15.78C Vancouver
ADS

Dec 21, 2023 5:09 PM - Connect News

ਕਿਊਬੈਕ ਜੂਨ 2024 ਤੱਕ CBSA ਲਈ ਪ੍ਰਵਾਸੀਆਂ ਨੂੰ ਨਜ਼ਰਬੰਦ ਕਰਨਾ ਰੱਖੇਗਾ ਜਾਰੀ

Share On
quebec-to-continue-detaining-migrants-for-cbsa-into-2024
Between 2015 and 2020, the CBSA detained an average of nearly 8,000 immigrants each year, one in four of whom were sent to provincial jails. (Photo: X/@CanBorderQUE)

ਕਿਊਬੈਕ ਸਰਕਾਰ ਨੇ ਫੈਡਰਲ ਸਰਕਾਰ ਦੀ ਬੇਨਤੀ 'ਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਲਈ ਸੂਬੇ ਦੀਆਂ ਜੇਲ੍ਹਾਂ ਵਿੱਚ ਪ੍ਰਵਾਸੀਆਂ ਨੂੰ ਨਜ਼ਰਬੰਦ ਕਰਨ ਦੀ ਇਜਾਜ਼ਤ 6 ਮਹੀਨਿਆਂ ਲਈ ਵਧਾ ਦਿੱਤੀ ਹੈ। ਪਹਿਲਾਂ ਸੂਬਾ ਬਾਰਡਰ ਸਰਵਿਸਿਜ਼ ਏਜੰਸੀ ਨਾਲ ਇਹ ਵਿਵਾਦਪੂਰਨ ਸਮਝੌਤਾ 31 ਦਸੰਬਰ 2023 ਨੂੰ ਖਤਮ ਕਰਨ ਵਾਲਾ ਸੀ। ਹੁਣ ਇਸ ਦੀ ਨਵੀਂ ਡੈੱਡਲਾਈਨ 30 ਜੂਨ 2024 ਤੈਅ ਕੀਤੀ ਗਈ ਹੈ।

ਕਿਊਬੈਕ ਦੇ ਜਨਤਕ ਸੁਰੱਖਿਆ ਮੰਤਰਾਲੇ ਨੇ ਇੱਕ ਸਟੇਟਮੈਂਟ ਵਿੱਚ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਬਾਰਡਰ ਸਰਵਿਸਿਜ਼ ਏਜੰਸੀ ਕਿਸੇ ਵੀ ਅਜਿਹੇ ਵਿਦੇਸ਼ੀ ਨਾਗਰਿਕ ਨੂੰ ਜੇਲ੍ਹ ਵਿੱਚ ਰੱਖ ਸਕਦੀ ਹੈ ਜਿਸ ਨੂੰ ਲੈ ਕੇ ਉਸ ਨੂੰ ਲੱਗਦਾ ਹੈ ਕਿ ਇਸ ਦੀ ਪਹਿਚਾਣ ਸਪੱਸ਼ਟ ਨਹੀਂ ਜਾਂ ਉਹ ਪਬਲਿਕ ਲਈ ਖ਼ਤਰਾ ਹੋ ਸਕਦਾ ਹੈ। ਬਹੁਤ ਸਾਰੇ ਉਹ ਪ੍ਰਵਾਸੀ ਵੀ ਹਿਰਾਸਤ ਵਿੱਚ ਲਏ ਗਏ ਜਿੱਥੇ ਏਜੰਸੀ ਨੂੰ ਲੱਗਦਾ ਹੈ ਕਿ ਉਹ ਦੇਸ਼ ਨਿਕਾਲੇ ਦੇ ਪ੍ਰੋਸੈਸ ਵਿੱਚ ਸ਼ਾਮਲ ਨਹੀਂ ਹੋਣਗੇ।

2015 ਅਤੇ 2020 ਵਿਚਕਾਰ ਸੀਬੀਐੱਸਏ ਨੇ ਹਰ ਸਾਲ ਔਸਤ ਲਗਭਗ 8,000 ਪ੍ਰਵਾਸੀ ਹਿਰਾਸਤ ਵਿੱਚ ਲਏ, ਜਿਨ੍ਹਾਂ ਵਿਚੋਂ ਹਰ ਚਾਰ ਵਿਚੋਂ ਇੱਕ ਨੂੰ ਸੂਬਾਈ ਜੇਲ੍ਹਾਂ ਵਿੱਚ ਭੇਜਿਆ ਗਿਆ ਸੀ। ਬਹੁਤ ਸਾਰੇ ਸੂਬੇ ਸਰਕਾਰ ਦੇ ਇਸ ਕਦਮ ਦੇ ਵਿਰੋਧ ਵਿੱਚ ਹਨ, ਨੋਵਾ ਸਕੋਸ਼ੀਆ ਪਹਿਲਾ ਸੂਬਾ ਹੈ ਜਿਸ ਨੇ ਅਗਸਤ ਵਿੱਚ ਔਟਵਾ ਤਰਫੋਂ ਪ੍ਰਵਾਸੀਆਂ ਨੂੰ ਕੈਦ ਕਰਨਾ ਬੰਦ ਕੀਤਾ ਹੈ।

ਅਲਬਰਟਾ, ਸਸਕੈਚਵਨ ਅਤੇ ਬ੍ਰਿਟਿਸ਼ ਕੋਲੰਬੀਆ ਨੇ ਵੀ ਅਜਿਹਾ ਕੀਤਾ ਹੈ ਅਤੇ 2024 ਵਿੱਚ ਹੋਰ ਸੂਬੇ ਵੀ ਅਜਿਹਾ ਕਰਨ ਵਾਲੇ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link