13.2C Vancouver
ADS

Sep 28, 2023 6:15 PM - The Canadian Press

ਕਿਊਬੈਕ 'ਚ $7 ਬਿਲੀਅਨ ਦਾ ਲੱਗੇਗਾ ਈਵੀ ਬੈਟਰੀ ਪਲਾਂਟ

Share On
quebec-to-build-ev-battery-plant-worth-7-billion
The first phase of the $7 billion investment plant will have an annual battery cell manufacturing capacity of up to 30 GWh.(Photo: The Canadian Press)

ਕਿਊਬੈਕ ਵਿੱਚ 7 ਬਿਲੀਅਨ ਡਾਲਰ ਦਾ ਈਵੀ ਬੈਟਰੀ ਪਲਾਂਟ ਲੱਗਣ ਜਾ ਰਿਹਾ ਹੈ।

ਸਵੀਡਨ ਦੀ ਦਿੱਗਜ ਬੈਟਰੀ ਕੰਪਨੀ ਨੌਰਥਵੋਲਟ ਇਸ ਪਲਾਂਟ ਨੂੰ ਲਗਾ ਰਹੀ ਹੈ।

ਇਸ ਦਾ ਐਲਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕਿਊਬੈਕ ਪ੍ਰੀਮੀਅਰ ਫ਼੍ਰੈਂਸੁਆ ਲਿਗੋਅ ਨੇ ਵੀਰਵਾਰ ਨੂੰ ਮੌਂਟਰੀਅਲ ਵਿੱਚ ਕੀਤਾ।

$7 ਬਿਲੀਅਨ ਦੇ ਨਿਵੇਸ਼ ਵਾਲੇ ਪਲਾਂਟ ਦੇ ਪਹਿਲੇ ਪੜਾਅ ਵਿੱਚ 30 GWh ਤੱਕ ਦੀ ਸਾਲਾਨਾ ਬੈਟਰੀ ਸੈੱਲ ਨਿਰਮਾਣ ਸਮਰੱਥਾ ਹੋਵੇਗੀ।

ਕੰਪਨੀ ਦਾ ਕਹਿਣਾ ਹੈ ਕਿ ਪਲਾਂਟ ਵਿੱਚ 3,000 ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ।

ਕਿਊਬੈਕ ਅਤੇ ਫੈਡਰਲ ਸਰਕਾਰ ਪਲਾਂਟ ਦੇ ਨਿਰਮਾਣ ਲਈ ਕੁੱਲ $2.7 ਬਿਲੀਅਨ ਦਾ ਨਿਵੇਸ਼ ਕਰਨਗੇ।

2026 ਦੇ ਅੰਤ ਤੱਕ ਇਹ ਪਲਾਂਟ ਤਿਆਰ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

ਪ੍ਰੀਮੀਅਰ ਫ਼੍ਰੈਂਸੁਆ ਲਿਗੋਅ ਨੇ ਇਸ ਐਲਾਨ ਦਾ ਸਭ ਤੋਂ ਵੱਡੇ ਨਿੱਜੀ ਨਿਵੇਸ਼ ਵਜੋਂ ਸਵਾਗਤ ਕੀਤਾ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link