19.71C Vancouver
ADS

May 29, 2020 4:41 PM -

ਬਰਨਬੀ ਵਿੱਚ ਇੱਕ ਬਜ਼ੁਰਗ ਔਰਤ ਤੇ ਹੋਏ ਹਮਲੇ ਦੇ ਸੰਬੰਧ ਵਿੱਚ ਪੁਲਿਸ ਨੂੰ ਸ਼ੱਕੀ ਦੀ ਤਲਾਸ਼

Share On
racism-not-ruled-out-as-motive-in-unprovoked-tripping-of-burnaby-senior
A search is underway in Metro Vancouver for a woman, as shown here in a handout image provided by the RCMP, who casually approached a senior who was using a walker, tripped her from behind and walked away. THE CANADIAN PRESS/HO-RCMP

ਮੈਟਰੋ ਵੈਨਕੂਵਰ ਦੀ ਪੁਲਿਸ ਵੱਲੋਂ ਇੱਕ ਬਜ਼ੁਰਗ ਔਰਤ ਤੇ ਹਮਲਾ ਕਰਨ ਵਾਲੀ ਸ਼ੱਕੀ ਔਰਤ ਦੀ ਭਾਲ ਕੀਤੀ ਰਹੀ ਹੈ।

3 ਅਪ੍ਰੈਲ ਨੂੰ ਵਾਪਰੀ ਇਸ ਵਾਰਦਾਤ ਦੀ ਵਿਡੀਓ ਬਰਨਬੀ ਆਰ.ਸੀ.ਐਮ.ਪੀ. ਵੱਲੋਂ ਜਨਤਕ ਕੀਤੀ ਗਈ ਹੈ।

ਮੈਟਰੋਟਾਊਨ ਸਕਾਈ ਟਰੇਨ ਸਟੇਸ਼ਨ ਦੇ ਨਜ਼ਦੀਕ ਸੈਂਟਰਲ ਬੁਲੇਵਾਰਡ ਤੇ ਬਜ਼ੁਰਗ ਔਰਤ ਵਾਕਰ ਦੇ ਸਹਾਰੇ ਤੁਰਦੀ ਜਾ ਰਹੀ ਸੀ ਜਦ ਸ਼ੱਕੀ ਔਰਤ ਨੇ ਬਜ਼ੁਰਗ ਮਹਿਲਾ ਨੂੰ ਅੜੰਗਾ ਪਾਕੇ ਸੁੱਟਣ ਦੀ ਕੋਸ਼ਿਸ ਕੀਤੀ।

ਪੁਲਿਸ ਮੁਤਾਬਕ 84 ਸਾਲਾ ਏਸ਼ੀਆਈ ਮੂਲ ਦੀ ਪੀੜਤ ਔਰਤ ਦੇ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ ਪਰ ਉਹ ਘਬਰਾ ਗਈ ਹੈ।

ਸ਼ੱਕੀ ਮਹਿਲਾ ਏਸ਼ੀਆਈ ਮੂਲ ਦੀ ਹੋ ਸਕਦੀ ਹੈ ਅਤੇ ਉਸ ਨੇ ਇੱਕ ਫੇਸ ਮਾਸਕ, ਲੰਬੀ ਗੂੜ੍ਹੇ ਰੰਗ ਦੀ ਪਫੀ ਜੈਕੇਟ, ਗੂੜ੍ਹੇ ਰੰਗ ਦੀਆਂ ਟਾਈਟਸ, ਹਲਕੇ ਰੰਗ ਦੇ ਜੁੱਤੇ ਪਹਿਨੇ ਹੋਏ ਹਨ ਅਤੇ ਇੱਕ ਵੱਡਾ ਬੇਜ ਰੰਗ ਦਾ ਪਰਸ ਚੁੱਕਿਆ ਹੋਇਆ ਹੈ।

ਜਾਂਚਕਰਤਾਵਾਂ ਮੁਤਾਬਕ ਮੁੱਢਲੀ ਜਾਣਕਾਰੀ ਤੋਂ ਇਹ ਗੱਲ ਫਿਲਹਾਲ ਸਪੱਸ਼ਟ ਨਹੀਂ ਹੈ ਕਿ ਇਹ ਹਮਲਾ ਨਸਲੀ ਵਿਤਕਰੇ ਦਾ ਨਤੀਜਾ ਹੈ ਪਰ ਪੁਲਿਸ ਮੁਤਾਬਕ ਵੈਨਕੂਵਰ ਇਲਾਕੇ ਵਿੱਚ ਏਸ਼ੀਆਈ ਮੂਲ ਦੇ ਲੋਕਾਂ ਉੱਤੇ ਹੋ ਰਹੇ ਵਿਤਕਰੇ ਨਾਲ ਸੰਬੰਧਤ ਮਾਮਲਿਆਂ ਨੂੰ ਦੇਖਦਿਆਂ ਇਹ ਸੰਭਾਵਨਾ ਵੀ ਹੋ ਸਕਦੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link