17.48C Vancouver
ADS

Oct 28, 2024 5:40 PM - Connect Newsroom

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ

Share On
raja-warring-apologises-to-sri-akal-takht-for-remarks-submits-clarification
In the letter, he wrote, 'Sahib Sri Akal Takht Sahib and the Jathedar Sahib there are very respectful to me.(Photo: Facebook/Amarinder Singh Raja Warring)

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ। ਉਨ੍ਹਾਂ ਬੀਤੇ ਦਿਨੀਂ ਇੱਕ ਚੈਨਲ ’ਤੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ,ਜਿਸ ਦਾ ਸ੍ਰੀ ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਸ ਦੀ ਮਾਫੀ ਮੰਗਣ ਵਾਸਤੇ ਆਖਿਆ ਗਿਆ ਸੀ।

ਮੁਆਫ਼ੀਨਾਮਾ ਵਿੱਚ ਰਾਜਾ ਵੜਿੰਗ ਨੇ ਲਿਖਿਆ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਉਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਬਹੁਤ ਸਤਿਕਾਰਯੋਗ ਹਨ। ਇੱਕ ਨਿਮਾਣੇ ਸਿੱਖ ਹੋਣ ਦੇ ਨਾਤੇ ਮੈਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਹੈ ਅਤੇ ਸਾਰੀ ਉਮਰ ਇਨ੍ਹਾਂ ਦੀ ਪਾਲਣਾ ਕਰਦਾ ਰਹਾਂਗਾ। ਤੁਸੀਂ ਜਿਸ ਸਥਾਨ ‘ਤੇ ਹੋ, ਮੈਂ ਉਸ ਬਾਰੇ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦਾ।

ਮੈਂ ਸਿੱਖ ਪਰੰਪਰਾ ਵਿੱਚ ਰਹਿਣ ਵਾਲਾ ਸਿੱਖ ਹਾਂ ਜੇਕਰ ਮੈਂ ਅਣਜਾਣੇ ਵਿੱਚ ਇਸ ਮਹਾਨ ਸੰਸਥਾ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ, ਤਾਂ ਮੈਨੂੰ ਅਫਸੋਸ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅੱਗੇ ਸਿਰ ਝੁਕਾ ਕੇ ਜਥੇਦਾਰ ਸਾਹਿਬ ਜੀ ਤੋਂ ਮੁਆਫੀ ਮੰਗਦਾ ਹਾਂ। ਮੈਂ ਸਮਝਦਾ ਹਾਂ ਕਿ ਮਨੁੱਖ ਭੁੱਲਣਹਾਰ ਹੈ ਅਤੇ ਗੁਰੂ ਬਖਸ਼ਿੰਦ ਹੈ। ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿੱਚ ਹੋਈ ਮੇਰੀ ਉਪਰੋਕਤ ਖੁਨਾਮੀ ਨੂੰ ਬਖਸ਼ ਦਿੱਤਾ ਜਾਵੇ। ਆਪ ਜੀ ਦਾ ਹੁਕਮ ਹਮੇਸ਼ਾ ਸਿਰ ਮੱਥੇ।

Latest news

b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
24-year-old-woman-killed-in-crash-near-banff-national-park
Punjabi

ਬੈਨਫ ਨੈਸ਼ਨਲ ਪਾਰਕ ਨੇੜੇ ਸੜਕ ਹਾਦਸੇ ਵਿੱਚ 24 ਸਾਲਾ ਮਹਿਲਾ ਦੀ ਹੋਈ ਮੌਤ

ਬੈਨਫ ਦੇ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸਿੰਗਲ ਵ੍ਹੀਕਲ ਹਾਦਸੇ ਵਿੱਚ ਕੈਨਮੋਰ ਦੀ 24 ਸਾਲਾ ਲੜਕੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਵੇਰੇ 5:30 ਵਜੇ ਦੇ ਕਰੀਬ ਹਾਈਵੇਅ 1 'ਤੇ, ਬੈਨਫ਼ ਨੈਸ਼ਨਲ ਪਾਰਕ ਦੇ ਗੇਟ ਤੋਂ ਲਗਭਗ ਦੋ ਕਿਲੋਮੀਟਰ ਵੈਸਟ ਵੱਲ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ।
canada-makes-history-becomes-first-team-to-reach-fifa-world-cup-2026-round-of-16
Punjabi

ਕੈਨੇਡਾ ਨੇ ਰਚਿਆ ਇਤਿਹਾਸ, ਫੀਫਾ ਵਰਲਡ ਕੱਪ 2026 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਕੈਨੇਡਾ ਦੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ 2026 ਦੇ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸੋਮਵਾਰ ਨੂੰ ਆਪਣੇ ਆਖਰੀ ਸਕੂਲ ਮੈਚ ਵਿਚ ਕੈਨੇਡਾ ਨੇ ਦੱਖਣੀ ਅਫਰੀਕਾ ਦੀ ਮਜ਼ਬੂਤ ਟੀਮ ਨੂੰ ਇਕ ਗੋਲ ਨਾਲ ਹਰਾ ਦਿੱਤਾ। ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਨੇ ਇਸ ਟੂਰਨਾਮੈਂਟ ਦਾ ਨਾਕਆਊਟ ਮੈਚ ਜਿੱਤਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link