Aug 17, 2026 2:59 PM - Connect Newsroom - Ramandeep Kaur

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
ਇਸ ਤੋਂ ਇਲਾਵਾ ਕਿਸੇ ਹੋਰ ਸੀਟ ਤੋਂ ਟਿਕਟ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਰੰਧਾਵਾ ਨੇ ਕਿਹਾ ਕਿ ਪਾਰਟੀ ਵਿੱਚ ਟਿਕਟ ਯੋਗਤਾ ਅਤੇ ਜਿੱਤਣ ਦੀ ਸਮਰੱਥਾ ਦੇ ਆਧਾਰ 'ਤੇ ਦਿੱਤੀ ਜਾਣੀ ਚਾਹੀਦੀ ਹੈ, ਨਾ ਕਿ ਕਿਸੇ ਦੀ ਚਾਪਲੂਸੀ ਦੇ ਆਧਾਰ 'ਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟਿਕਟ ਉਨ੍ਹਾਂ ਲੋਕਾਂ ਨੂੰ ਮਿਲਣੀ ਚਾਹੀਦੀ ਹੈ ਜੋ ਚੋਣ ਜਿੱਤਣ ਦੀ ਸਮਰੱਥਾ ਰੱਖਦੇ ਹਨ ਅਤੇ ਸੰਗਠਨ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹਨ।




