18.87C Vancouver
ADS

Jun 22, 2021 2:55 PM -

'ਰਾਕੇਸ਼ ਟਿਕੈਤ ਲੋਕਾਂ ਵਿੱਚ ਖੇਤੀ ਕਾਨੂੰਨਾਂ ਬਾਰੇ ਲਗਾਤਾਰ ਝੂਠ ਬੋਲ ਰਹੇ ਹਨ,' ਭਾਜਪਾ ਕਿਸਾਨ ਮੋਰਚਾ ਮੁਖੀ

Share On
rakesh-tikait-constantly-lying-about-agri-laws-in-public-bjp-kisan-morcha-chief
'Rakesh Tikait constantly lying about agri laws in public,' BJP Kisan Morcha chief

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਦੀ ਕੇਂਦਰ ਸਰਕਾਰ ਨੂੰ ਸਬਕ ਸਿਖਾਉਣ ਵਾਲੀ ਧਮਕੀ ਦਾ ਜਵਾਬ ਦਿੰਦਿਆਂ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਕਿਸਾਨ ਮੋਰਚੇ ਦੇ ਪ੍ਰਧਾਨ ਰਾਜਕੁਮਾਰ ਚਾਹਰ ਨੇ ਅੱਜ ਮੰਗਲਵਾਰ ਨੂੰ ਆਖਿਆ ਕਿ ਇਸ ਕਿਸਾਨ ਨੇਤਾ ਦਾ ਕਿਸਾਨਾਂ ਨਾਲ ਕੁਝ ਲੈਣਾ-ਦੇਣਾ ਨਹੀਂ ਹੈ ਅਤੇ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਝੂਠ ਫੈਲਾਅ ਰਿਹਾ ਹੈ।

ਚਾਹਰ ਨੇ ਆਖਿਆ,"ਰਾਕੇਸ਼ ਟਿਕੈਤ ਜੀ ਲੋਕਾਂ ਅੱਗੇ ਲਗਾਤਾਰ ਝੂਠ ਬੋਲ ਰਹੇ ਹਨ| ਉਹ ਵੀ ਇਹ ਜਾਣਦੇ ਹਨ। ਉਹ ਲਗਾਤਾਰ ਝੂਠ ਬੋਲ ਰਹੇ ਹਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।"

ਭਾਜਪਾ ਨੇਤਾ ਨੇ ਇਹ ਇਲਜ਼ਾਮ ਵੀ ਲਾਇਆ ਕਿ ਟਿਕੈਤ ਨੇ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵੱਲੋਂ ਆਪਣੇ ਆਪ ਨੂੰ ਸਿਆਸੀ ਤੌਰ 'ਤੇ ਇਸਤੇਮਾਲ ਹੋਣ ਦਿੱਤਾ ਅਤੇ ਪੱਛਮੀ ਬੰਗਾਲ ਵਿੱਚ ਇਹਨਾਂ ਪਾਰਟੀਆਂ ਦਾ ਸਿਆਸੀ ਨੁਮਾਇੰਦਾ ਬਣ ਕੇ ਕੰਮ ਕਰਨ ਦਾ ਇਲਜ਼ਾਮ ਵੀ ਲਾਇਆ।

ਉਹਨਾਂ ਆਖਿਆ,"ਟਿਕੈਤ ਦਾ ਕਿਸਾਨਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਕਿਸਾਨਾਂ ਦਾ ਮਸੀਹਾ ਬਣਨ ਦੀ ਕੋਸ਼ਿਸ਼ ਕਰ ਰਹੇ ਨੇ ਪਰ ਆਪਣੀ ਪੂਰੀ ਜ਼ਿੰਦਗੀ ਵਿੱਚ ਉਹਨਾਂ ਲਈ ਕੁਝ ਨਹੀਂ ਕੀਤਾ।"

ਉਹਨਾਂ ਇਸ ਤੋਂ ਪਹਿਲਾਂ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨਢਾ ਨਾਲ ਹੋਈ ਆਪਣੀ ਬੈਠਕ ਬਾਰੇ ਦੱਸਦਿਆਂ ਉਹਨਾਂ ਆਖਿਆ:"ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨਢਾ ਨੇ ਅੱਜ ਬੈਠਕ ਦੀ ਪ੍ਰਧਾਨਗੀ ਕੀਤੀ| ਬੈਠਕ ਵਿੱਚ ਭਵਿੱਖ ਵਿੱਚ ਪੇਂਡੂ ਵਿਕਾਸ ਭਲਾਈ, ਕਿਸਾਨਾਂ ਅਤੇ ਨੌਜਵਾਨਾਂ ਦੇ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ। ਬੀਜੇਪੀ ਕਿਸਾਨ ਮੋਰਚੇ ਦਾ ਇਹ ਫਰਜ਼ ਹੈ ਕਿ ਕੇਂਦਰ ਸਰਕਾਰ ਦੀ ਹਰ ਸਕੀਮ ਦਾ ਹਰ ਪਿੰਡ ਨੂੰ ਲਾਭ ਪੁੱਜੇ।"

