Aug 24, 2026 3:45 PM - Connect Newsroom - Ramandeep Kaur

ਪੰਜਾਬ ਵਿੱਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਗਸਤ ਦੇ ਆਖਰੀ ਹਫ਼ਤੇ ਜਾਂ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਦਾ ਦੌਰਾ ਕਰ ਸਕਦੇ ਹਨ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ।
ਬਘੇਲ ਅਤੇ ਰਾਹੁਲ ਗਾਂਧੀ ਵਿਚਾਲੇ ਹੋਈ ਮੀਟਿੰਗ ਦੌਰਾਨ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਅਤੇ ਸੂਬੇ ਵਿੱਚ ਵਿਸ਼ੇਸ਼ ਬੱਸ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਹੋਈ। ਬਘੇਲ ਮੁਤਾਬਕ, ਬੱਸ ਯਾਤਰਾ ਲਈ ਰੋਡਮੈਪ ’ਤੇ ਵਿਚਾਰ ਕੀਤਾ ਗਿਆ ਹੈ ਅਤੇ ਰਾਹੁਲ ਗਾਂਧੀ ਦੇ ਦੌਰੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪ੍ਰਸਤਾਵਿਤ ਬੱਸ ਯਾਤਰਾ ਦੌਰਾਨ ਰਾਹੁਲ ਗਾਂਧੀ ਦੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਣ ਦੀ ਉਮੀਦ ਹੈ। ਕਾਂਗਰਸ ਇਸ ਦੌਰੇ ਰਾਹੀਂ ਸੂਬੇ ਵਿੱਚ ਆਪਣੀ ਸੰਗਠਨਾਤਮਕ ਮਜ਼ਬੂਤੀ ਅਤੇ ਸਿਆਸੀ ਪਹੁੰਚ ਨੂੰ ਹੋਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।




