15.58C Vancouver
ADS

Mar 31, 2021 9:17 AM -

ਗਣਤੰਤਰ ਦਿਹਾੜੇ ਦੀ ਹਿੰਸਾ ਦੇ ਮਾਮਲੇ 'ਚ ਦੀਪ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਟਲੀ

Share On
r-day-violence-delhi-court-adjourns-hearing-on-bail-petition-of-deep-sidhu
R-Day violence: Delhi court adjourns hearing on bail petition of Deep Sidhu

ਦਿੱਲੀ ਦੀ ਇੱਕ ਅਦਾਲਤ ਵੱਲੋਂ ਅੱਜ ਬੁੱਧਵਾਰ ਨੂੰ 26 ਜਨਵਰੀ ਹਿੰਸਾ ਦੇ ਮਾਮਲੇ ਵਿੱਚ ਦੋਸ਼ੀ ਪੰਜਾਬੀ ਅਦਾਕਾਰ ਤੋਂ ਕਾਰਕੁੰਨ ਬਣੇ ਦੀਪ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ 'ਤੇ ਜਿਊਰੀਡਿਕਸ਼ਨਲ ਮੁੱਦਾ ਉੱਠਣ 'ਤੇ ਸੁਣਵਾਈ ਟਾਲ ਦਿੱਤੀ ਗਈ ਹੈ।

ਗਣਤੰਤਰ ਦਿਹਾੜੇ ਮੌਕੇ ਲਾਲ ਕਿਲੇ ਨੇੜੇ ਹੋਈ ਕਥਿਤ ਹਿੰਸਾ ਦੇ ਮਾਮਲੇ ਵਿੱਚ ਸਿੱਧੂ ਨੇ ਮੰਗਲਵਾਰ ਨੂੰ ਆਪਣੀ ਜ਼ਮਾਨਤ ਪਟੀਸ਼ਨ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ ਤਬਦੀਲ ਕੀਤਾ ਹੈ।

ਐਡੀਸ਼ਨਲ ਸੈਸ਼ਨ ਜੱਜ ਦੀਪਕ ਦਬਾਸ ਵੱਲੋਂ ਇਸ ਮਾਮਲੇ ਨੂੰ ਜ਼ਿਲਾ ਅਤੇ ਸੈਸ਼ਨ ਜੱਜ (ਹੈਡਕੁਆਟਰਸ) ਨੂੰ ਵਾਪਸ ਭੇਜ ਦਿੱਤਾ ਗਿਆ ਹੈ, ਜੋ ਇਸ ਮਾਮਲੇ ਦੀ ਸੁਣਵਾਈ ਕਰਨਗੇ।

ਅਦਾਲਤ ਵੱਲੋਂ ਇਹ ਪਾਇਆ ਗਿਆ ਕਿ ਇਸ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਸੁਣਵਾਈ ਦੂਜੇ ਜੱਜਾਂ ਵੱਲੋਂ ਕੀਤੀ ਜਾ ਰਹੀ ਹੈ।

ਇਸੇ ਦੌਰਾਨ,ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਜਾਂਚ ਅਧਿਕਾਰੀ ਵੱਲੋਂ ਅਦਾਲਤ ਨੂੰ ਜਾਣੂੰ ਕਰਾਇਆ ਗਿਆ ਹੈ ਕਿ ਐਡੀਸ਼ਨਲ ਸੈਸ਼ਨ ਜੱਜ ਚਾਰੂ ਅੱਗਰਵਾਲ ਵੱਲੋਂ 7 ਸਹਿ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਹਾਲਾਕਿ, ਅਦਾਲਤ ਵੱਲੋਂ ਦਿੱਲੀ ਪੁਲਿਸ ਨੂੰ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ 'ਤੇ ਛੇਤੀ ਜਵਾਬ ਦੇਣ ਲਈ ਆਖਿਆ ਗਿਆ ਹੈ| ਦੀਪ ਸਿੱਧੂ ਵੱਲੋਂ ਹਾਜ਼ਰ ਹੋਏ ਵਕੀਲ ਅਭਿਸ਼ੇਕ ਗੁਪਤਾ ਨੇ ਅਦਾਲਤ ਨੂੰ ਆਖਿਆ,"ਇਹ ਮੀਡੀਆ ਟਰਾਇਲ ਚੱਲ ਰਿਹਾ ਹੈ। ਦੀਪ ਸਿੱਧੂ ਗ਼ਲਤ ਸਮੇਂ 'ਤੇ ਗ਼ਲਤ ਜਗਾ 'ਤੇ ਸੀ। ਉਹਨਾਂ ਨੇ ਏਐੱਸਜੇ ਚਾਰੂ ਅੱਗਰਵਾਲ ਦੇ ਦੂਜੇ ਹੁਕਮ ਵੀ ਜਮਾ ਕਰਾਏ, ਜਿਨ੍ਹਾਂ ਵਿੱਚ ਦੂਜੇ ਸਹਿ-ਦੋਸ਼ੀਆਂ ਨੂੰ ਜ਼ਮਾਨਤ ਦਿੱਤੀ ਗਈ ਹੈ, ਜਿਸ ਨਾਲ ਇਹ ਸਾਬਤ ਹੋਵੇਗਾ ਕਿ ਇਸ ਸਾਰੇ ਮਾਮਲੇ 'ਚ ਦੀਪ ਸਿੱਧੂ ਦੀ ਭੂਮਿਕਾ ਬਹੁਤ ਹੀ 'ਘੱਟ' ਸੀ।"

ਦੱਸਣਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ ਅਦਾਕਾਰ ਤੋਂ ਕਾਰਕੁੰਨ ਬਣੇ ਦੀਪ ਸਿੱਧੂ ਨੇ 26 ਜਨਵਰੀ ਨੂੰ ਕੌਮੀ ਰਾਜਧਾਨੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਕਥਿਤ ਭੂਮਿਕਾ ਲਈ 9 ਫਰਵਰੀ ਨੂੰ ਗਿਰਫ਼ਤਾਰ ਕੀਤਾ ਗਿਆ ਸੀ।

26 ਜਨਵਰੀ ਨੂੰ ਲਾਲ ਕਿਲੇ 'ਚ ਹੋਈ ਹਿੰਸਾ ਦੇ ਮਾਮਲੇ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਹੋਰਨਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ, ਦਿੱਲੀ ਪੁਲਿਸ ਨੇ ਪਹਿਲਾਂ ਆਖਿਆ ਸੀ ਕਿ ਸਿੱਧੂ ਇਸ ਮਾਮਲੇ 'ਚ ਸ਼ਾਮਲ ਸੀ।

"26 ਜਨਵਰੀ ਨੂੰ ਕੁਝ ਲੋਕਾਂ ਵੱਲੋਂ ਲਾਲ ਕਿਲੇ 'ਤੇ ਝੰਡਾ ਫਹਿਰਾਇਆ ਗਿਆ ਸੀ। ਜਿਨ੍ਹਾਂ ਵਿੱਚੋਂ ਕੁਝ ਦੀ ਪਛਾਣ ਹੋ ਗਈ ਸੀ, ਦੀਪ ਸਿੱਧੂ ਵੀ ਉਨ੍ਹਾਂ ਵਿੱਚੋਂ ਮੁੱਖ ਦੋਸ਼ੀ ਸੀ," ਦਿੱਲੀ ਪੁਲਿਸ ਵੱਲੋਂ ਗਣਤੰਤਰ ਦਿਹਾੜੇ 'ਤੇ ਆਖਿਆ ਗਿਆ, ਇਹ ਵੀ ਆਖਿਆ ਗਿਆ ਕਿ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਵਿਖਾਵਾਕਾਰੀਆਂ ਵੱਲੋਂ ਤੈਅ ਰੂਟ 'ਤੇ ਨਾ ਜਾ ਕੇ ਦਿੱਲੀ 'ਚ ਦਾਖਲ ਹੋਣ ਲਈ ਬੈਰੀਕੇਡ ਤੋੜੇ ਗਏ, ਪੁਲਿਸ ਨਾਲ ਝੜਪਾਂ ਹੋਈਆਂ ਅਤੇ ਕੌਮੀ ਰਾਜਧਾਨੀ ਦੀਆਂ ਕਈ ਥਾਂਵਾਂ 'ਤੇ ਜਨਤਕ ਜਾਇਦਾਦ ਨੁਕਸਾਨੀ ਗਈ।

ਉਨ੍ਹਾਂ ਵੱਲੋਂ ਲਾਲ ਕਿਲੇ 'ਚ ਦਾਖਲ ਹੋ ਕੇ ਇਸਦੀ ਫ਼ਸੀਲ ਤੋਂ ਆਪਣੇ ਝੰਡੇ ਵੀ ਫਹਿਰਾਏ ਗਏ।

ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link