Aug 22, 2024 6:09 PM - Connect Newsroom

ਪੰਜਾਬ ਦੀ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਪੰਜਾਬ ਪੁਲਿਸ ਸੀ.ਬੀ.ਆਈ. ਤੇ ਇੰਟਰਪੋਲ ਦੀ ਮਦਦ ਨਾਲ ਹਾਂਗਕਾਂਗ ਤੋਂ ਗ੍ਰਿਫਤਾਰ ਕਰਕੇ ਭਾਰਤ ਲੈ ਆਈ ਹੈ।
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏ.ਆਈ. ਜੀ. ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਨਾਭਾ ਜੇਲ੍ਹ ਬ੍ਰੇਕ ਕਾਂਡ ਨਵੰਬਰ 2016 ਵਿਚ ਹੋਇਆ ਸੀ। ਉਸ ਦੌਰਾਨ 6 ਕੈਦੀ ਹਿਰਾਸਤ ਵਿਚੋਂ ਫਰਾਰ ਹੋਏ ਸਨ। ਇਨ੍ਹਾਂ ਵਿਚ ਦੋ ਖਾਲਿਸਤਾਨ ਲਿਬਰੇਸ਼ਨ ਫਰੰਟ ਦੇ ਮੈਂਬਰ ਸਨ ਅਤੇ 2 ਗੈਂਗਸਟਰ ਸਨ।
ਉਨ੍ਹਾਂ ਕਿਹਾ ਕਿ ਜੇਲ੍ਹ ਬਰੇਕ ਨੂੰ ਅੰਜਾਮ ਦੇਣ ਵਾਲਿਆਂ ਵਿਚ ਰਮਨਜੀਤ ‘ਰੋਮੀ’ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇੱਕ ਸੀ। ਉਸ ਨੇ ਹਾਂਗਕਾਂਗ ਤੋਂ ਪੂਰੀ ਸਾਜ਼ਿਸ਼ ਰਚੀ ਸੀ। ਇਸ ਕਾਂਡ ਵਿਚ ਗੈਂਗਸਟਰਾਂ ਨੇ ਪੁਲਿਸ ਦੀ ਵਰਦੀ ਵਿਚ ਘੁਸਪੈਠ ਕਰਕੇ 6 ਕੈਦੀ ਫਰਾਰ ਕਰਵਾਏ ਸਨ। ਇਨ੍ਹਾਂ ਵਿਚੋਂ ਵਿੱਕੀ ਗੌਂਡਰ ਨੂੰ ਪੁਲਿਸ ਨੇ ਐਨਕਾਊਂਟਰ ਵਿਚ ਮਾਰ ਦਿੱਤਾ ਸੀ, ਜਦੋਂ ਕਿ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।




