17.97C Vancouver
ADS

Apr 27, 2021 10:25 AM -

ਗਣਤੰਤਰ ਦਿਹਾੜਾ ਹਿੰਸਾ ਮਾਮਲਾ: ਦੀਪ ਸਿੱਧੂ ਨੇ ਤਿਹਾੜ ਜੇਲ ਤੋਂ ਬਾਹਰ ਆਕੇ ਗੁਰਦਵਾਰਾ ਰਕਾਬਗੰਜ ਸਾਹਿਬ ਟੇਕਿਆ ਮੱਥਾ

Share On
r-day-violence-case-deep-sidhu-visits-rakabganj-gurdwara-after-release-from-tihar-jail
R-Day violence case: Deep Sidhu visits Rakabganj Gurdwara after release from Tihar Jail

ਪੰਜਾਬੀ ਅਦਾਕਾਰ ਤੋਂ ਕਾਰਕੁੰਨ ਬਣੇ ਦੀਪ ਸਿੱਧੂ ਨੇ ਸੋਮਵਾਰ ਰਾਤ ਤਿਹਾੜ ਜੇਲ ਤੋਂ ਬਾਹਰ ਆਉਂਦਿਆਂ ਹੀ ਗੁਰਦਵਾਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ।

ਸਿੱਧੂ ਨੇ ਗੁਰਦਵਾਰੇ ਦੇ ਬਾਹਰ ਮੀਡੀਆ ਨੂੰ ਮੁਖ਼ਾਤਿਬ ਹੁੰਦਿਆਂ, ਮੀਡੀਆ ਅਤੇ ਹੋਰ ਲੋਕਾਂ ਦਾ ਉਸਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ ਅਤੇ ਆਖਿਆ ਕਿ ਨਿਆਂਪਾਲਿਕਾ ਨੇ ਮੇਰੇ ਮੁਕੱਦਮੇ ਵਿੱਚ ਸਹੀ ਫੈਸਲਾ ਲਿਆ ਹੈ।

ਉਸਨੇ ਆਖਿਆ,"ਮੈਂ ਇਸ ਮੁਲਕ ਦੇ ਕ਼ਾਨੂਨ ਦਾ ਸ਼ੁਕਰਗੁਜ਼ਾਰ ਹਾਂ ਪਰ ਮੈਂ ਸਿਆਸੀ ਬਦਲੇ ਦੀ ਗੱਲ ਨਹੀਂ ਕਰ ਸਕਦਾ। ਮੈਂ ਇੱਕ ਸਿਪਾਹੀ ਹਾਂ ਅਤੇ ਆਪਣਾ ਕੰਮ ਕਰਦਾ ਰਹਾਂਗਾ। ਮੈਂ ਕਿਸਾਨਾਂ ਨੂੰ ਸਮਰਥਨ ਕਰਦਾ ਹਾਂ ਅਤੇ ਉਨ੍ਹਾਂ ਦਾ ਸਿਪਾਹੀ ਹਾਂ।"
ਦੱਸਣਯੋਗ ਹੈ ਕਿ ਦਿੱਲੀ ਦੀ ਅਦਾਲਤ ਨੇ ਸਿੱਧੂ ਨੂੰ ਗਣਤੰਤਰ ਦਿਹਾੜੇ 'ਤੇ ਹੋਈ ਹਿੰਸਾ ਦੇ ਇੱਕ ਹੋਰ ਮਾਮਲੇ ਵਿੱਚ, ਜੋ ਭਾਰਤ ਦੇ ਪੁਰਾਤਤਵ ਮਹਿਕਮੇ ਵੱਲੋਂ ਦਰਜ ਕਰਾਇਆ ਗਿਆ ਸੀ, ਸੋਮਵਾਰ ਨੂੰ ਜ਼ਮਾਨਤ ਮਿਲੀ ਸੀ।
ਅਦਾਲਤ ਨੇ ਸਿੱਧੂ ਨੂੰ 25,000 ਰੁਪਏ ਦੇ ਨਿੱਜੀ ਮੁਚਲਕੇ ਅਤੇ ਜ਼ਮਾਨਤ ਲਈ ਹੋਰ ਕਈ ਸ਼ਰਤਾਂ 'ਤੇ ਜ਼ਮਾਨਤ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਨੂੰ ਇਸ ਮਾਮਲੇ ਵਿੱਚ ਉਦੋਂ ਗਿਰਫ਼ਤਾਰ ਕੀਤਾ ਗਿਆ ਸੀ, ਜਦੋਂ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ 'ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਉਸਨੂੰ ਜ਼ਮਾਨਤ ਦਿੱਤੀ ਗਈ ਸੀ।
ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਨੇ ਸ਼ਨੀਵਾਰ ਨੂੰ ਬਿਆਨ ਜਾਰੀ ਕਰਦਿਆਂ ਆਖਿਆ ਕਿ ਅਦਾਕਾਰ ਨੂੰ 9 ਫਰਵਰੀ ਨੂੰ ਲਾਲ ਕਿਲੇ ਦੀ ਹਿੰਸਾ 'ਚ ਸ਼ਮੂਲੀਅਤ ਵਿੱਚ ਪੀਐੱਸ ਕੋਤਵਾਲੀ ਵਿੱਚ ਦਰਜ ਕੀਤੀ ਗਈ ਐੱਫਆਈਆਰ ਦੇ ਮਾਮਲੇ ਵਿੱਚ ਗਿਰਫ਼ਤਾਰ ਕੀਤਾ ਗਿਆ ਸੀ।

