May 20, 2022 4:45 PM - ANI

ਸ਼ੁੱਕਰਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿਚ ਮੀਂਹ ਪੈਣ ਨਾਲ ਅੱਤ ਦੀ ਗਰਮੀ ਤੋਂ ਰਾਹਤ ਮਿਲੀ। ਬੂੰਦਾ-ਬਾਂਦੀ ਹੋਣ ਤੇ ਠੰਡੀਆਂ ਹਵਾਵਾਂ ਦੇ ਚੱਲਣ ਨਾਲ ਤਾਪਮਾਨ ਵਿਚ ਗਿਰਾਵਟ ਆਈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼ਹਿਰ ਦੇ 'ਬੇਸ ਵੇਦਰ ਸਟੇਸ਼ਨ' ਸਫਦਰਜੰਗ ਵਿਚ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਹੋ ਗਿਆ ਸੀ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ।
ਹਾਲਾਂਕਿ, ਸ਼ਨੀਵਾਰ ਤੋਂ ਰਾਹਤ ਦੀ ਉਮੀਦ ਹੈ ਕਿਉਂਕਿ ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ 21 ਤੋਂ 24 ਮਈ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।




