10.87C Vancouver
ADS

Feb 12, 2021 4:31 PM -

ਟਿਕੈਤ ਨੇ ਦਿੱਤੀ ਚੇਤਾਵਨੀ, ਅਣਮਿੱਥੇ ਸਮੇਂ ਤੱਕ ਚੱਲੇਗਾ ਕਿਸਾਨਾਂ ਦਾ ਸੰਘਰਸ਼

Share On
rakesh-tikait-warns-farmers-protest-will-go-on-for-indefinite-period
Rakesh Tikait talking to ANI/ ANI

ਭਾਰਤੀ ਕਿਸਾਨ ਯੂਨੀਅਨ (ਬੀ ਕੇ ਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਸ਼ੁੱਕਰਵਾਰ ਨੂੰ ਦੱਸਿਆ ਕਿ ਕਿਸਾਨਾਂ ਦਾ ਚੱਲ ਰਿਹਾ ਇਹ ਸੰਘਰਸ਼ ਅਣਮਿੱਥੇ ਸਮੇਂ ਤੱਕ ਚੱਲੇਗਾ, ਕਿਉਂਕਿ ਹਲੇ ਇਸਦੇ ਵਕਫ਼ੇ ਬਾਰੇ ਕੋਈ ਵਿਓਂਤ ਨਹੀਂ ਘੜੀ ਗਈ।

ਟਿਕੈਤ ਨੇ ਆਖਿਆ,"ਕਿਸਾਨਾਂ ਦਾ ਸੰਘਰਸ਼ ਅਣਮਿੱਥੇ ਸਮੇਂ ਤੱਕ ਚੱਲੇਗਾ, ਕਿਉਂਕਿ ਹਲੇ ਤੱਕ ਕੋਈ ਵਿਉਂਤ ਨਹੀਂ ਬਣਾਈ ਗਈ| ਸ਼ਾਇਦ ਇਹ ਅਕਤੂਬਰ ਮਹੀਨੇ ਤੱਕ ਚੱਲੇ।"

ਇਹ ਬਿਆਨ ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚਢੂੰਨੀ ਦੇ ਉਸ ਬਿਆਨ ਦੇ ਜਵਾਬ 'ਚ ਦਿੱਤਾ, ਜਿਸ 'ਚ ਉਹਨਾਂ ਆਖਿਆ ਸੀ, ਕਿ ਇਹ ਸੰਘਰਸ਼ ਅਕਤੂਬਰ ਤੱਕ ਚੱਲੇਗਾ।

ਟਿਕੈਤ ਨੇ ਪਹਿਲਾਂ ਵੀ ਚੇਤਾਵਨੀ ਦਿੱਤੀ ਹੈ ਕਿ ਕਿਸਾਨਾਂ ਦਾ ਇਹ ਸੰਘਰਸ਼ ਓਦੋਂ ਤੱਕ ਖ਼ਤਮ ਨਹੀਂ ਹੋਵੇਗਾ, ਜਦੋਂ ਤੱਕ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ ਅਤੇ ਇਹ ਸ਼ਾਇਦ ਅਕਤੂਬਰ ਤੱਕ ਵੀ ਚੱਲੇ।

ਸ਼ੁੱਕਰਵਾਰ ਨੂੰ ਉਨ੍ਹਾਂ ਆਖਿਆ ਕਿ ਕਿਸਾਨ ਹਰ ਸਾਲ 2 ਅਕਤੂਬਰ ਨੂੰ ਗਾਜ਼ੀਪੁਰ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰਦੇ ਹਨ।

ਉਨ੍ਹਾਂ ਆਖਿਆ,"2 ਅਕਤੂਬਰ,2018 ਨੂੰ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਆਂ ਚਲਾਈਆਂ ਗਈਆਂ ਸਨ| ਅਸੀਂ ਹਰ ਸਾਲ ਗਾਜ਼ੀਪੁਰ ਸਰਹੱਦ 'ਤੇ ਪ੍ਰੋਗਰਾਮ ਕਰਦੇ ਹਾਂ ਅਤੇ ਇਸ ਸਾਲ ਵੀ ਕਰਾਂਗੇ।"

ਪਾਰਲੀਮੈਂਟ 'ਚ ਕਿਸਾਨਾਂ ਦੇ ਮੁਦੇ 'ਤੇ ਹੋਈ ਬਹਿਸ ਬਾਰੇ ਪੁੱਛੇ ਜਾਣ 'ਤੇ ਟਿਕੈਤ ਨੇ ਆਖਿਆ ਕਿ ਇਹ ਚੰਗੀ ਗੱਲ ਹੈ ਕਿ ਇਹ ਮੁੱਦਾ ਚੁੱਕਿਆ ਗਿਆ ਅਤੇ ਇਸ 'ਤੇ ਪਾਰਲੀਮੈਂਟ 'ਚ ਬਹਿਸ ਹੋਈ।

ਅੱਗੇ ਉਨ੍ਹਾਂ ਆਖਿਆ ਕਿ ਜੇ ਮੁਲਕ ਦੇ ਕਿਸਾਨ ਇੰਨੇ ਲੰਮੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤਾਂ ਇਸ ਪਿੱਛੇ ਕੋਈ ਵਾਜਬ ਕਾਰਨ ਹੀ ਹੋਵੇਗਾ।

ਟਿਕੈਤ ਨੇ ਸਵਾਲ ਕਰਦਿਆਂ ਪੁੱਛਿਆ,"ਪੂਰੇ ਮੁਲਕ ਦੇ ਕਿਸਾਨ ਸੜਕਾਂ 'ਤੇ ਮੁਜ਼ਾਹਰਾ ਕਰ ਰਹੇ ਹਨ, ਇਸ ਪਿੱਛੇ ਕੋਈ ਕਾਰਣ ਹੀ ਹੋਵੇਗਾ। ਜੇ ਖੇਤੀ ਕਾਨੂੰਨ ਕਿਸਾਨਾਂ ਨੂੰ ਮਨਜ਼ੂਰ ਹੀ ਨਹੀਂ ਹਨ, ਤਾਂ ਇਨ੍ਹਾਂ ਨੂੰ ਵਾਪਸ ਨਾ ਲੈਣ ਪਿੱਛੇ ਕਿ ਮਜਬੂਰੀ ਹੈ?"

ਉਹਨਾਂ ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਦੇ 'ਹਮ ਦੋ ਹਮਾਰੇ ਦੋ' ਵਾਲੇ ਤਾਹਨੇ ਨਾਲ ਸਹਿਮਤੀ ਜ਼ਾਹਰ ਕਰਦਿਆਂ ਆਖਿਆ ਕਿ ਇਸੇ ਤਰਾਂ ਹੀ ਲੱਗਦਾ ਹੈ ਕਿ ਜਿਵੇਂ ਸਿਰਫ਼ 4 ਲੋਕ ਹੀ ਇਹ ਮੁਲਕ ਚਲਾ ਰਹੇ ਹਨ।

ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link