11.52C Vancouver
ADS

Nov 3, 2023 5:18 PM - The Canadian Press

ਕਿਊਬੈਕ ਟਿਊਸ਼ਨ ਫ਼ੀਸ ਵਾਧਾ: ਮੈਕਗਿਲ ਯੂਨੀਵਰਸਿਟੀ ਨੇ ਵੀ ਪ੍ਰਗਟਾਈ ਚਿੰਤਾ, ਕਿਹਾ ਖ਼ਤਰੇ 'ਚ ਭਵਿੱਖ

Share On
quebec-tuition-fee-increase-mcgill-university-expresses-concern-says-future-in-danger
Principal Deep Saini said Thursday that enrolment of Canadian students from outside Quebec could drop by between 20 and 80 per cent after the new $17,000 tuition takes effect next fall. (Photo: The Canadian Press)

ਸੂਬੇ ਤੋਂ ਬਾਹਰਲੇ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਦੁੱਗਣਾ ਕਰਨ ਦੀ ਕਿਊਬੈਕ ਸਰਕਾਰ ਦੀ ਯੋਜਨਾ ਦੀ ਜੰਮ ਕੇ ਨਿੰਦਾ ਹੋ ਰਹੀ ਹੈ।

ਜਿੱਥੇ ਪਹਿਲਾਂ ਮਾਂਟਰੀਅਲ ਦੀ ਕਨਕੋਰਡੀਆ ਯੂਨੀਵਰਸਿਟੀ ਨੇ ਟਿਊਸ਼ਨ ਫ਼ੀਸ ਨੂੰ ਦੁੱਗਣਾ ਕਰਨ ਦੀ ਯੋਜਨਾ ਨੂੰ ਲੈ ਕੇ ਪੈਣ ਵਾਲੇ ਮਾੜੇ ਪ੍ਰਭਾਵ ਸਾਂਝੇ ਕੀਤੇ ਸਨ, ਉੱਥੇ ਹੀ ਹੁਣ ਮੈਕਗਿਲ ਯੂਨੀਵਰਸਿਟੀ ਦਾ ਕਹਿਣਾ ਹੈ ਕਿ ਸੂਬੇ ਵੱਲੋਂ ਬਾਹਰ ਦੇ ਵਿਦਿਆਰਥੀਆਂ ਲਈ ਟਿਊਸ਼ਨ ਵਿੱਚ $8,000 ਦਾ ਵਾਧਾ Schulich School of Music ਦੇ ਭਵਿੱਖ ਲਈ ਖ਼ਤਰਾ ਹੈ।

ਪ੍ਰਿੰਸੀਪਲ ਦੀਪ ਸੈਣੀ ਨੇ ਵੀਰਵਾਰ ਨੂੰ ਕਿਹਾ ਕਿ ਅਗਲੇ ਫਾਲ ਵਿੱਚ $17,000 ਦੀ ਨਵੀਂ ਟਿਊਸ਼ਨ ਫੀਸ ਲਾਗੂ ਹੋਣ ਤੋਂ ਬਾਅਦ ਕਿਊਬੈਕ ਤੋਂ ਬਾਹਰੋਂ ਕੈਨੇਡੀਅਨ ਵਿਦਿਆਰਥੀਆਂ ਦੇ ਦਾਖਲੇ ਵਿੱਚ 20 ਤੋਂ 80 ਫੀਸਦੀ ਤੱਕ ਦੀ ਕਮੀ ਆ ਸਕਦੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਨੁਕਸਾਨ Schulich ਸਕੂਲ ਲਈ ਵਿਨਾਸ਼ਕਾਰੀ ਹੋਵੇਗਾ, ਜਿੱਥੇ ਲਗਭਗ 40 ਫੀਸਦੀ ਵਿਦਿਆਰਥੀ ਦੂਜੇ ਸੂਬਿਆਂ ਤੋਂ ਆਉਂਦੇ ਹਨ।

ਇਸਦੇ ਨਾਲ ਹੀ ਸੈਣੀ ਨੇ ਯੂਨੀਵਰਸਿਟੀ ਦੀਆਂ ਟੀਮਾਂ ਵਿੱਚ ਕਟੌਤੀ ਦੀ ਸੰਭਾਵਨਾ ਵੀ ਪ੍ਰਗਟਾਈ, ਜਿਨ੍ਹਾਂ ਦੇ ਇੱਕ ਤਿਹਾਈ ਮੈਂਬਰ ਕੈਨੇਡਾ ਵਿੱਚ ਹੋਰ ਥਾਵਾਂ ਤੋਂ ਆਉਂਦੇ ਹਨ।

ਮੈਕਗਿਲ ਦਾ ਅੰਦਾਜ਼ਾ ਹੈ ਕਿ ਟਿਊਸ਼ਨ ਵਾਧੇ ਦੇ ਨਾਲ-ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ 'ਤੇ ਪ੍ਰਭਾਵ ਪਵੇਗਾ ਤੇ ਯੂਨੀਵਰਸਿਟੀ ਨੂੰ ਹਰ ਸਾਲ $42 ਮਿਲੀਅਨ ਅਤੇ $94 ਮਿਲੀਅਨ ਦੇ ਵਿਚਕਾਰ ਨੁਕਸਾਨ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਕਿਊਬੈਕ ਤੋਂ ਬਾਹਰ ਕੈਨੇਡੀਅਨਾਂ ਲਈ ਟਿਊਸ਼ਨ ਫੀਸ 2024 ਦੀ ਸ਼ੁਰੂਆਤ ਵਿੱਚ $8,992 ਤੋਂ ਵੱਧ ਕੇ $17,000 ਹੋ ਜਾਵੇਗੀ, ਜਦੋਂ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਹ ਫ਼ੀਸ $20,000 ਹੋਵੇਗੀ।

ਕਿਊਬੈਕ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ ਫ੍ਰੈਂਚ ਭਾਸ਼ਾ ਦੀ ਰੱਖਿਆ ਕਰਨ ਲਈ ਉਸ ਨੂੰ ਸੂਬੇ ਤੋਂ ਬਾਹਰ ਦੇ ਵਿਦਿਆਰਥੀਆਂ ਲਈ ਟਿਊਸ਼ਨ ਫੀਸਦੁੱਗਣੀ ਕਰਨ ਦੀ ਲੋੜ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link