13.51C Vancouver
ADS

Oct 6, 2021 9:21 AM -

ਲਖੀਮਪੁਰ ਜਾਣ ਲਈ ਲਖਨਊ ਹਵਾਈ ਅੱਡੇ 'ਤੇ ਪੁੱਜੇ ਰਾਹੁਲ ਗਾਂਧੀ

Share On
rahul-gandhi-arrives-at-lucknow-airport-ahead-of-lakhimpur-kheri-visit
Rahul Gandhi arrives at Lucknow airport ahead of Lakhimpur Kheri visit

ਕਾਂਗਰਸ ਲੀਡਰ ਰਾਹੁਲ ਗੰਦੀ ਲਖੀਮਪੁਰ ਖੀਰੀ, ਜਿੱਥੇ ਹਿੰਸਾ ਦੌਰਾਨ 8 ਲੋਕਾਂ ਦੀ ਜਾਨ ਗਈ ਸੀ, ਜਾਣ ਦੇ ਰਾਹ ਵਿੱਚ ਲਖਨਊ ਹਵਾਈ ਅੱਡੇ 'ਤੇ ਪੁੱਜੇ।

ਉਹਨਾਂ ਨਾਲ ਇਸ ਦੌਰੇ 'ਤੇ ਪਾਰਟੀ ਦੇ ਹੋਰ ਲੀਡਰ ਭੁਪੇਸ਼ ਬਘੇਲ, ਚਰਨਜੀਤ ਚੰਨੀ, ਕੇਸੀ ਵਣੁਗੋਪਾਲ ਅਤੇ ਰਣਦੀਪ ਸੁਰਜੇਵਾਲਾ ਸ਼ਾਮਲ ਹਨ।

ਇਸ ਦੌਰਾਨ, ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦਿੱਤੀ ਹੈ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੂੰ, ਕਾਨੂੰਨ ਅਤੇ ਪ੍ਰਬੰਧ ਦਾ ਹਵਾਲਾ ਦੇ ਕੇ ਲਖੀਮਪੁਰ ਖੀਰੀ ਜ਼ਿਲੇ 'ਚ ਜਾਣ ਤੋਂ ਰੋਕ ਦਿੱਤਾ ਸੀ।

ਉੱਤਰ ਪ੍ਰਦੇਸ਼ ਪੁਲਿਸ ਨੇ ਮੰਗਲਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ 11 ਹੋਰਨਾਂ ਖ਼ਿਲਾਫ਼, ਸੂਬੇ 'ਚ "ਸ਼ਾਂਤੀ ਭੰਗ ਕਰਨ" ਦੇ ਮਾਮਲੇ 'ਚ ਐੱਫਆਈਆਰ ਦਰਜ ਕੀਤੀ ਸੀ।

ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਦੀ ਸਾਂਝੀ ਜਥੇਬੰਦੀ, ਸੰਯੁਕਤ ਕਿਸਾਨ ਮੋਰਚੇ ਨੇ ਵੀ ਕਥਿਤ ਤੌਰ 'ਤੇ ਸੂਬੇ ਦੇ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਟੇਨੀ 'ਤੇ ਇਲਜ਼ਾਮ ਲੈ ਹੈ ਕਿ ਉਹ ਉੱਥੇ ਤਿੰਨ ਗੱਡੀਆਂ ਨਾਲ ਉਸ ਵੇਲੇ ਪੁੱਜਾ, ਜਦੋਂ ਕਿਸਾਨਾਂ ਹੈਲੀਪੈਡ 'ਤੇ ਪ੍ਰਦਰਸ਼ਨ ਕਰਕੇ ਵਾਪਸ ਜਾ ਰਹੇ ਸਨ ਅਤੇ ਉਨ੍ਹਾਂ 'ਤੇ ਅਖ਼ੀਰ ਤੱਕ ਗੱਡੀਆਂ ਚੜ੍ਹਾ ਦਿੱਤੀਆਂ, ਇਸ ਦੇ ਨਾਲ ਹੀ ਐੱਸਕੇਐੱਮ ਨੇਤਾ ਤੇਜਿੰਦਰ ਸਿੰਘ ਵਿਰਕ 'ਤੇ ਵੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।

ਹਾਲਾਂਕਿ, ਆਸ਼ੀਸ਼ ਮਿਸ਼ਰਾ ਨੇ ਐੱਸਕੇਐੱਮ ਵੱਲੋਂ ਲਾਏ ਇਲਜ਼ਾਮਾਂ ਨੂੰ ਸਿਰਿਓਂ ਖਾਰਜ ਕਰਦਿਆਂ ਆਖਿਆ ਕਿ ਉਹ ਹਾਦਸੇ ਵਾਲੀ ਥਾਂ 'ਤੇ ਮੌਜੂਦ ਹੀ ਨਹੀਂ ਸੀ।

ਉੱਤਰ ਪ੍ਰਦੇਸ਼ ਪੁਲਿਸ ਮੁਤਾਬਕ, ਐਤਵਾਰ ਨੂੰ ਲਖੀਮਪੁਰ ਖੀਰੀ ਹਾਦਸੇ 'ਚ 8 ਲੋਕਾਂ ਦੀ ਮੌਤ ਹੋਈ ਹੈ।

ਇਸੇ ਦਰਮਿਆਨ, ਸੂਬਾਈ ਮੰਤਰੀ ਟੇਨੀ ਨੇ ਆਖਿਆ ਕਿ ਉਹਨਾਂ ਦਾ ਪੁੱਤਰ ਮੌਕਾ-ਏ-ਵਾਰਦਾਤ 'ਤੇ ਮੌਜੂਦ ਹੀ ਨਹੀਂ ਸੀ, ਇਸਦੇ ਨਾਲ ਹੀ ਉਨ੍ਹਾਂ ਆਖਿਆ ਕਿ ਕੁਝ ਸ਼ਰਾਰਤੀ ਅਨਸਰ ਕਿਸਾਨਾਂ ਵਿੱਚ ਰਲ ਗਏ ਸਨ ਅਤੇ ਉਹਨਾਂ ਨੇ ਗੱਡੀ 'ਤੇ ਪੱਥਰ ਸੁੱਟੇ ਸਨ, ਜਿਸ ਕਰਕੇ ਇਹ 'ਮੰਦਭਾਗਾ ਹਾਦਸਾ' ਵਾਪਰਿਆ।


Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link