Oct 23, 2026 6:29 PM - Connect Newsroom - Jasmine Singh

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
ਇਸ ਬੈਠਕ ਵਿੱਚ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸਮੁੱਚੀ ਰੂਪਰੇਖਾ ਅਤੇ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ, ਵੇਣੂਗੋਪਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਯੂਥ ਕਾਂਗਰਸ, ਮਹਿਲਾ ਕਾਂਗਰਸ ਸਮੇਤ ਪਾਰਟੀ ਦੇ ਹੋਰਨਾਂ ਫਰੰਟਲ ਸੰਗਠਨਾਂ ਦੇ ਮੁਖੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ।




