14.58C Vancouver
ADS

Aug 11, 2020 2:20 AM -

ਰਾਜਸਥਾਨ: ਸਚਿਨ ਪਾਈਲਟ ਨੇ ਕੀਤਾ ਸੋਨੀਆ ਗਾਂਧੀ ਦੀ 3 ਮੈਂਬਰੀ ਕਮੇਟੀ ਦਾ ਸਵਾਗਤ

Share On
rajasthan-political-crisis-sachin-pilot-welcomes-formation-of-3-member-committee-by-sonia-gandhi
Rajasthan former deputy chief minister Sachin Pilot met Congress president Sonia Gandhi and other senior Congress leaders in the national capital on August 10. Photo-ANI

ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਈਲਟ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਸੋਮਵਾਰ ਨੂੰ ਬੈਠਕ ਕੀਤੀ।

ਇਸ ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਚਿਨ ਪਾਈਲਟ ਨੇ ਕਿਹਾ, "ਬੀਤੇ ਕੁਝ ਸਮੇਂ ਤੋਂ ਕੁਝ ਸਾਥੀ ਵਿਧਾਇਕ ਦਿੱਲੀ 'ਚ ਹੀ ਸਨ, ਅਤੇ ਕੁਝ ਅਜਿਹੇ ਮੁੱਦੇ ਸਨ ਜੋ ਕਿ ਅਸੀਂ ਚਰਚਾ 'ਚ ਲਿਆਉਣਾ ਚਾਹੁੰਦੇ ਸੀ। ਮੈਂ ਅਜਿਹਾ ਹੀ ਕੀਤਾ। ਮੈਂ ਸ਼ੁਰੂ ਤੋਂ ਹੀ ਕਿਹਾ ਸੀ ਕਿ ਇਹ ਅਸੂਲਾਂ ਦਾ ਮਸਲਾ ਹੈ। ਮੈਨੂੰ ਹਮੇਸ਼ਾ ਹੀ ਲਗਦਾ ਹੈ ਕਿ ਪਾਰਟੀ ਦੇ ਹੱਕ 'ਚ ਰਹਿੰਦੇ ਹੋਏ ਆਵਾਜ਼ ਬੁਲੰਦ ਕੀਤੀ ਜਾ ਸਕਦੀ ਹੈ।"

ਉਨ੍ਹਾਂ ਨਾਲ ਹੀ ਕਿਹਾ, "ਕਾਫੀ ਕੁਝ ਕਿਹਾ ਗਿਆ, ਮੈਂ ਕਈ ਗੱਲਾਂ ਸੁਣੀਆਂ। ਕੁਝ ਗੱਲਾਂ ਨੇ ਮੈਨੂੰ ਹੈਰਾਨ ਕੀਤਾ। ਮੈਨੂੰ ਲਗਦਾ ਹੈ ਕਿ ਹਮੇਸ਼ਾ ਹੀ ਸੰਜਮ ਅਤੇ ਨਿਮਰਤਾ ਬਣਾ ਕੇ ਰੱਖਣੀ ਚਾਹੀਦੀ ਹੈ। ਰਾਜਨੀਤੀ 'ਚ ਨਿੱਜੀ ਬੁਰਾਈ ਦੀ ਕੋਈ ਲੋੜ ਨਹੀਂ ਹੈ। ਅਸੀਂ ਰਾਜਸਥਾਨ 'ਚ 5 ਸਾਲ ਦੀ ਮਹਿਨਤ ਤੋਂ ਬਾਅਦ ਸਰਕਾਰ ਬਣਾਈ ਸੀ।"

ਸਚਿਨ ਪਾਈਲਟ ਨੇ ਕਾਂਗਰਸੀ ਪ੍ਰਧਾਨ ਵੱਲੋਂ ਬਣਾਈ ਗਈ 3 ਮੈਂਬਰੀ ਕਮੇਟੀ ਦਾ ਵੀ ਸਵਾਗਤ ਕੀਤਾ।

ਉਨ੍ਹਾਂ ਕਿਹਾ, " ਸੋਨੀਆ ਗਾਂਧੀ ਜੀ ਨੇ ਸਾਡੀਆਂ ਸਾਰੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ। ਕਾਂਗਰਸ ਪ੍ਰਧਾਨ ਦੀ ਬਣਾਈ 3 ਮੈਂਬਰੀ ਕਮੇਟੀ, ਇੱਕ ਸਵਾਗਤ ਵਾਲਾ ਕਦਮ ਹੈ। ਮੈਨੂੰ ਲਗਦਾ ਹੈ ਸਾਰੇ ਮਸਲੇ ਸੁਲਝ ਜਾਣਗੇ।"

ਪਾਰਟੀ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਇੱਕ ਬਿਆਨ ਵਿੱਚ ਕਿਹਾ, "ਸਚਿਨ ਪਾਇਲਟ, ਰਾਹੁਲ ਗਾਂਧੀ ਨਾਲ ਮਿਲੇ ਅਤੇ ਉਨ੍ਹਾਂ ਨੂੰ ਕੁਝ ਚਿੰਤਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਦੋਵਾਂ ਵਿਚਾਲੇ ਇਕ ਸਾਫ, ਖੁੱਲੀ ਅਤੇ ਫੈਸਲਾਕੁੰਨ ਗੱਲਬਾਤ ਹੋਈ।"

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link