ਗੁਪਤਾ ਨੇ ਆਖਿਆ,"ਉਸਨੂੰ 16-4-21 ਨੂੰ ਹੀ ਆਮ ਜ਼ਮਾਨਤ ਦਿੱਤੀ ਗਈ ਸੀ, ਜਿਸ ਬਾਰੇ ਸਾਨੂੰ ਅੱਜ ਦੱਸਿਆ ਗਿਆ| ਹਾਲਾਂਕਿ, ਜੇਲ ਤੋਂ ਰਿਹਾ ਹੋਣ ਤੋਂ ਪਹਿਲਾਂ ਦੁਪਹਿਰ 1 ਵਜੇ ਤੋਂ 1:30 ਵਜੇ ਦਰਮਿਆਨ ਉਸਨੂੰ ਉਸੇ ਲਾਲ ਕਿਲੇ ਦੀ ਹਿੰਸਾ ਦੇ ਮਾਮਲੇ ਵਿੱਚ ਹੀ ਪੀਐੱਸ ਕੋਤਵਾਲੀ ਵਿੱਚ ਦਰਜ ਐੱਫਆਈਆਰ 98/21 ਦੇ ਤਹਿਤ ਮੁੜ ਗਿਰਫ਼ਤਾਰ ਕਰ ਲਿਆ ਗਿਆ।"

Latest news

canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
western-countries-take-major-step-against-israeli-settlements-in-west-bank
Punjabi

ਵੈਸਟ ਬੈਂਕ ਦੀਆਂ ਇਜ਼ਰਾਈਲੀ ਬਸਤੀਆਂ ਖ਼ਿਲਾਫ਼ ਪੱਛਮੀ ਦੇਸ਼ਾਂ ਦਾ ਵੱਡਾ ਕਦਮ

ਕੈਨੇਡਾ, ਫਰਾਂਸ ਅਤੇ ਬ੍ਰਿਟੇਨ ਸਮੇਤ 12 ਤੋਂ ਵੱਧ ਪੱਛਮੀ ਦੇਸ਼ਾਂ ਨੇ ਇਜ਼ਰਾਇਲ ਦੇ ਕਬਜ਼ੇ ਵਾਲੇ ਵੈਸਟ ਬੈਂਕ ਵਿਚ ਗੈਰ-ਕਾਨੂੰਨੀ ਇਜ਼ਰਾਈਲੀ ਬਸਤੀਆਂ ਤੋਂ ਹੋਣ ਵਾਲੇ ਹਰ ਕਿਸਮ ਦੇ ਇੰਪੋਟ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।
10-alberta-international-students-facing-deportation-get-support-from-migrant-rights-group
Punjabi

ਐਲਬਰਟਾ ’ਚ 10 ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ’ਚ ਉੱਠੀ ਆਵਾਜ਼, ਦੇਸ਼ ਨਿਕਾਲੇ ਦੀ ਕਾਰਵਾਈ ’ਤੇ ਸਵਾਲ

ਐਲਬਰਟਾ ਵਿਚ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ 10 ਅੰਤਰ ਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿਚ ਮਜ਼ਦੂਰ ਅਤੇ ਭਾਈਚਾਰਕ ਸਮੂਹ ਦੀ ਇਕ ਸੰਸਥਾ ਨੇ ਆਵਾਜ਼ ਉਠਾਈ ਹੈ। ਪ੍ਰਵਾਸੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਸੰਸਥਾ Migrant Rights Network ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕੈਲਗਰੀ ਵਿੱਚ ਪੋਰਟੇਜ ਕਾਲਜ ਦੇ 1500 ਗ੍ਰੈਜੂਏਟਾਂ ਨਾਲ ਰੋਸ ਪ੍ਰਦਰਸ਼ਨ ਕਰਨ ਕਰਕੇ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link