12.9C Vancouver
ADS

Dec 2, 2020 6:53 AM -

ਕਿਸਾਨ ਰੋਹ ਵਿਖਾਵਿਆਂ ਲਈ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਭੰਡਿਆ

Share On
rahul-gandhi-slams-centre-over-farmers-protest
Rahul Gandhi slammed Union government over farmers protest

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਰੋਹ ਵਿਖਾਵੇ ਲਈ ਸੰਘੀ ਸਰਕਾਰ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ 'ਝੂਠੀ ਅਤੇ ਲੋਟੂ' ਆਖਿਆ ਹੈ|

ਰਾਹੁਲ ਗਾਂਧੀ ਨੇ ਟਵੀਟ ਕੀਤਾ,"ਉਹ ਆਖਦੇ ਹਨ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ| ਪਰ ਇਸਦੀ ਬਜਾਏ ਉਨ੍ਹਾਂ ਨੇ ਆਪਣੇ ਮਿੱਤਰਾਂ ਦੀ ਆਮਦਨ ਨੂੰ ਚੌਗਣਾ ਕੀਤਾ ਅਤੇ ਕਿਸਾਨਾਂ ਦੀ ਆਮਦਨ ਨੂੰ ਅੱਧਾ ਕਰ ਦਿੱਤਾ| ਇਹ ਸਰਕਾਰ ਝੂਠੀ, ਲੋਟੂ ਅਤੇ ਸੂਟ-ਬੂਟ ਵਾਲੀ ਹੀ ਹੈ|"

ਕਾਂਗਰਸ ਨੇਤਾ ਨੇ ਇੱਕ ਖਬਰਾਂ ਦੇ ਚੈਨਲ 'ਤੋਂ ਕਿਸਾਨਾਂ ਦੇ ਇਸ ਤਾਜ਼ੇ ਵਿਰੋਧ ਦੀ ਵੀਡੀਓ ਵੀ ਸਾਂਝੀ ਕੀਤੀ|

ਕੇਂਦਰ ਸਰਕਾਰ ਵੱਲੋਂ ਬੀਤੇ ਮੌਨਸੂਨ ਸੈਸ਼ਨ 'ਚ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਦੇ ਬਾਰਡਰ ਦੇ ਇਲਾਕੇ 'ਚ ਅਤੇ ਬਾਹਰਵਾਰ ਬੁਰਾੜੀ ਦੇ ਸੰਤ ਨਿਰੰਕਾਰੀ ਸਮਾਗਮ ਮੈਦਾਨ 'ਚ

ਧਰਨੇ 'ਤੇ ਬੈਠੇ ਕਿਸਾਨਾਂ ਦੀ ਇਹ ਮੁਹਿੰਮ ਬੁੱਧਵਾਰ ਨੂੰ ਸੱਤਵੇਂ ਦਿਨ 'ਚ ਦਾਖ਼ਲ ਹੋ ਗਈ|

ਕੱਲ ਰਾਤ ਸੰਘੀ ਸਰਕਾਰ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ਦੇ ਆਗੂਆਂ ਨਾਲ ਬੈਠਕ ਕੀਤੀ ਗਈ ਅਤੇ ਉਹਨਾਂ ਨੂੰ ਉਹਨਾਂ ਦੀਆਂ ਮੰਗਾਂ ਉੱਤੇ ਗ਼ੌਰ ਕਰਨ ਲਈ ਇੱਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਗਈ, ਜਿਸਨੂੰ ਕਿਸਾਨਾਂ ਨੇ ਠੁਕਰਾ ਦਿੱਤਾ|

ਹਾਲਾਕਿ ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਹ ਆਖਿਆ ਕਿ ਇਹ ਗੱਲ-ਬਾਤ 'ਵਧੀਆ' ਸੀ ਅਤੇ ਗੱਲ-ਬਾਤ ਦਾ ਚੌਥਾ ਦੌਰ 3 ਦਸੰਬਰ ਨੂੰ ਹੋਵੇਗਾ|

ਖੇਤੀਬਾੜੀ ਮੰਤਰੀ ਨੇ ਕਿਹਾ,"ਅਸੀਂ ਇੱਕ ਨਿੱਕਾ ਗਰੁੱਪ ਬਣਾਉਣਾ ਚਾਹੁੰਦੇ ਸੀ ਪਰ ਕਿਸਾਨਾਂ ਦੇ ਆਗੂ ਚਾਹੁੰਦੇ ਸਨ ਕਿ ਹਰੇਕ ਨਾਲ ਗੱਲ-ਬਾਤ ਹੋਵੇ; ਸਾਨੂੰ ਇਸ ਨਾਲ ਕੋਈ ਦਿੱਕਤ ਨਹੀਂ ਹੈ|"

ਸਰਕਾਰ ਨੇ ਕਿਸਾਨ ਆਗੂਆਂ ਨੂੰ ਬੈਠਕ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਕਮੇਟੀ ਐਕਟ ਬਾਰੇ ਵੀ ਵਿਸਥਾਰ ਨਾਲ ਦੱਸਿਆ ਅਤੇ ਉਹਨਾਂ ਨੂੰ ਆਪਣਾ ਵਿਰੋਧ ਖਤਮ ਕਰਨ ਦੀ ਅਪੀਲ ਕੀਤੀ|

27 ਨਵੰਬਰ ਨੂੰ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਪਹੁੰਚੇ ਅਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਆਪਣੇ ਵਿਰੋਧ ਨੂੰ ਬਾਰਡਰ ਦੇ ਇਲਾਕਿਆਂ 'ਤੇ ਹੀ ਇਕੱਠੇ ਹੋ ਕੇ ਜਾਰੀ ਰੱਖਿਆ|

ਜ਼ਿਕਰਯੋਗ ਹੈ ਕਿ ਕਿਸਾਨ ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ|

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link