂ ਤਬਦੀਲੀ ਕੀਤੇ ਜਾਣ ਦੀ ਹੋਰ ਉਡੀਕ ਨਹੀਂ ਕਰ ਸਕਦਾ ਅਤੇ ਸਤੰਬਰ ਤੋਂ ਉਨ੍ਹਾਂ ਮਰੀਜ਼ਾਂ ਲਈ ਇਸ ਨੂੰ ਲਾਗੂ ਕਰ ਰਿਹਾ ਹੈ, ਜਿਨ੍ਹਾਂ ਦੀ ਸਥਿਤੀ ਗੰਭੀਰ ਹੈ ਅਤੇ ਅੱਗੇ ਜਾ ਕੇ ਜਿਨ੍ਹਾਂ ਲਈ ਡਾਕਟਰੀ ਸਹਾਇਤਾ ਨਾਲ ਮੌਤ ਦੀ ਸਹਿਮਤੀ ਦੇਣਾ ਮੁਸ਼ਕਲ ਹੋ ਸਕਦਾ ਹੈ।

ਕਿਊਬੈਕ ਨੇ ਜੂਨ 2023 ਵਿਚ ਇਸ ਸਬੰਧੀ ਇੱਕ ਕਾਨੂੰਨ ਪਾਸ ਕੀਤਾ ਸੀ, ਜਿਸ ਤਹਿਤ ਅਲਜ਼ਾਈਮਰ ਵਰਗੀਆਂ ਗੰਭੀਰ ਅਤੇ ਲਾ-ਇਲਾਜ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਜਦੋਂ ਤੱਕ ਉਹ ਸਹਿਮਤੀ ਦੇਣ ਦੀ ਸਮਰਥਾ ਰੱਖਦੇ ਹਨ ਉਦੋਂ ਤੱਕ ਉਨ੍ਹਾਂ ਨੂੰ ਮਰਨ ’ਚ ਡਾਕਟਰੀ ਸਹਾਇਤਾ ਲਈ ਬੇਨਤੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। ਇਸ ਸਹਿਮਤੀ ਤਹਿਤ ਮਰਨ ’ਚ ਡਾਕਟਰੀ ਸਹਾਇਤਾ ਉਨ੍ਹਾਂ ਦੀ ਹਾਲਤ ਖਰਾਬ ਹੋਣ ਤੋਂ ਬਾਅਦ ਕੀਤੇ ਜਾਣ ਦੀ ਵਿਵਸਥਾ ਹੈ।

ਇਸ ਵਿਧੀ ਲਈ ਸੂਬੇ ਨੇ ਟਰੂਡੋ ਸਰਕਾਰ ਨੂੰ ਕ੍ਰਿਮੀਨਲ ਕੋਡ ਵਿਚ ਤਬਦੀਲੀ ਲਈ ਮੰਗ ਕੀਤੀ ਸੀ ਤਾਂ ਕਿ ਜੇ ਸਿਹਤ ਸੰਭਾਲ ਕਰਮਚਾਰੀ ਕਿਸੇ ਅਜਿਹੇ ਮਰੀਜ਼ ਦਾ ਜੀਵਨ ਸਮਾਪਤ ਕਰਦੇ ਹਨ ਜੋ ਪਹਿਲਾਂ ਸਹਿਮਤੀ ਦੇ ਚੁੱਕਾ ਹੈ ਤੇ ਹੁਣ ਸਹਿਮਤੀ ਦੇਣ ਦੇ ਯੋਗ ਨਹੀਂ ਹੈ ਤਾਂ ਇਸ ਨੂੰ ਅਪਰਾਧ ਨਾ ਮੰਨਿਆ ਜਾਵੇ ਪਰ ਸੂਬੇ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਨੇ ਕਈ ਬੇਨਤੀਆਂ ਕੀਤੇ ਜਾਣ ਦੇ ਬਾਵਜੂਦ ਸੋਧ ਨਹੀਂ ਕੀਤਾ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link