12.36C Vancouver
ADS

Jul 10, 2025 10:40 AM - The Canadian Press

ਕਿਊਬੈਕ 2026 ਤੱਕ ਪ੍ਰਵਾਸੀਆਂ ਦੀ ਸਪਾਂਸਰਸ਼ਿਪ ਲਈ ਕੁਝ ਅਰਜ਼ੀਆਂ ਨਹੀਂ ਕਰੇਗਾ ਸਵੀਕਾਰ

Share On
quebec-wont-accept-some-applications-for-sponsorship-of-immigrants-until-2026
The Immigration department says in a news release that it has reached its cap for sponsorship in those categories.(Photo - The Canadian Press)

ਕਿਊਬੈਕ ਨੇ ਪ੍ਰਵਾਸੀਆਂ ਦੀਆਂ ਸਪਾਂਸਰਸ਼ਿਪ ਅਰਜ਼ੀਆਂ ਸਵਿਕਾਰ ਕਰਨੀਆਂ ਬੰਦ ਕਰ ਦਿੱਤੀਆਂ ਹਨ,ਜਿਸ ਰਾਹੀਂ ਉਹ ਆਪਣੇ ਜੀਵਨ ਸਾਥੀ,ਕਾਮਨ-ਲਾਅ ਪਾਰਟਨਰ ਜਾਂ ਬੱਚਿਆਂ ਨੂੰ ਕੈਨੇਡਾ ਵਿਚ ਸੱਦ ਸਕਦੇ ਸਨ। ਕਿਊਬੈਕ ਦੇ ਇਮੀਗ੍ਰੇਸ਼ਨ ਮੰਤਰਾਲਾ ਨੇ ਇੱਕ ਨਿਊਜ਼ ਰਿਲੀਜ਼ ਵਿਚ ਕਿਹਾ ਕਿ ਪਰਿਵਾਰਕ ਪੁਨਰ ਏਕੀਕਰਨ ਸਪਾਂਸਰਸ਼ਿਪ ਦਾ ਕੋਟਾ ਪੂਰਾ ਹੋ ਗਿਆ ਹੈ।

ਹੁਣ ਪ੍ਰਵਾਸੀਆਂ ਨੂੰ ਨਵੀਂ ਸਪਾਂਸਰਸ਼ਿਪ ਸ਼ੁਰੂ ਹੋਣ ਲਈ 25 ਜੂਨ 2026 ਤੱਕ ਉਡੀਕ ਕਰਨੀ ਪਵੇਗੀ। ਪਿਛਲੇ ਸਾਲ ਕਿਊਬੈਕ ਨੇ ਪਰਿਵਾਰਕ ਸਪਾਂਸਰਸ਼ਿਪ ਲਈ 13,000 ਅਰਜ਼ੀਆਂ ਦੀਆਂ ਪ੍ਰਕਿਰਿਆ ਕੀਤੀਆਂ ਸਨ,ਜਦੋਂ ਕਿ 2022 ਵਿਚ 16,500 ਅਤੇ 2023 ਦੇ ਪਹਿਲੇ ਛੇ ਮਹੀਨਿਆਂ ਵਿਚ 10,000 ਦੇ ਕਰੀਬ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਕਿਊਬੈਕ ਸਰਕਾਰ ਆਪਣੇ ਸਥਾਈ ਇਮੀਗ੍ਰੇਸ਼ਨ ਟੀਚੇ ਨੂੰ ਵੀ ਘਟਾਉਣ ਦੀ ਤਿਆਰੀ ਕਰ ਰਹੀ ਹੈ,ਜੋ ਕਿ ਪ੍ਰਤੀ ਸਾਲ 25,000 ਤੱਕ ਘੱਟ ਹੋ ਸਕਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link