17.38C Vancouver
ADS

Jun 25, 2020 2:16 AM -

ਰਾਹੁਲ ਗਾਂਧੀ ਨੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨਾਲ ਕੀਤੀ ਬੈਠਕ, ਪ੍ਰਧਾਨ ਮੰਤਰੀ ਮੋਦੀ ਦੇ ਕੋਵਿਡ-19 ਸੰਕਟ ਤੇ ਬਾਰਡਰ ਤਣਾਅ ਸੰਬੰਧੀ ਫੈਸਲਿਆਂ 'ਤੇ ਚੁੱਕੇ ਸਵਾਲ

Share On
rahul-gandhi-holds-meeting-with-congress-state-heads-slams-pm-modis-non-seriousness-regarding-covid-19-crisis-border-tensions
Former Congress president Rahul Gandhi and general secretary KC Venugopal held a meeting with party's state presidents on Wednesday through video conferencing. Photo-ANI

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਕੀ.ਸੀ. ਵੇਨੂਗੋਪਾਲ ਨੇ ਬੁੱਧਵਾਰ ਨੂੰ ਪਾਰਟੀ ਦੇ ਸੂਬਾ ਮੁਖੀਆਂ ਨਾਲ ਬੈਠਕ ਕੀਤੀ ਹੈ।

ਇਹ ਬੈਠਕ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਗਈ ਹੈ।

ਇਸ ਦੌਰਾਨ ਭਾਰਤ ਦੀ ਚੀਨ ਨਾਲ ਤਣਾਅਪੂਰਨ ਸਥਿਤੀ ਅਤੇ ਅਤੇ ਕੋਵਿਡ-19 ਸੰਬੰਧੀ ਹਾਲਾਤਾਂ ਬਾਰੇ ਚਰਚਾ ਕੀਤੀ ਗਈ ਹੈ।

ਕਾਂਗਰਸ ਪਾਰਟੀ ਨੇ ਬੈਠਕ ਤੋਂ ਬਾਅਦ ਫੈਸਲਾ ਲਿਆ ਕਿ ਦਿੱਲੀ 'ਚ 26 ਜੂਨ ਨੂੰ 'ਸ਼ਹੀਦਾਂ ਨੂੰ ਸਲਾਮ' (Salute to the Martyrs) ਨਾਮ ਦਾ ਇੱਕ ਪ੍ਰੋਗਰਾਮ ਰੱਖਿਆ ਜਾਵੇਗਾ, ਜਿਸ ਦੇ ਆਸਰੇ ਗਲਵਾਨ ਘਾਟੀ ਦੀ ਝੜੱਪ 'ਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਯਾਦ ਕੀਤਾ ਜਾਵੇਗਾ।

ਇਸ ਦੇ ਵਿੱਚ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਦੇ ਹਿੱਸਾ ਲੈਣ ਦੀ ਵੀ ਗੱਲ ਆਖੀ ਜਾ ਰਹੀ ਹੈ।

ਹਾਲਾਂਕਿ ਇਸ ਸਮਾਗਮ ਦੀ ਜਗ੍ਹਾ ਅਜੇ ਸਪਸ਼ਟ ਨਹੀਂ ਕੀਤੀ ਗਈ ਹੈ। ਇਸ ਤੋਂ ਅਲਾਵਾ ਕਾਂਗਰਸ ਨੇ ਭਾਰਤ 'ਚ ਵਧਦੀਆਂ ਤੇਲ ਦੀਆਂ ਕੀਮਤਾਂ ਦੇ ਮੱਦੇਨਜ਼ਰ 29 ਜੂਨ ਨੂੰ ਸਾਰੇ ਜ਼ਿਲ੍ਹਾ ਹੈਡਕੁਆਟਰਾਂ 'ਤੇ ਧਰਨੇ ਦੇਣ ਦਾ ਵੀ ਫੈਸਲਾ ਕੀਤਾ ਹੈ।

ਖਬਰਾਂ ਹਨ ਕਿ ਰਾਹੁਲ ਗਾਂਧੀ ਨੇ ਸਾਰੇ ਸੂਬਾ ਪ੍ਰਧਾਨਾਂ ਨੂੰ ਮੰਗ ਕੀਤੀ ਹੈ ਕਿ ਮੋਦੀ ਸਰਕਾਰ ਦੇ ਚੀਨ ਤਣਾਅ ਅਤੇ ਕੋਵਿਡ-19 ਸੰਬੰਧੀ ਗੈਰ-ਜ਼ਿੰਮੇਵਾਰਾਨਾ ਤਰੀਕਿਆਂ ਦਾ ਵਿਰੋਧ ਕੀਤਾ ਜਾਵੇ।

ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉਨ੍ਹਾਂ ਪਹਿਲਾਂ ਹੀ ਸੰਕਟ ਲਈ ਸਾਵਧਾਨ ਕੀਤਾ ਸੀ, ਪਰ ਪ੍ਰਧਾਨ ਮੰਤਰੀ ਨੇ ਸਮਾਂ ਰਹਿੰਦੇ ਜ਼ਰੂਰੀ ਕਦਮ ਨਹੀਂ ਚੁੱਕੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link