16.58C Vancouver
ADS

Jul 14, 2020 2:27 AM -

ਝੂਠ ਦੇ ਆਸਰੇ ਭਾਰਤ ਨੂੰ ਤੋੜਨ ਦੀ ਹੋ ਰਹੀ ਕੋਸ਼ਿਸ਼, ਹੁਣ ਖੁਦ ਵੀਡੀਓ ਰਾਹੀਂ ਲੋਕਾਂ ਤੱਕ ਪਹੁੰਚਾਵਾਂਗਾ ਸੱਚ: ਰਾਹੁਲ ਗਾਂਧੀ

Share On
rahul-gandhi-says-narrative-of-lies-tearing-india-apart-to-share-thoughts-on-current-affairs
Congress leader Rahul Gandhi on Monday said that he will be starting a video series for "those interested in the truth" from July 14 with the intent to "make our current affairs, history and crisis clear and accessible". Photo-ANI

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ 'ਚ ਜਾਰੀ ਕਾਂਗਰਸ ਸਰਕਾਰ ਦੇ ਪਲਟਣ ਦੀ ਚਿੰਤਾ ਅਤੇ ਸਚਿਨ ਪਾਈਲਟ ਦੀ ਨਾਰਾਜ਼ਗੀ ਦੇ ਵਿਵਾਦ ਵਿਚਾਲੇ ਕੁਝ ਟਵੀਟ ਕੀਤੇ ਹਨ।

ਰਾਹੁਲ ਗਾਂਧੀ ਨੇ ਇਹ ਵੀ ਦੱਸਿਆ ਹੈ ਕਿ ਉਹ ਇੱਕ ਵੀਡੀਓ ਸੀਰੀਜ਼ ਜਾਰੀ ਕਰਨ ਜਾ ਰਹੇ ਹਨ ਜਿਸ ਦੇ ਆਸਰੇ ਉਹ "ਸੱਚ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ" ਦੇ ਲਈ 14 ਜੁਲਾਈ ਤੋਂ "ਮੌਜੂਦਾ ਮਾਮਲਿਆਂ, ਇਤਿਹਾਸ ਅਤੇ ਵਿਵਾਦਾਂ ਬਾਰੇ ਬਿਹਤਰ ਤਸਵੀਰ ਉਜਾਗਰ" ਕਰਨ ਦੀ ਕੋਸ਼ਿਸ਼ ਕਰਨਗੇ।

ਉਨ੍ਹਾਂ ਆਪਣੇ ਟਵੀਟਸ 'ਚ ਇਹ ਵੀ ਇਸ਼ਾਰਾ ਕੀਤਾ ਕਿ ਭਾਰਤੀ ਮੀਡੀਆ ਦੇ ਵੱਡੇ ਹਿੱਸੇ 'ਤੇ ਫਾਸੀਵਾਦੀਆਂ ਨੇ ਕਬਜ਼ਾ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਝੂਠ ਦੇ ਆਸਰੇ ਭਾਰਤ ਨੂੰ ਤੋੜਿਆ ਜਾ ਰਿਹਾ ਹੈ।

ਰਾਹੁਲ ਗਾਂਧੀ ਨੇ ਆਪਣੇ ਇੱਕ ਟਵੀਟ 'ਚ ਲਿਖਿਆ, "ਅੱਜ ਭਾਰਤ ਦੇ ਨਿਊਜ਼ ਮੀਡੀਆ ਦੇ ਇੱਕ ਵੱਡੇ ਹਿੱਸੇ ਨੂੰ ਫਾਸੀਵਾਦੀਆਂ ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ। ਟੀ.ਵੀ. ਚੈਨਲ, ਵਾਟਸਐਪ ਫਾਰਵਰਡ ਅਤੇ ਝੂਠੀਆਂ ਖਬਰਾਂ ਵਿੱਚ ਇੱਕ ਨਫਰਤ ਭਰਿਆ ਨੈਰੇਟਿਵ (ਸੁਨੇਹਾ) ਚਲਾਇਆ ਜਾ ਰਿਹਾ ਹੈ। ਝੂਠ ਦੇ ਨੈਰੇਟਿਵ ਦੇ ਨਾਲ ਭਾਰਤ ਨੂੰ ਤੋੜਿਆ ਜਾ ਰਿਹਾ ਹੈ। ਮੈਂ ਆਪਣੇ ਮੌਜੂਦਾ ਸਮੇਂ ਦੇ ਮਾਮਲੇ, ਇਤਿਹਾਸ ਅਤੇ ਵਿਵਾਦਾਂ ਬਾਰੇ ਉਨ੍ਹਾਂ ਲੋਕਾਂ ਤੱਕ ਸਹੀ ਤਸਵੀਰ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗਾ, ਜੋ ਕਿ ਸੱਚ ਜਾਨਣ 'ਚ ਦਿਲਚਸਪੀ ਰੱਖਦੇ ਹਨ। ਮੈਂ ਕੱਲ ਤੋਂ ਇੱਕ ਵੀਡੀਓ ਜ਼ਰੀਏ ਤੁਹਾਡੇ ਨਾਲ ਆਪਣੇ ਖਿਆਲ ਸਾਂਝੇ ਕਰਾਂਗਾ।"

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਉਸ ਬਿਆਨ 'ਤੇ ਸਵਾਲ ਖੜੇ ਕੀਤੇ, ਜਿਸ ਦੇ ਵਿੱਚ ਭਾਰਤ ਦੀ ਕੋਵਿਡ-19 ਸੰਬੰਧੀ ਸਥਿਤੀ ਨੂੰ ਠੀਕ ਦੱਸਿਆ ਗਿਆ ਸੀ।

ਆਪਣੇ ਇੱਕ ਟਵੀਟ 'ਚ ਰਾਹੁਲ ਗਾਂਧੀ ਨੇ ਲਿਖਿਆ ਸੀ, "ਕੋਵਿਡ-19 ਖਿਲਾਫ਼ ਲੜਾਈ 'ਚ ਭਾਰਤ ਦੀ ਸਥਿਤੀ ਚੰਗੀ ਹੈ?"

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link