14.39C Vancouver
ADS

Jan 28, 2025 8:05 PM - Connect Newsroom

ਦਿੱਲੀ ’ਚ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕੇਜਰੀਵਾਲ ’ਤੇ ਸਾਧਿਆ ਨਿਸ਼ਾਨਾ

Share On
rahul-gandhi-targets-arvind-kejriwal-during-delhi-rally
Gandhi further attacked Kejriwal, claiming that while the rest of the party members are unsure whether to fear Prime Minister Modi, Kejriwal definitely trembles.(Photo: Facebook/Rahul Gandhi)

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਲਗਾਤਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਹਮਲੇ ਬੋਲ ਰਹੇ ਹਨ, ਉਨ੍ਹਾਂ ਮੰਗਲਵਾਰ ਸ਼ਾਮ ਦਿੱਲੀ ਦੇ ਪਟਪੜਗੰਜ ਵਿਚ ਇੱਕ ਰੈਲੀ ਵਿਚ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਸਿਆਸਤ ਵਿਚ ਆਏ ਸੀ ਤਾਂ ਉਨ੍ਹਾਂ ਕੋਲ ਇੱਕ ਛੋਟੀ ਕਾਰ ਸੀ, ਹੁਣ ਕੇਜਰੀਵਾਲ ਸ਼ੀਸ਼ ਮਹਿਲ ਵਿਚ ਰਹਿੰਦੇ ਹਨ।

ਰਾਹੁਲ ਗਾਂਧੀ ਨੇ ਅੱਗੇ ਹੋਰ ਹਮਲਾ ਬੋਲਦੇ ਕਿਹਾ ਕਿ ਬਾਕੀ ਪਾਰਟੀ ਵਾਲੇ ਮੋਦੀ ਤੋਂ ਡਰਣ ਜਾਂ ਨਾ ਡਰਣ ਪਤਾ ਨਹੀਂ ਪਰ ਕੇਜਰੀਵਾਲ ਜ਼ਰੂਰ ਕੰਬ ਜਾਂਦੇ ਹਨ। ਇਸ ’ਤੇ ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਰਾਹੁਲ ਗਾਂਧੀ ’ਤੇ ਪਲਟਵਾਰ ਕੀਤਾ, ਉਨ੍ਹਾਂ ਕਿਹਾ ਕਿ ਡਰ ਅਤੇ ਬਹਾਦਰੀ ਬਾਰੇ ਗਿਆਨ ਨਾ ਹੀ ਦਿਓ ਤਾਂ ਬਿਹਤਰ ਹੈ, ਦੇਸ਼ ਜਾਣਦਾ ਹੈ ਕਿ ਕੌਣ ਡਰਪੋਕ ਹੈ ਅਤੇ ਕੌਣ ਬਹਾਦਰ।

ਗੌਰਤਲਬ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਵਿਚ ਹੁਣ ਕੁਝ ਹੀ ਦਿਨ ਬਚੇ ਹਨ, 5 ਫਰਵਰੀ ਨੂੰ ਵੋਟਿੰਗ ਤੋਂ ਬਾਅਦ 8 ਫਰਵਰੀ ਨੂੰ ਨਤੀਜੇ ਆਉਣਗੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link