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਕਿਸਾਨਾਂ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਉਣ ਦੀ ਸ਼ਲਾਘਾ ਕਰਦਿਆਂ ਉਹਨਾਂ ਆਖਿਆ ਕਿ ਪੀਐੱਮ ਮੋਦੀ ਨੇ ਖੇਤੀਬਾੜੀ ਕਾਨੂੰਨ, ਕਿਸਾਨ ਸੱਮਾਨ ਨਿਧੀ ਅਤੇ ਹੋਰ ਸਕੀਮਾਂ ਲਿਆ ਕੇ ਕਿਸਾਨਾਂ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਂਦਾ ਹੈ।

ਉਹਨਾਂ ਅੱਗੇ ਆਖਿਆ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਵੀ ਲਾਗੂ ਕੀਤੀ ਗਈ ਹੈ|

"ਪੀਐੱਮ ਮੋਦੀ ਦਾ ਕਿਸਾਨਾਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲਿਆਉਣ ਦਾ ਇਰਾਦਾ ਬਿਲਕੁਲ ਸਾਫ਼ ਹੈ। ਮੁਲਕ ਦੇ ਕਿਸਾਨ ਉਹਨਾਂ ਦੇ ਨਾਲ ਹਨ ਅਤੇ ਉਹਨਾਂ 'ਤੇ ਯਕੀਨ ਕਰਦੇ ਹਨ। ਕਿਸਾਨ ਇਹ ਜਾਣਦੇ ਹਨ। ਜਿੱਥੋਂ ਤੱਕ ਕਿ ਕਿਸਾਨ ਆਗੂਆਂ ਦਾ ਸਵਾਲ ਹੈ, ਉਹ ਇਹ ਸਭ ਬਕਵਾਸ ਗੱਲਾਂ ਬੜੀ ਦੇਰ ਤੋਂ ਕਰਦੇ ਆ ਰਹੇ ਹਨ ਅਤੇ ਕਿਸਾਨੀ ਸੰਘਰਸ਼ ਉਚਿਤ ਨਹੀਂ ਹੈ। ਅੱਜ ਪੈਸੇ ਸਿੱਧਾ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾ ਰਿਹਾ ਹੈ। ਸੱਚ ਸਾਹਣੇ ਹੀ ਹੈ,"ਕਿਸਾਨ ਮੋਰਚੇ ਦੇ ਪ੍ਰਧਾਨ ਦੇ ਆਖਿਆ।

ਚਾਹਰ ਨੇ ਅੱਗੇ ਆਖਿਆ ਕਿ ਕਿਸਾਨ ਆਗੂਆਂ ਨੂੰ ਆਤਮਮੰਥਨ ਦੀ ਲੋੜ ਹੈ, ਕਿਉਂਕਿ "ਕਦੇ ਉਹ ਆਖਦੇ ਹਨ ਕਿ ਲਾਲ ਕਿਲੇ 'ਤੇ ਗਏ ਕਿਸਾਨਾਂ ਨੂੰ ਗੋਲੀ ਕਿਉਂ ਨਹੀਂ ਮਾਰੀ ਗਈ, ਕਦੇ ਉਹ ਆਖਦੇ ਹਨ ਕਿ ਉਹ ਪਾਰਲੀਮੈਂਟ ਘੇਰਣਗੇ, ਕਦੇ ਉਹ ਆਖਦੇ ਹਨ ਕਿ ਉਹ ਕੇਂਦਰ ਨੂੰ ਸਬਕ ਸਿਖਾਉਣਗੇ।"

ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਈਆਂ ਬੈਠਕਾਂ ਬਾਰੇ ਗੱਲ ਕਰਦਿਆਂ ਚਾਹਰ ਨੇ ਆਖਿਆ ਕਿ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਪਿਊਸ਼ ਗੋਇਲ ਨੇ ਕਈ ਗੇੜ ਦੀਆਂ ਬੈਠਕਾਂ ਕੀਤੀਆਂ ਹਨ, ਪਰ ਕਿਸਾਨ ਆਗੂਆਂ ਦੀ ਨੀਯਤ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਨ ਦੀ ਬਜਾਏ ਅਰਾਜਕਤਾ ਫੈਲਾਉਣਾ ਸੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link