27.76C Vancouver
ADS

Jul 24, 2020 7:26 PM -

ਰਾਜਸਥਾਨ: ਰਾਜ ਭਵਨ ਦੇ ਬਾਹਰ ਕਾਂਗਰਸੀ ਵਿਧਾਇਕਾਂ ਦਾ ਧਰਨਾ, ਮੁੱਖ ਮੰਤਰੀ ਗਹਿਲੋਤ ਨੇ ਚੁੱਕੇ ਰਾਜਪਾਲ ਦੇ ਫ਼ੈਸਲੇ 'ਤੇ ਸਵਾਲ

Share On
rajasthan-congress-mlas-supporting-gehlot-raise-slogans-at-raj-bhawan
Chief Minister had met Governor Kalraj Mishra in the afternoon of July 24. Photo-ANI

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਸੂਬੇ ਦੇ ਰਾਜਪਾਲ ਕਲਰਾਜ ਮਿਸ਼ਰਾ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਕਈ ਵਿਧਾਇਕਾਂ ਦੇ ਨਾਲ ਧਰਨਾ ਵੀ ਦਿੱਤਾ।

ਮੁਲਾਕਾਤ ਤੋਂ ਬਾਅਦ ਧਰਨੇ 'ਤੇ ਬੈਠਣ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਉੱਤੋਂ ਦਬਾਅ ਨਾ ਹੁੰਦਾ ਤਾਂ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਨੂੰ ਨਹੀਂ ਰੋਕਣਾ ਸੀ।

ਰਾਜ ਭਵਨ ਦੇ ਬਾਹਰ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ, "ਰਾਜਪਾਲ ਹੀ ਸਾਡੇ ਸੰਵਿਧਾਨਿਕ ਮੁਖੀ ਹਨ। ਮੈਨੂੰ ਇਹ ਕਹਿਣ 'ਚ ਕੋਈ ਝਿਜਕ ਨਹੀਂ ਹੈ ਕਿ, ਉਨ੍ਹਾਂ ਬਿਨਾ ਕਿਸੇ ਦਬਾਅ ਦੇ ਸੈਸ਼ਨ ਨੂੰ ਨਹੀਂ ਰੋਕਿਆ ਹੋ ਸਕਦਾ। ਉਨ੍ਹਾਂ ਕੱਲ ਹੀ ਫੈਸਲਾ ਕਿਉਂ ਨਹੀਂ ਲਿਆ ? ਅਸੀਂ ਉਨ੍ਹਾਂ ਨੂੰ ਫਿਰ ਤੋਂ ਬੇਨਤੀ ਕੀਤੀ ਹੈ ਕਿ, ਇਸ ਬਾਰੇ ਜਲਦੀ ਹੀ ਫੈਸਲਾ ਲਿਆ ਜਾਵੇ। ਲੋਕ ਉਡੀਕ ਕਰ ਰਹੇ ਹਨ। ਮੈਨੂੰ ਯਕੀਨ ਹੈ ਕਿ ਰਾਜਪਾਲ ਬਿਨਾ ਕਿਸੇ ਦਬਾਅ ਹੇਠ ਆਏ ਆਪਣਾ ਫੈਸਲਾ ਲੈ ਸਕਣਗੇ। ਸਾਨੂੰ ਉਮੀਦ ਹੈ ਕਿ, ਅਸੈਂਬਲੀ ਸੈਸ਼ਨ ਹੋਵੇ। ਇਸੇ ਕਾਰਨ ਅਸੀਂ ਧਰਨਾ ਦੇ ਰਹੇ ਹਾਂ। ਜਦ ਸਾਨੂੰ ਚਿੱਠੀ ਮਿਲ ਜਾਵੇਗੀ, ਤਾਂ ਅਸੀਂ ਅੱਗੇ ਦੇ ਕਿਸੇ ਫੈਸਲੇ ਬਾਰੇ ਸੋਚ ਸਕਾਂਗੇ।"

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link