19.96C Vancouver
ADS

Jul 14, 2025 2:25 PM - The Canadian Press

ਕੈਨੇਡਾ 'ਚ ਕਿਊਬੈਕ ਬਣਿਆ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ

Share On
quebecers-are-the-happiest-in-canada-p-e-i-residents-least-happy-survey-finds
In the survey of the 10 largest cities, Mississauga and Montreal finished ahead of Hamilton, Calgary, Brampton, Ottawa, Edmonton, Vancouver, Winnipeg and Toronto, in that order. (Photo - The Canadian Press)

ਕੈਨੇਡਾ ਵਿਚ ਕੀਤੇ ਗਏ ਇੱਕ ਸਰਵੇ ਵਿਚ ਕਿਊਬੈਕ ਨੂੰ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਪਾਇਆ ਗਿਆ ਹੈ। ਲਗਭਗ 40,000 ਕੈਨੇਡੀਅਨ ਦੇ ਸਰਵੇ ਵਿਚ ਕਿਊਬੈਕ ਵਾਸੀਆਂ ਨੇ ਆਪਣੀ ਖੁਸ਼ੀ ਨੂੰ 100 ਵਿਚੋਂ ਔਸਤ 72.4 ਦਾ ਦਰਜਾ ਦਿੱਤਾ, ਜੋ ਕਿ ਰਾਸ਼ਟਰੀ ਔਸਤ ਤੋਂ ਬਹੁਤ ਉੱਪਰ ਹੈ।

ਦੂਜੇ ਨੰਬਰ 'ਤੇ ਨਿਊ ਬਰੰਜ਼ਵਿਕ ਰਿਹਾ, ਜਦੋਂ ਕਿ ਮੈਨੀਟੋਬਾ ਅਤੇ ਪ੍ਰਿੰਸ ਐਡਵਰਡ ਆਈਲੈਂਡ ਸੂਚੀ ਵਿਚ ਸਭ ਤੋਂ ਹੇਠਾਂ ਰਹੇ। ਉਥੇ ਹੀ, ਖੁਸ਼ੀ ਦੀ ਰੇਟਿੰਗ ਵਿਚ 10 ਸਭ ਤੋਂ ਵੱਡੇ ਸ਼ਹਿਰਾਂ ਵਿਚੋਂ ਮਿਸੀਸਾਗਾ ਟੌਪ 'ਤੇ ਰਿਹਾ ਅਤੇ ਟੌਰੌਂਟੋ ਸਭ ਤੋਂ ਥੱਲ੍ਹੇ। ਮਾਂਟਰੀਅਲ ਇਸ ਸ਼੍ਰੇਣੀ ਵਿਚ ਦੂਜੇ ਸਥਾਨ 'ਤੇ ਸੀ।

ਸਰਵੇ ਵਿਚ ਦੇਖਿਆ ਗਿਆ ਕਿ 49 ਫੀਸਦੀ ਉੱਤਰਦਾਤਾਵਾਂ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਉਨ੍ਹਾਂ ਦੀ ਖੁਸ਼ੀ ਦਾ ਪੱਧਰ ਬਦਲਿਆ ਨਹੀਂ ਹੈ, ਜਦੋਂ ਕਿ 23 ਫੀਸਦੀ ਨੇ ਕਿਹਾ ਕਿ ਉਹ ਵਧੇਰੇ ਖੁਸ਼ ਹਨ ਅਤੇ 28 ਫੀਸਦੀ ਨੇ ਕਿਹਾ ਕਿ ਉਹ ਘੱਟ ਖੁਸ਼ ਹਨ। ਲੇਜਰ ਦੇ ਸਰਵੇ ਮੁਤਾਬਕ, ਕਿਊਬੈਕ, ਨਿਊ ਬਰੰਜ਼ਵਿਕ ਅਤੇ ਨਿਊਫਾਊਂਡਲੈਂਡ ਲੈਬਰਾਡੋਰ ਦਾ ਖੁਸ਼ੀ ਦਾ ਪੱਧਰ- ਰਾਸ਼ਟਰੀ ਔਸਤ 68.7 ਤੋਂ ਉੱਪਰ ਸੀ।

ਲੇਜਰ ਨੇ ਇਹ 31 ਮਾਰਚ ਤੋਂ 13 ਅਪ੍ਰੈਲ ਵਿਚਕਾਰ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ 39,841 ਕੈਨੇਡੀਅਨ ਦਾ ਸਰਵੇ ਕੀਤਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link