15.33C Vancouver
ADS

Jan 6, 2022 8:38 PM - The Canadian Press

ਕਿਊਬੈਕ 'ਚ ਹੁਣ ਲਿਕਰ ਸਟੋਰ ਅਤੇ ਕੈਨਬਿਸ ਸਟੋਰ 'ਚ ਦਾਖਲਿਆਂ ਲਈ ਵੀ ਪਵੇਗੀ ਵੈਕਸੀਨੇਸ਼ਨ ਪ੍ਰਮਾਣ ਦੀ ਲੋੜ

Share On
quebec-will-require-people-to-show-vaccine-passport-at-liquor-cannabis-stores
File - People wait in line for a COVID-19 vaccine booster shot in Toronto, on Wednesday, December 22, 2021. THE CANADIAN PRESS/Chris Young

ਕਿਊਬੈਕ ਦੇ ਸਿਹਤ ਮੰਤਰੀ, ਕ੍ਰਿਸਟੀਅਨ ਡੁਬੇ ਦਾ ਕਹਿਣਾ ਹੈ ਕਿ ਸੂਬੇ 'ਚ ਕੋਵਿਡ-19 ਵੈਕਸੀਨ ਸੰਬੰਧੀ ਨਵੇਂ ਨਿਰਦੇਸ਼ ਲਾਗੂ ਕੀਤੇ ਜਾ ਰਹੇ ਹਨ, ਜਿਸ ਨਾਲ ਵੈਕਸੀਨ ਹਾਸਿਲ ਕਰਨ ਤੋਂ ਇਨਕਾਰ ਕਰਦੇ ਲੋਕਾਂ ਨੂੰ ਵੈਕਸੀਨ ਹਾਸਿਲ ਕਰਨ ਦੇ ਰਸਤੇ ਮੋੜਿਆ ਜਾ ਸਕੇ।

ਨਵੇਂ ਨਿਰਦੇਸ਼ ਲਾਗੂ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ ਜਿਸ ਨਾਲ ਕਿਊਬੈਕ 'ਚ ਸ਼ਰਾਬ ਅਤੇ ਕੈਨਬਿਸ ਦੇ ਸਟੋਰਸ 'ਤੇ ਵੈਕਸੀਨੇਸ਼ਨ ਪ੍ਰਮਾਣ ਪੇਸ਼ ਕਰਨ ਦੀ ਲੋੜ ਹੋਵੇਗੀ।

ਇਹ ਨਿਰਦੇਸ਼ 18 ਜਨਵਰੀ ਤੋਂ ਲਾਗੂ ਹੋਣ ਜਾ ਰਹੇ ਹਨ। ਡੁਬੇ ਨੇ ਕਿਹਾ ਕਿ ਵਧੇਰੇ ਸਰਵਿਸਿਸ ਨੂੰ ਜਲਦੀ ਹੀ 'ਪਰੂਫ ਆਫ ਵੈਕਸੀਨੇਸ਼ਨ' ਵਾਲੀ ਸੂਚੀ 'ਚ ਸ਼ਾਮਿਲ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਹੈਲਥ ਸਿਸਟਮ ਤੋਂ ਕਰੀਬ 20,000 ਵਰਕਰ ਗੈਰ-ਮੌਜੂਦ ਹਨ ਅਤੇ ਇਸ ਦੀ ਵਜ੍ਹਾ ਵਰਕਰਾਂ ਦਾ ਕੋਵਿਡ-19 ਤੋਂ ਪ੍ਰਭਾਵਿਤ ਹੋਣਾ ਦੱਸਿਆ ਗਿਆ।

ਸਰਕਾਰ ਵੱਲੋਂ ਯੂਨੀਅਨਸ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਕੋਵਿਡ-19 ਦੇ ਮਰੀਜਾਂ ਲਈ ਵਧੇਰੇ ਸਟਾਫ਼ ਦਾ ਪ੍ਰਬੰਧ ਕੀਤਾ ਜਾ ਸਕੇ।

ਇੱਕ ਪ੍ਰੋਵਿੰਸ਼ੀਅਲ ਹੈਲਥ ਕੇਅਰ ਰਿਸਰਚ ਇੰਸਟੀਟਿਊਟ ਦਾ ਕਹਿਣਾ ਹੈ ਕਿ ਕਰੀਬ 2 ਹਫਤਿਆਂ 'ਚ ਹਸਪਤਾਲ ਦੇ ਬਿਸਤਰਿਆਂ 'ਤੇ 3,000 ਤੋਂ ਵਧੇਰੇ ਕੋਵਿਡ-19 ਪੀੜਤਾਂ ਦੇ ਦਾਖਲੇ ਵੇਖਣ ਨੂੰ ਮਿਲ ਸਕਦੇ ਹਨ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link