21.64C Vancouver
ADS

Jun 16, 2022 3:48 PM - ANI

ਰਾਹੁਲ ਗਾਂਧੀ ਤੋਂ ਈ. ਡੀ. ਦੀ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਣੇ ਕਈ ਰਾਜਾਂ 'ਚ ਕੀਤਾ ਪ੍ਰਦਰਸ਼ਨ

Share On
rahul-gandhi-vs-ed-congress-protests-in-several-states-including-punjab
Punjab Congress chief Amarinder Singh Warring (Photo : ANI)

ਨੈਸ਼ਨਲ ਹੈਰਾਲਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਾਹੁਲ ਗਾਂਧੀ ਦੀ ਕੀਤੀ ਜਾ ਰਹੀ ਜਾਂਚ ਨੂੰ ਲੈ ਕੇ ਕਾਂਗਰਸ ਨੇ ਵੀਰਵਾਰ ਨੂੰ ਦਿੱਲੀ, ਕਰਨਾਟਕ, ਕੇਰਲ, ਪੰਜਾਬ, ਤੇਲੰਗਾਨਾ, ਤਾਮਿਲਨਾਡੂ ਅਤੇ ਰਾਜਸਥਾਨ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਪ੍ਰਦਰਸ਼ਨ ਕੀਤੇ।

ਇਸ ਦੌਰਾਨ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਨੇ ਸਰਕਾਰ 'ਤੇ ਹਮਲਾ ਬੋਲਦੇ ਕਿਹਾ ਕਿ ਪ੍ਰਦਰਸ਼ਨ ਕਰਨਾ ਸਾਡਾ ਅਧਿਕਾਰ ਹੈ। ਅਸੀਂ ਨਿਆਂ ਲਈ ਲੜਾਂਗੇ।

ਉਨ੍ਹਾਂ ਦੋਸ਼ ਲਾਇਆ ਕਿ ਈ. ਡੀ. ਕਿਸੇ ਵੀ ਭਾਜਪਾ ਨੇਤਾ ਦੇ ਕੇਸਾਂ ਦੀ ਜਾਂਚ ਨਹੀਂ ਕਰ ਰਹੀ ਅਤੇ ਸਿਰਫ਼ ਕਾਂਗਰਸ ਦੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉੱਥੇ ਹੀ, ਚੰਡੀਗੜ੍ਹ ਵਿਚ ਵੀ ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਦੇ ਕਈ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਮੈਨੂੰ ਸਮਝ ਨਹੀਂ ਆ ਰਿਹਾ ਕਿ ਰਾਹੁਲ ਗਾਂਧੀ ਨੇ ਅਜਿਹਾ ਕੀ ਕੀਤਾ ਹੈ ਕਿ ਉਨ੍ਹਾਂ ਨੂੰ 3 ਦਿਨ ਬੁਲਾਇਆ ਗਿਆ। ਵੜਿੰਗ ਨੇ ਇਲਜ਼ਾਮ ਲਾਇਆ ਕਿ ਕੱਲ ਦਿੱਲੀ ਪੁਲਿਸ ਨੇ ਏ. ਆਈ. ਸੀ. ਸੀ. ਦੇ ਦਫ਼ਤਰ ਵਿਚ ਦਾਖ਼ਲ ਹੋ ਕੇ ਸਾਡੇ ਸੰਸਦ ਮੈਂਬਰਾਂ ਨੂੰ ਕੁੱਟਿਆ। ਉਨ੍ਹਾਂ ਕਿਹਾ ਕਿ ਅਜਿਹੀ ਬਦਲਾਖੋਰੀ ਦੀ ਰਾਜਨੀਤੀ ਪਹਿਲਾਂ ਕਦੇ ਨਹੀਂ ਦੇਖਣ ਨੂੰ ਮਿਲੀ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link