13.67C Vancouver
ADS

Oct 1, 2020 9:19 PM -

ਰਾਹੁਲ ਗਾਂਧੀ 'ਤੇ ਪ੍ਰਿਯੰਕਾ ਗਾਂਧੀ ਵਾਡਰਾ ਗ੍ਰਿਫ਼ਤਾਰ, ਕੈਪਟਨ ਨੇ ਕੀਤੀ ਧੱਕਾਮੁੱਕੀ ਤੇ ਗ੍ਰਿਫ਼ਤਾਰੀ ਦੀ ਆਲੋਚਨਾ

Share On
rahul-gandhi-priyanka-arrested-while-on-way-to-hathras-to-meet-gangrape-victims-family
Congress leaders Rahul Gandhi and Priyanka Gandhi Vadra were arrested on Thursday afternoon near Yamuna Expressway. Photo-ANI

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਇਹ ਗ੍ਰਿਫਤਾਰੀ ਆਈ.ਪੀ.ਸੀ. ਦੀ ਧਾਰਾ 188 ਤਹਿਤ ਕੀਤੀ ਗਈ ਹੈ।

ਰਾਹੁਲ ਗਾਂਧੀ ਕੁਝ ਹੋਰ ਪ੍ਰਦਰਸ਼ਨਕਾਰੀਆਂ ਦੇ ਨਾਲ ਯਮੁਨਾ ਐਕਸਪ੍ਰੈਸਵੇਅ 'ਤੇ ਪੈਦਲ ਮਾਰਚ ਕਰਦੇ ਹੋਏ ਹਾਥਰਸ ਵੱਲ ਜਾ ਰਹੇ ਸਨ।

ਰਾਹੁਲ ਗਾਂਧੀ ਨੇ ਪੁਲਿਸ ਨੂੰ ਪੁੱਛਿਆ, "ਮੈਂ ਇਕੱਲਾ ਹੀ ਹਾਥਰਸ ਤੱਕ ਤੁਰ ਕੇ ਜਾਣਾ ਚਾਹੁੰਦਾ ਹਾਂ। ਮੈਨੂੰ ਦੱਸਿਆ ਜਾਵੇ ਆਖਿਰ ਮੈਨੂੰ ਕਿਸ ਧਾਰਾ ਤਹਿਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ।"

ਪੁਲਿਸ ਦਾ ਜਵਾਬ ਸੀ, "ਅਸੀਂ ਤੁਹਾਨੂੰ ਨਿਰਦੇਸ਼ਾਂ ਦਾ ਉਲੰਘਣ ਕਰਨ ਤਹਿਤ, ਆਈ.ਪੀ.ਸੀ. ਦੀ ਧਾਰਾ 188 ਅਨੁਸਾਰ ਗ੍ਰਿਫਤਾਰ ਕਰ ਰਹੇ ਹਾਂ।"

ਰਾਹੁਲ ਗਾਂਧੀ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਵਾਡਰਾ ਦੀ ਵੀ ਗ੍ਰਿਫਤਾਰੀ ਹੋਈ ਹੈ।

ਕਾਂਗਰਸੀ ਲੀਡਰ ਹਾਥਰਸ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਸਨ।

ਗ੍ਰਿਫਤਾਰੀ ਤੋਂ ਬਾਅਦ ਕੈਪਟਨ ਨੇ ਚੁੱਕੇ ਸਵਾਲ

ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਦੀ ਗ੍ਰਿਫਤਾਰੀ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਯੂ.ਪੀ. ਪੁਲਿਸ ਵੱਲੋਂ ਰਾਹੁਲ ਗਾਂਧੀ ਨਾਲ ਹੋਈ ਧੱਕਾਮੁੱਕੀ ਤੇ ਗ੍ਰਿਫਤਾਰੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਦੀ ਆਲੋਚਨਾ ਕਰਦਾ ਹਾਂ। ਕੀ ਹੁਣ ਕਿਸੇ ਭਾਰਤ ਵਾਸੀ ਦੇ ਦੁੱਖ 'ਚ ਸ਼ਾਮਿਲ ਹੋਣਾ ਵੀ ਗੁਨਾਹ ਹੋ ਗਿਆ ਹੈ? ਗੁੱਸੇ 'ਚ ਆਏ ਦੇਸ਼ ਨੂੰ ਗੁਰੂਰ ਨਾਲ ਦਬਾਇਆ ਨਹੀਂ ਜਾ ਸਕਦਾ।"

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link